15 ਗਾਮ ਹੈਰੋਇਨ ਸਮੇਤ ਵਿਅਕਤੀ ਕਾਬੂ
Thursday, Nov 23, 2017 - 06:29 PM (IST)

ਨਵਾਂਸ਼ਹਿਰ (ਤ੍ਰਿਪਾਠੀ)— ਥਾਣਾ ਸਦਰ ਨਵਾਂਸ਼ਹਿਰ ਦੀ ਪੁਲਸ ਨੇ 15 ਗ੍ਰਾਮ ਹੈਰੋਇਨ ਸਣੇ ਇਕ ਵਿਅਕਤੀ ਨੂੰ ਗ੍ਰਿਫਤਾਰ ਕੀਤਾ ਹੈ। ਏ. ਐੱਸ. ਆਈ. ਪਲਵਿੰਦਰ ਸਿੰਘ ਨੇ ਦੱਸਿਆ ਕਿ ਪੁਲਸ ਪਾਰਟੀ ਗਸ਼ਤ ਦੌਰਾਨ ਨਵਾਂਸ਼ਹਿਰ ਤੋਂ ਪਿੰਡ ਜੇਠੂ ਮਜਾਰਾ ਗੋਹਲੜੋਂ ਤੋਂ ਹੁੰਦੀ ਹੋਈ ਜਦੋਂ ਪਿੰਡ ਲੰਗੜੋਆ ਨੇੜੇ ਪੁੱਜੀ ਤਾਂ ਉਨ੍ਹਾਂ ਦੂਜੇ ਪਾਸਿਓਂ ਪੈਦਲ ਆ ਰਹੇ ਇਕ ਵਿਅਕਤੀ ਨੂੰ ਰੋਕ ਕੇ ਤਲਾਸ਼ੀ ਲਈ ਤਾਂ ਉਸ ਕੋਲੋਂ 15 ਗ੍ਰਾਮ ਹੈਰੋਇਨ ਬਰਾਮਦ ਹੋਈ। ਗ੍ਰਿਫਤਾਰ ਵਿਅਕਤੀ ਦੀ ਪਛਾਣ ਮਨਦੀਪ ਕੁਮਾਰ ਪੁੱਤਰ ਜਗਦੀਸ਼ ਰਾਮ ਵਾਸੀ ਲੰਗੜੋਆ ਵਜੋਂ ਹੋਈ। ਪੁਲਸ ਨੇ ਦੱਸਿਆ ਕਿ ਗ੍ਰਿਫਤਾਰ ਵਿਅਕਤੀ ਖਿਲਾਫ ਮਾਮਲਾ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ।