8 ਹਜ਼ਾਰ ਨਸ਼ੀਲੀਆਂ ਗੋਲੀਆਂ ਸਮੇਤ ਤਸਕਰ ਕਾਬੂ
Monday, Jul 09, 2018 - 05:28 PM (IST)
ਜਲੰਧਰ (ਸੋਨੂੰ)— ਜਲੰਧਰ ਦਿਹਾਤੀ ਦੇ ਥਾਣਾ ਲੋਹੀਆਂ ਦੀ ਪੁਲਸ ਵੱਲੋਂ ਇਕ ਤਸਕਰ ਨੂੰ 8 ਹਜ਼ਾਰ ਨਸ਼ੀਲੀਆਂ ਗੋਲੀਆਂ ਸਮੇਤ ਕਾਬੂ ਕੀਤਾ ਗਿਆ ਹੈ। ਪ੍ਰੈੱਸ ਨੂੰ ਜਾਣਕਾਰੀ ਦਿੰਦੇ ਹੋਏ ਗੁਰਪ੍ਰੀਤ ਸਿੰਘ ਭੁੱਲਰ ਆਈ. ਪੀ. ਐੱਸ. ਸੀਨੀਅਰ ਪੁਲਸ ਕਪਤਾਨ, ਜਲੰਧਰ (ਦਿਹਾਤੀ) ਨੇ ਦੱਸਿਆ ਕਿ ਬੁੱਗੀ ਮੋੜ 'ਤੇ ਥਾਣਾ ਲੋਹੀਆਂ ਦੀ ਪੁਲਸ ਆਪਣੇ ਸਾਥੀਆਂ ਦੇ ਨਾਲ ਗਸ਼ਤ ਦੌਰਾਨ ਬੁੱਗੀ ਮੋੜ ਜੀ. ਟੀ. ਰੋਡ ਕਮਾਲਪੁਰ ਮੌਜੂਦ ਸੀ ਤਾਂ ਇਕ ਨੌਜਵਾਨ ਵਿਅਕਤੀ ਆਪਣੇ ਮੋਟਰਸਾਈਕਲ ਪਲਟੀਨਾ 'ਤੇ ਆ ਰਿਹਾ ਸੀ, ਜਿਸ ਨੂੰ ਰੋਕ ਕੇ ਉਸ ਦੀ ਤਲਾਸ਼ੀ ਲਈ ਗਈ ਤਾਂ ਉਸ ਕੋਲੋਂ ਬੈਗ 'ਚੋਂ 8000 ਹਜ਼ਾਰ ਨਸ਼ੀਲੀਆਂ ਗੋਲੀਆਂ ਬਰਾਮਦ ਕੀਤੀਆਂ ਗਈਆਂ। ਫੜੇ ਗਏ ਦੋਸ਼ੀ ਦੀ ਪਛਾਣ ਸੁਰਜੀਤ ਸਿੰਘ ਵਾਸੀ ਧਰਮਕੋਟ ਜ਼ਿਲਾ ਮੋਗਾ ਵਜੋਂ ਹੋਈ ਹੈ। ਪੁਲਸ ਨੇ ਉਸ ਦੇ ਖਿਲਾਫ ਮੁਕੱਦਮਾ ਦਰਜ ਕਰਕੇ ਅਗਲੀ ਜਾਂਚ ਸ਼ੁਰੂ ਕਰ ਦਿੱਤੀ ਹੈ।
