ਮੋਟਰਸਾਈਕਲ ਚੋਰ ਗਿਰੋਹ ਦੇ ਦੋ ਮੈਂਬਰਾਂ ਖਿਲਾਫ ਮਾਮਲਾ ਦਰਜ, 1 ਕਾਬੂ

Monday, Mar 05, 2018 - 11:39 AM (IST)

ਮੋਟਰਸਾਈਕਲ ਚੋਰ ਗਿਰੋਹ ਦੇ ਦੋ ਮੈਂਬਰਾਂ ਖਿਲਾਫ ਮਾਮਲਾ ਦਰਜ, 1 ਕਾਬੂ

ਟਾਂਡਾ ਉੜਮੁੜ (ਪੰਡਿਤ ਵਰਿੰਦਰ)— ਟਾਂਡਾ ਪੁਲਸ ਨੇ ਮੋਟਰਸਾਈਕਲ ਚੋਰੀ ਕਰਕੇ ਵੇਚਣ ਵਾਲੇ ਗਿਰੋਹ ਦੇ ਦੋ ਮੈਂਬਰਾਂ ਖਿਲਾਫ ਮਾਮਲਾ ਦਰਜ ਕਰਕੇ ਇਕ ਨੂੰ ਕਾਬੂ ਕਰਨ 'ਚ ਸਫਲਤਾ ਹਾਸਲ ਕੀਤੀ ਹੈ। ਥਾਣਾ ਮੁਖੀ ਇੰਸਪੈਕਟਰ ਪ੍ਰਦੀਪ ਸਿੰਘ ਨੇ ਦੱਸਿਆ ਕਿ ਗਿਰੋਹ ਦੇ ਮੈਂਬਰਾਂ ਦੀ ਪਛਾਣ ਗ੍ਰਿਫਤਾਰ ਕੀਤੇ ਗਏ ਮੁਕਲ ਪੁੱਤਰ ਅਸ਼ੋਕ ਕੁਮਾਰ ਨਿਵਾਸੀ ਵਾਰਡ 9 ਬੇਗੋਵਾਲ ਅਤੇ ਸਤਵਿੰਦਰ ਸਿੰਘ ਪ੍ਰਿੰਸ ਪੁੱਤਰ ਸਰੂਪ ਸਿੰਘ ਨਿਵਾਸੀ ਜੱਬੋਵਾਲ (ਬੇਗੋਵਾਲ) ਵਜੋਂ ਹੋਈ ਹੈ। ਉਨ੍ਹਾਂ ਨੇ ਦੱਸਿਆ ਕਿਟਾਂਡਾ ਪੁਲਸ ਦੇ ਏ. ਐੱਸ. ਆਈ. ਲਖਵਿੰਦਰ ਸਿੰਘ ਦੀ ਟੀਮ ਨੇ ਪੁਲ ਪੁਖਤਾ ਨਜ਼ਦੀਕ ਮੁਕਲ ਨੂੰ ਚੋਰੀਸ਼ੁਦਾ ਮੋਟਰਸਾਈਕਲ ਸਮੇਤ ਕਾਬੂ ਕੀਤਾ ਜਦਕਿ ਦੂਜੇ ਦੋਸ਼ੀ ਪ੍ਰਿੰਸ ਦੀ ਗ੍ਰਿਫਤਾਰੀ ਲਈ ਛਾਪੇਮਾਰੀ ਜਾਰੀ ਹੈ।


Related News