ਸੰਗਰੂਰ ਨੈਸ਼ਨਲ ਹਾਈਵੇ ਉਪਰ ਬੇਕਾਬੂ ਹੋ ਕੇ ਪਲਟੀ ਕਾਰ, ਇਕ ਦੀ ਮੌਤ

Tuesday, Apr 27, 2021 - 11:41 PM (IST)

ਸੰਗਰੂਰ ਨੈਸ਼ਨਲ ਹਾਈਵੇ ਉਪਰ ਬੇਕਾਬੂ ਹੋ ਕੇ ਪਲਟੀ ਕਾਰ, ਇਕ ਦੀ ਮੌਤ

ਭਵਾਨੀਗੜ੍ਹ, (ਕਾਂਸਲ)- ਸਥਾਨਕ ਸ਼ਹਿਰ ਤੋਂ ਸੰਗਰੂਰ ਨੂੰ ਜਾਂਦੀ ਨੈਸ਼ਨਲ ਹਾਈਵੇ ਉਪਰ ਘਾਬਦਾਂ ਦੇ ਪੀ.ਜੀ.ਆਈ ਹਸਪਤਾਲ ਨੇੜੇ ਇਕ ਕਾਰ ਦੇ ਬੇਕਾਬੂ ਹੋ ਕੇ ਪਲਟ ਜਾਣ ਕਾਰਨ 3 ਵਿਅਕਤੀਆਂ ਦੇ ਗੰਭੀਰ ਰੂਪ ’ਚ ਜਖ਼ਮੀ ਹੋ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ। ਜਿਨ੍ਹਾਂ ’ਚੋਂ ਇਕ ਲੜਕੀ ਨੇ ਹਸਪਤਾਲ ਪਹੁੰਚ ਕੇ ਦਮ ਤੋੜ ਦਿੱਤਾ। 

PunjabKesari
ਇਸ ਸਬੰਧੀ ਬਾਲੀਆਂ ਥਾਣੇ ਦੇ ਸਹਾਇਕ ਸਬ ਇੰਸਪੈਕਟਰ ਬਾਦਲ ਸਿੰਘ ਨੇ ਦੱਸਿਆ ਕਿ ਸੰਗਰੂਰ ਤੋਂ ਪਟਿਆਲਾ ਨੂੰ ਸਰਵਿਸ ਰੋਡ ਜਾ ਰਾਹੀ ਇਕ ਕਾਰ ਰਸਤੇ ’ਚ ਘਾਬਦਾਂ ਪੀ.ਜੀ.ਆਈ ਹਸਪਤਾਲ ਨੇੜੇ ਅਚਾਨਕ ਬੇਕਾਬੂ ਹੋ ਕੇ ਪਲਟ ਗਈ।

PunjabKesari

ਇਸ ਕਾਰ ’ਚ ਸਵਾਰ ਦੋ ਲੜਕੀਆਂ ਸਮੇਤ 3 ਵਿਅਕਤੀ ਜ਼ਖ਼ਮੀ ਹੋ ਗਏ। ਇਸ ਸੰਬੰਧੀ ਹੋਰ ਜਾਣਕਾਰੀ ਦਿੰਦਿਆਂ ਪੁਲਸ ਥਾਣਾ ਸਦਰ ਸੰਗਰੂਰ ਦੇ ਮੁਨਸ਼ੀ ਨੇ ਦੱਸਿਆ ਕਿ ਉਨ੍ਹਾਂ ਕੋਲ ਇਸ ਹਾਦਸੇ ਸਬੰਧੀ ਇਕ ਨਿੱਜੀ ਹਸਪਤਾਲ ਤੋਂ ਫੋਨ ਆਇਆ ਸੀ। ਜਿਸ ’ਚ ਦੱਸਿਆ ਗਿਆ ਕਿ ਉਕਤ ਹਾਦਸੇ ’ਚ ਗੰਭੀਰ ਰੂਪ ’ਚ ਜ਼ਖ਼ਮੀ ਹੋਈ ਭਵਾਨੀਗੜ੍ਹ ਦੀ ਇਕ ਲੜਕੀ ਦੀ ਮੌਤ ਹੋ ਗਈ ਹੈ।


author

Bharat Thapa

Content Editor

Related News