ਸ਼ਰਾਬ ਤਸਕਰ 18 ਪੇਟੀਆਂ ਸ਼ਰਾਬ ਸਮੇਤ ਕਾਬੂ
Friday, Mar 23, 2018 - 06:26 PM (IST)

ਲੁਧਿਆਣਾ(ਰਾਮ ਗੁਪਤਾ)— ਥਾਣਾ ਜਮਾਲਪੁਰ ਦੀ ਪੁਲਸ ਨੇ ਇਕ ਸ਼ਰਾਬ ਤਸਕਰ ਨੂੰ ਨਾਜਾਇਜ਼ ਸ਼ਰਾਬ ਦੀਆਂ 18 ਪੇਟੀਆਂ ਸਮੇਤ ਕਾਬੂ ਕੀਤਾ ਹੈ, ਜਿਸ ਦੇ ਖਿਲਾਫ ਪੁਲਸ ਨੇ ਐਕਸਾਈਜ਼ ਐਕਟ ਦੇ ਤਹਿਤ ਮੁਕੱਦਮਾ ਦਰਜ਼ ਕੀਤਾ ਹੈ। ਮਾਮਲੇ ਸਬੰਧੀ ਜਾਣਕਾਰੀ ਦਿੰਦੇ ਹੋਏ ਥਾਣਾ ਮੁਖੀ ਅਵਤਾਰ ਸਿੰਘ ਨੇ ਦੱਸਿਆ ਕਿ ਪੁਲਸ ਨੂੰ ਗੁਪਤ ਸੂਚਨਾ ਮਿਲੀ ਕਿ ਬਲਜਿੰਦਰ ਸਿੰਘ ਉਰਫ ਗੋਪੀ ਪੁੱਤਰ ਅਮਰ ਚੰਦ ਵਾਸੀ ਨਿਊ ਗੁਰੂ ਨਾਨਕ ਨਗਰ, ਮੂੰਡੀਆਂ ਕਲਾਂ ਨਜ਼ਾਇਜ਼ ਸ਼ਰਾਬ ਵੇਚਣ ਦਾ ਧੰਦਾ ਕਰਦਾ ਹੈ। ਜਿਸ ਦੇ ਬਾਅਦ ਥਾਣੇਦਾਰ ਰਾਜੀਵ ਕੁਮਾਰ ਦੀ ਪੁਲਸ ਪਾਰਟੀ ਨੇ ਤੁਰੰਤ ਛਾਪੇਮਾਰੀ ਕਰਦੇ ਹੋਏ ਬਲਜਿੰਦਰ ਸਿੰਘ ਉਰਫ ਗੋਪੀ ਨੂੰ 18 ਪੇਟੀਆਂ ਨਜ਼ਾਇਜ਼ ਸ਼ਰਾਬ ਮਾਰਕਾ ਡਾਲਰ ਰਮ ਸਮੇਤ ਗ੍ਰਿਫਤਾਰ ਕਰ ਲਿਆ। ਉਨ੍ਹਾਂ ਦੱਸਿਆ ਕਿ ਉਕਤ ਵਿਅਕਤੀ ਆਸ-ਪਾਸ ਦੇ ਇਲਾਕਿਆਂ 'ਚ ਨਜ਼ਾਇਜ਼ ਸ਼ਰਾਬ ਦੀ ਸਪਲਾਈ ਕਰਦਾ ਆ ਰਿਹਾ ਸੀ। ਜਿਸ ਪਾਸੋਂ ਹੋਰ ਪੁੱਛਗਿੱਛ ਕੀਤੀ ਜਾ ਰਹੀ ਹੈ।