ਅਣਪਛਾਤੇ ਵਾਹਨ ਦੀ ਟੱਕਰ ਨਾਲ ਇਕ ਦੀ ਮੌਤ, ਵਾਰ-ਵਾਰ ਫੋਨ ਕਰਨ 'ਤੇ ਵੀ ਮੌਕੇ 'ਤੇ ਨਹੀਂ ਪੁੱਜੀ ਪੁਲਸ

Sunday, May 16, 2021 - 10:30 PM (IST)

ਅਣਪਛਾਤੇ ਵਾਹਨ ਦੀ ਟੱਕਰ ਨਾਲ ਇਕ ਦੀ ਮੌਤ, ਵਾਰ-ਵਾਰ ਫੋਨ ਕਰਨ 'ਤੇ ਵੀ ਮੌਕੇ 'ਤੇ ਨਹੀਂ ਪੁੱਜੀ ਪੁਲਸ

ਗੁਰੂਹਰਸਹਾਏ,(ਮਨਜੀਤ)- ਫ਼ਿਰੋਜ਼ਪੁਰ ਫਾਜ਼ਿਲਕਾ ਰੋਡ ’ਤੇ ਸਥਿਤ ਪਿੰਡ ਜੀਵਾ ਅਰਾਈ ਨੇੜੇ ਕੁਝ ਸਮਾਂ ਪਹਿਲਾਂ ਵਾਪਰੇ ਸੜਕ ਹਾਦਸੇ ’ਚ ਇਕ ਵਿਅਕਤੀ ਦੇ ਜਖ਼ਮੀ ਹੋਣ ਕਾਰਣ ਉਸ ਦੀ ਮੌਤ ਹੋ ਗਈ। ਮ੍ਰਿਤਕ ਦਾ ਨਾਂ ਸੰਦੀਪ ਸਿੰਘ ਦੱਸਿਆ ਜਾ ਰਿਹਾ ਹੈ। 
ਜਾਣਕਾਰੀ ਮੁਤਾਬਕ ਮ੍ਰਿਤਕ ਸੰਦੀਪ ਸਿੰਘ ਪੁੱਤਰ ਜੰਗੀਰ ਸਿੰਘ ਵਾਸੀ ਹਜ਼ਾਰਾ ਰਾਮ ਸਿੰਘ ਅਤੇ ਇਕ ਹੋਰ ਸਾਥੀ ਨਾਲ ਮਿਹਨਤ-ਮਜ਼ਦੂਰੀ ਕਰ ਕੇ ਮੋਟਰਸਾਈਕਲ ’ਤੇ ਆਪਣੇ ਪਿੰਡ ਨੂੰ ਜਾ ਰਿਹਾ ਸੀ ਤਾਂ ਜਦੋਂ ਉਹ ਪਿੰਡ ਜੀਵਾ ਅਰਾਈ ਦੇ ਨਜਦੀਕ ਬਣੇ ਪੈਟਰੋਲ ਪੰਪ ਦੇ ਕੋਲ ਪੁੱਜੇ ਤਾਂ ਕਿਸੇ ਅਣਪਛਾਤੇ ਵਾਹਨ ਚਾਲਕ ਵੱਲੋਂ ਉਨ੍ਹਾਂ ਨੂੰ ਫੇਟ ਮਾਰ ਦਿੱਤੀ ਗਈ। ਜਿਸ ਕਾਰਣ ਸੰਦੀਪ ਸਿੰਘ ਦੀ ਮੌਕੇ ’ਤੇ ਮੌਤ ਹੋ ਗਈ ਅਤੇ ਗੁਰਮੀਤ ਸਿੰਘ ਗੰਭੀਰ ਰੂਪ ’ਚ ਜ਼ਖ਼ਮੀ ਹੋ ਗਿਆ ਜਿਸ ਨੂੰ ਨੇੜਲੇ ਹਸਪਤਾਲ ’ਚ ਇਲਾਜ ਲਈ ਦਾਖਲ ਕਰਵਾਇਆ ਗਿਆ। ਇਸ ਹਾਦਸੇ ਦੀ ਖਬ਼ਰ ਜਦੋਂ ਮ੍ਰਿਤਕ ਦੇ ਪਿੰਡ ’ਚ ਪਹੁੰਚੀ ਤਾਂ ਸ਼ੋਕ ਦੀ ਲਹਿਰ ਦੋੜ ਗਈ। ਇੱਥੇ ਦੱਸਣਯੋਗ ਇਕ ਗੱਲ ਇਹ ਵੀ ਹੈ ਕਿ ਹਰ ਰੋਜ਼ ਸੁਰਖੀਆਂ 'ਚ ਰਹਿਣ ਵਾਲੀ ਪੰਜਾਬ ਪੁਲਸ ਆਪਣੇ ਫ਼ਰਜ਼ਾਂ ਨੂੰ ਪੂਰਾ ਨਹੀਂ ਕਰ ਰਹੀ। ਪੁਲਸ ਪ੍ਰਸ਼ਾਸ਼ਨ ਨੂੰ ਵਾਰ-ਵਾਰ ਫੋਨ ਕਰਨ 'ਤੇ ਵੀ ਉਹ ਮੌਕੇ 'ਤੇ ਨਹੀਂ ਪੁੱਜੀ ਤਾਂ ਪਰਿਵਾਰਕ ਮੈਂਬਰਾਂ ਅਤੇ ਆਸ-ਪਾਸ ਦੇ ਲੋਕਾਂ ਨੇ ਰੋਡ ਜਾਮ ਕਰ ਕੇ ਪੁਲਸ ਪ੍ਰਸ਼ਾਸਨ ਖਿਲਾਫ਼ ਧਰਨਾ ਖੋਲ ਲਿਆ। ਖ਼ਬਰ ਲਿਖੇ ਜਾਣ ਤੱਕ ਪੁਲਸ ਪ੍ਰਸ਼ਾਸਨ ਮੌਕੇ 'ਤੇ ਨਹੀਂ ਪੁੱਜੀ ਅਤੇ 2 ਘੰਟੇ ਰੋਡ ਜਾਮ ਰਿਹਾ।


author

Bharat Thapa

Content Editor

Related News