ਫਤਿਹਗੜ੍ਹ ਸਾਹਿਬ ਦੇ ਇਕ ਪਿੰਡ ''ਚ ਚੱਲੀਆਂ ਗੋਲੀਆਂ, ਇਕ ਦੀ ਮੌਤ

Wednesday, Jun 24, 2020 - 10:25 PM (IST)

ਫਤਿਹਗੜ੍ਹ ਸਾਹਿਬ ਦੇ ਇਕ ਪਿੰਡ ''ਚ ਚੱਲੀਆਂ ਗੋਲੀਆਂ, ਇਕ ਦੀ ਮੌਤ

ਫਤਿਹਗੜ੍ਹ ਸਾਹਿਬ- ਜ਼ਿਲਾ ਫਤਿਹਗੜ੍ਹ ਸਾਹਿਬ ਦੇ ਇਕ ਪਿੰਡ ਚਰਨਾਥਲ ਕਲਾਂ 'ਚ ਅੱਜ ਜ਼ਮੀਨੀ ਝਗੜੇ ਨੂੰ ਲੈ ਕੇ ਗੋਲੀਆਂ ਚੱਲੀਆਂ ਜਿਸ ਦੌਰਾਨ ਇਕ ਵਿਅਕਤੀ ਦੀ ਮੌਤ ਹੋ ਗਈ ਹੈ। ਸ਼ਾਮਲਾਟ ਜ਼ਮੀਨ ਨੂੰ ਲੈ ਕੇ ਹੋਏ ਝਗੜੇ ਦੌਰਾਨ ਗੋਲੀਬਾਰੀ 'ਚ ਇਕ ਵਿਅਕਤੀ ਦੀ ਮੌਤ ਹੋ ਗਈ ਹੈ ਜਦਕਿ ਚਾਰ ਗੰਭੀਰ ਰੂਪ 'ਚ ਜ਼ਖਮੀ ਹੋਏ ਹਨ। ਜਿਨ੍ਹਾਂ ਨੂੰ ਇਲਾਜ਼ ਦੇ ਲਈ ਚਰਨਾਥਲ ਕਲਾਂ ਦੇ ਸਿਵਲ ਹਸਪਤਾਲ 'ਚ ਭਰਤੀ ਕਰਵਾਇਆ ਗਿਆ ਹੈ। ਜਾਣਕਾਰੀ ਮੁਤਾਬਕ ਗੋਲੀਆਂ ਚਲਾਉਣ ਵਾਲਾ ਵਿਅਕਤੀ ਸ਼੍ਰੋਮਣੀ ਆਕਾਲੀ ਦਲ ਦੇ ਜ਼ਿਲਾ ਪ੍ਰਧਾਨ ਸਵਰਨਜੀਤ ਸਿੰਘ ਚਰਨਾਥਲ ਦੇ ਪੁੱਤਰ ਦੱਸੇ ਜਾ ਰਹੇ ਹਨ ਬਾਕੀ ਪੁਲਸ ਵੱਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।


author

Bharat Thapa

Content Editor

Related News