ਦੀਨਾਨਗਰ 'ਚ ਵੱਡਾ ਹਾਦਸਾ, ਸੀਵਰੇਜ ਦੀ ਸਫ਼ਾਈ ਕਰਦੇ ਗੈਸ ਚੜ੍ਹਨ ਕਾਰਨ ਇਕ ਮਜ਼ਦੂਰ ਦੀ ਮੌਤ
Wednesday, Apr 03, 2024 - 05:05 PM (IST)
ਦੀਨਾਨਗਰ (ਹਰਜਿੰਦਰ ਸਿੰਘ ਗੋਰਾਇਆ)- ਗੁਰਦਾਸਪੁਰ ਦੇ ਦੀਨਾਨਗਰ 'ਚ ਵੱਡਾ ਹਾਦਸਾ ਵਾਪਰਨ ਦੀ ਖ਼ਬਰ ਮਿਲੀ ਹੈ। ਮਿਲੀ ਜਾਣਕਾਰੀ ਮੁਤਾਬਕ ਦੀਨਾਨਗਰ ਦੇ ਪੁਲਸ ਸਟੇਸ਼ਨ ਪੁਰਾਣਾ ਸ਼ਾਲਾ ਅਧੀਨ ਆਉਂਦੇ ਪਿੰਡ ਚਾਵਾ 'ਚ ਸੀਵਰੇਜ ਦੀ ਸਫ਼ਾਈ ਕਰਦੇ ਸਮੇਂ ਗੈਸ 'ਚੜ੍ਹਨ ਕਾਰਨ ਇਕ ਮਜ਼ਦੂਰ ਦੀ ਮੌਤ ਹੋ ਗਈ ਅਤੇ ਦੋ ਮਜ਼ਦੂਰਾਂ ਦੀ ਹਾਲਤ ਗੰਭੀਰ ਦੱਸੀ ਜਾ ਰਹੀ ਹੈ। ਦੱਸਿਆ ਜਾ ਰਿਹਾ ਹੈ ਕਿ ਸੀਵਰੇਜ ਦੀ ਸਫ਼ਾਈ ਕਰਦੇ ਸਮੇਂ ਦਿਮਾਗ਼ ਨੂੰ ਜ਼ਹਿਰੀਲੀ ਗੈਸ ਚੜ੍ਹਨ ਕਾਰਨ ਤਿੰਨ ਪ੍ਰਵਾਸੀ ਮਜ਼ਦੂਰ ਬੇਹੋਸ਼ ਹੋ ਗਏ। ਪਿੰਡ ਦੇ ਲੋਕਾਂ ਵੱਲੋਂ ਬੜੀ ਜੱਦੋ-ਜ਼ਹਿਦ ਕਰਕੇ ਸੀਵਰੇਜ ਵਿੱਚੋਂ ਬਾਹਰ ਕੱਢ ਕੇ ਸਿਵਲ ਹਸਪਤਾਲ ਗੁਰਦਾਸਪੁਰ ਵਿਖੇ ਦਾਖ਼ਲ ਕਰਵਾਇਆ ਪਰ ਇਲਾਜ ਦੌਰਾਨ ਇਕ ਪ੍ਰਵਾਸੀ ਮਜ਼ਦੂਰ ਦੀ ਮੌਤ ਹੋ ਗਈ। ਜਦਕਿ ਇਕ ਦੀ ਹਾਲਤ ਨਾਜ਼ੁਕ ਦੱਸੀ ਜਾ ਰਹੀ ਹੈ। ਜਿਸ ਨੂੰ ਇਕ ਨਿੱਜੀ ਹਸਪਤਾਲ ਵਿਚ ਲਿਜਾਇਆ ਗਿਆ ਹੈ ਅਤੇ ਦੂਜੇ ਦਾ ਸਿਵਲ ਹਸਪਤਾਲ ਵਿੱਚ ਇਲਾਜ ਕੀਤਾ ਜਾ ਰਿਹਾ ਹੈ।
ਇਹ ਵੀ ਪੜ੍ਹੋ: ਜਲੰਧਰ 'ਚ ਵੱਡੀ ਵਾਰਦਾਤ: ਪਤੀ ਵੱਲੋਂ ਪਤਨੀ ਦਾ ਬੇਰਹਿਮੀ ਨਾਲ ਕਤਲ, ਕਮਰੇ 'ਚੋਂ ਅਰਧ ਨਗਨ ਹਾਲਾਤ 'ਚ ਮਿਲੀ ਲਾਸ਼
