ਕਪੂਰਥਲਾ: 5 ਕਰੋੜ ਦੀ ਹੈਰੋਇਨ ਸਮੇਤ ਇਕ ਵਿਅਕਤੀ ਕਾਬੂ
Monday, Sep 02, 2019 - 05:52 PM (IST)

ਸੁਲਤਾਨਪੁਰ ਲੋਧੀ (ਧੀਰ) — ਥਾਣਾ ਸੁਲਤਾਨਪੁਰ ਲੋਧੀ ਦੀ ਪੁਲਸ ਨੂੰ ਅੱਜ ਉਸ ਸਮੇਂ ਵੱਡੀ ਸਫਲਤਾ ਮਿਲੀ ਜਦੋਂ ਇਕ ਵਿਅਕਤੀ ਨੂੰ ਇਕ ਕਿਲੋ ਹੈਰੋਇਨ ਸਮੇਤ ਕਾਬੂ ਕੀਤਾ ਗਿਆ। ਕਾਬੂ ਕੀਤੇ ਗਏ ਵਿਅਕਤੀ ਦੀ ਪਛਾਣ ਹਰਪ੍ਰੀਤ ਸਿੰਘ ਦੇ ਰੂਪ ’ਚ ਹੋਈ ਹੈ। ਦੱਸਿਆ ਜਾ ਰਿਹਾ ਹੈ ਕਿ ਇਸ ਨਸ਼ਾ ਤਸਕਰ ਦੇ ਸੰਬੰਧ ਨਸ਼ੇ ਲਈ ਮਸ਼ਹੂਰ ਪਿੰਡ ਤੋਤੀ ਨਾਲ ਹਨ।
ਬਰਾਮਦ ਕੀਤੀ ਗਈ ਹੈਰੋਇਨ ਦੀ ਕੌਮਾਂਤਰੀ ਕੀਮਤ 5 ਕਰੋੜ ਦੇ ਕਰੀਬ ਦੱਸੀ ਜਾ ਰਹੀ ਹੈ। ਹਰਪ੍ਰੀਤ ਸਿੰਘ ’ਤੇ ਕਰੀਬ ਪਹਿਲਾਂ ਵੀ 6 ਮਾਮਲੇ ਦਰਜ ਹਨ ਅਤੇ ਉਹ ਤਿੰਨ ਸਾਲਾਂ ਤੋਂ ਭਗੋੜਾ ਚੱਲ ਰਿਹਾ ਸੀ। ਇਸ ਤੋਂ ਇਲਾਵਾ ਉਸ ਦੇ ਪਰਿਵਾਰ ’ਤੇ ਵੀ ਕਈ ਮਾਮਲੇ ਦਰਜ ਹਨ। ਫਿਲਹਾਲ ਪੁਲਸ ਵੱਲੋਂ ਕਾਬੂ ਕੀਤੇ ਗਏ ਮੁਲਜ਼ਮ ਤੋਂ ਅਗਲੇਰੀ ਜਾਂਚ ਕੀਤੀ ਜਾ ਰਹੀ ਹੈ।