ਚਾਈਨਾ ਡੋਰ ਸਪਲਾਈ ਕਰਦਾ ਇਕ ਕਾਬੂ

01/15/2018 1:21:08 PM

ਸੁਲਤਾਨਪੁਰ ਲੋਧੀ (ਧੰਜੂ)— ਜ਼ਿਲਾ ਪੁਲਸ ਕਪਤਾਨ ਸੰਦੀਪ ਸ਼ਰਮਾ ਦੀਆਂ ਹਦਾਇਤਾਂ 'ਤੇ ਚਾਈਨਾ ਡੋਰ 'ਤੇ ਲੱਗੀ ਪੂਰਨ 'ਤੇ ਪਾਬੰਦੀ ਨੂੰ ਬਰਕਾਰ ਰੱਖਦੇ, ਹੋਏ ਥਾਣਾ ਤਲਵੰਡੀ ਚੌਧਰੀਆਂ ਦੀ ਪੁਲਸ ਨੇ ਚਾਈਨਾ ਡੋਰ ਸਪਲਾਈ ਕਰਦਾ ਇਕ ਵਿਅਕਤੀ ਨੂੰ ਗ੍ਰਿਫਤਾਰ ਕੀਤਾ ਹੈ। ਜਾਣਕਾਰੀ ਦਿੰਦਿਆਂ ਐੱਸ. ਐੱਚ. ਓ. ਜਰਨੈਲ ਸਿੰਘ ਨੇ ਦੱਸਿਆ ਕਿ ਦੁਆਬਾ ਅਤੇ ਮਾਝੇ ਨੂੰ ਜੋੜਦਾ ਦਰਿਆ ਬਿਆਸ ਪੁਲ 'ਤੇ ਲੱਗੇ ਨਾਕੇ 'ਤੇ ਹੈੱਡ ਕਾਂਸਟੇਬਲ ਹਰਜਿੰਦਰ ਸਿੰਘ ਨੇ ਗੋਇੰਦਵਾਲ ਤੋਂ ਆ ਰਹੀ ਕਾਰ ਨੂੰ ਰੋਕਿਆ, ਜਿਸ ਵਿਚ ਚਾਈਨਾ ਡੋਰ ਸੀ, ਜੋ ਇਸ ਇਲਾਕੇ ਦੇ ਪਿੰਡਾਂ ਅਤੇ ਸ਼ਹਿਰਾਂ ਵਿਚ ਸਪਲਾਈ ਕਰਨ ਜਾ ਰਿਹਾ ਸੀ। ਪੁੱਛਗਿੱਛ ਦੌਰਾਨ ਉਸ ਨੇ ਆਪਣਾ ਨਾਂ ਮਨਪ੍ਰੀਤ ਸਿੰਘ ਉਰਫ ਮਨੀ ਪੁੱਤਰ ਬਲਦੇਵ ਸਿੰਘ ਵਾਸੀ ਬਸਤੀ ਪੀਰਦਾਦ ਜਲੰਧਰ ਦੱਸਿਆ। ਥਾਣਾ ਤਲਵੰਡੀ ਚੌਧਰੀਆਂ ਦੀ ਪੁਲਸ ਨੇ ਮਨਪ੍ਰੀਤ ਸਿੰਘ ਪੁੱਤਰ ਬਲਦੇਵ ਸਿੰਘ ਦੇ ਖਿਲਾਫ ਪਰਚਾ ਦਰਜ ਕਰ ਦਿੱਤਾ ਹੈ।