ਇਸ ਮੌਕੇ ਜਾਣਕਾਰੀ ਦਿੰਦੇ ਹੋਏ ਪਰਿਵਾਰਕ ਮੈਂਬਰਾਂ ਨੀਰੂ ਜ਼ਿਲ੍ਹਾ ਭਰਤਪੁਰ (ਰਾਜਸਥਾਨ) ਨੇ ਦੱਸਿਆ ਕਿ ਉਹ ਇਲਾਕੇ ਅੰਦਰ ਪਿੰਡਾਂ ਵਿੱਚ ਸਫ਼ਾਈ ਦਾ ਕੰਮਕਾਰ ਕਰਦੇ ਹਨ। ਉਨ੍ਹਾਂ ਨੇ ਦੱਸਿਆ ਕਿ ਬੁੱਧਵਾਰ ਨੂੰ ਉਸ ਦਾ ਪਤੀ ਕਨ੍ਹਈਆ ਪਿੰਡ ਚਾਵਾ ਵਿੱਚ ਸੀਵਰੇਜ ਦੀ ਸਫ਼ਾਈ ਕਰ ਰਿਹਾ ਸੀ। ਇਸ ਦੌਰਾਨ ਦਿਮਾਗ 'ਚ ਜ਼ਹਿਰੀਲੀ ਗੈਸ ਚੜ੍ਹਨ ਕਾਰਨ ਉਹ ਬੇਹੋਸ਼ ਹੋ ਗਿਆ। ਇਸ ਤੋਂ ਬਾਅਦ ਜਦੋਂ ਉਸ ਦਾ ਭਤੀਜਾ ਨੇਵੀ ਅਤੇ ਮੇਰਾ ਭਰਾ ਮੋਨੂੰ ਵੀ ਕਨ੍ਹੱਈਆ ਨੂੰ ਬਚਾਉਣ ਲਈ ਸੀਵਰੇਜ ਵਿੱਚ ਵੜ ਗਏ ਤਾਂ ਉਹ ਦੋਵੇਂ ਵੀ ਬੇਹੋਸ਼ ਹੋ ਗਏ। ਜਦੋਂ ਉਨ੍ਹਾਂ ਨੇ ਤਿੰਨਾਂ ਨੇ ਰੌਲਾ ਪਾਇਆ ਤਾਂ ਆਲੇ-ਦੁਆਲੇ ਘਰਾਂ ਵਿੱਚ ਰਹਿਣ ਵਾਲੇ ਪਿੰਡ ਦੇ ਲੋਕ ਇਕੱਠੇ ਹੋ ਗਏ ਅਤੇ ਕਿਸੇ ਤਰ੍ਹਾਂ ਤਿੰਨਾਂ ਨੂੰ ਬਾਹਰ ਕੱਢ ਕੇ ਸਿਵਲ ਹਸਪਤਾਲ ਪਹੁੰਚਾਇਆ, ਜਿੱਥੇ ਇਲਾਜ ਦੌਰਾਨ ਉਸ ਦੇ ਪਤੀ ਕੱਨ੍ਹਈਆ ਦੀ ਮੌਤ ਹੋ ਗਈ। ਜਦਕਿ ਉਸ ਦੇ ਭਤੀਜੇ ਨਵੀ ਦੀ ਹਾਲਤ ਨਾਜ਼ੁਕ ਬਣੀ ਹੋਈ ਹੈ, ਜਿਨ੍ਹਾਂ ਦਾ ਡਾਕਟਰ ਵੱਲੋਂ ਇਲਾਜ ਕੀਤਾ ਜਾ ਰਿਹਾ ਹੈ ਉਧਰ ਇਸ ਘਟਨਾ ਦੀ ਸੂਚਨਾ ਮਿਲਦਿਆਂ ਹੀ ਦੀਨਾਨਗਰ ਤਹਿਸੀਲਦਾਰ ਗੁਰਮੇਲ ਸਿੰਘ ਵੱਲੋਂ ਸਾਰੀ ਘਟਨਾ ਦੀ ਸਥਿਤੀ ਦਾ ਜਾਇਜ਼ਾ ਲਿਆ ਜਾ ਰਿਹਾ ਹੈ। ਸੂਚਨਾ ਪਾ ਕੇ ਮੌਕੇ ਉਤੇ ਪਹੁੰਚੀ ਪੁਲਸ ਨੇ ਘਟਨਾ ਦਾ ਜਾਇਜ਼ਾ ਲਿਆ ਅਤੇ ਲਾਸ਼ ਨੂੰ ਕਬਜ਼ੇ ਵਿਚ ਲੈ ਕੇ ਅਗਲੇਰੀ ਜਾਂਚ ਸ਼ੁਰੂ ਕਰ ਦਿੱਤੀ ਹੈ।
ਇਹ ਵੀ ਪੜ੍ਹੋ: ਸੁਸ਼ੀਲ ਰਿੰਕੂ ਤੇ ਸ਼ੀਤਲ ਅੰਗੁਰਾਲ ਨੂੰ ਭਾਜਪਾ ’ਚ ਸ਼ਾਮਲ ਕਰਨ ਦਾ ਮੰਨਿਆ ਜਾ ਰਿਹੈ ਬਨਾਰਸ ਕੁਨੈਕਸ਼ਨ!
ਜਗ ਬਾਣੀ ਈ-ਪੇਪਰ ਪੜ੍ਹਨ ਅਤੇ ਐਪ ਡਾਊਨਲੋਡ ਕਰਨ ਲਈ ਹੇਠਾਂ ਦਿੱਤੇ ਲਿੰਕ ’ਤੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8