ਸਵਾ ਕਿੱਲੋ ਡੋਡਿਆਂ ਸਮੇਤ ਇਕ ਨੌਜਵਾਨ ਗ੍ਰਿਫਤਾਰ

09/26/2017 6:55:51 PM

ਗੁਰਾਇਆ(ਹੇਮੰਤ)— ਗੁਰਾਇਆ ਪੁਲਸ ਨੇ ਇਕ ਵਿਅਕਤੀ ਨੂੰ 1 ਕਿੱਲੋ 250 ਗਰਾਮ ਡੋਡੇ ਚੂਰਾ-ਪੋਸਤ ਸਮੇਤ ਕਾਬੂ ਕਰਨ 'ਚ ਸਫਲਤਾ ਹਾਸਲ ਕੀਤੀ ਹੈ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਥਾਣਾ ਮੁਖੀ ਇੰਸਪੈਕਟਰ ਸੁਖਜਿੰਦਰ ਸਿੰਘ ਨੇ ਦੱਸਿਆ ਕਿ ਪ੍ਰਿਥੀ ਰਾਜ ਨੇ ਪੁਲਸ ਪਾਰਟੀ ਸਮੇਤ ਗਸ਼ਤ ਦੌਰਾਨ ਪਿੰਡ ਬੁੰਡਾਲਾ ਸਾਇਡ ਤੋਂ ਇਕ ਵਿਅਕਤੀ ਨੂੰ ਰੋਕ ਕੇ ਤਲਾਸ਼ੀ ਲਈ ਤਾਂ ਉਸ ਕੋਲੋਂ 1 ਕਿੱਲੋ 250 ਗਰਾਮ ਡੋਡੇ ਚੂਰਾ ਪੋਸਤ ਬਰਾਮਦ ਹੋਏ। ਫੜੇ ਵਿਅਕਤੀ ਦੀ ਪਛਾਣ ਬਲਦੇਵ ਸਿੰਘ ਪੁੱਤਰ ਦਰਸ਼ਨ ਸਿੰਘ ਵਾਸੀ ਪੱਤੀ ਬਾਦਲ ਕੀ ਬੁੰਡਾਲਾ ਵਜੋਂ ਹੋਈ ਹੈ। ਮੁਲਜ਼ਮ ਵਿਰੁੱਧ ਥਾਣਾ ਗੁਰਾਇਆ ਵਿਖੇ ਮੁਕੱਦਮਾ ਦਰਜ ਕਰ ਲਿਆ ਹੈ।