ਨਸ਼ੀਲੀਆਂ ਗੋਲੀਆਂ ਸਮੇਤ ਇਕ ਕਾਬੂ

Saturday, Feb 17, 2018 - 06:31 PM (IST)

ਨਸ਼ੀਲੀਆਂ ਗੋਲੀਆਂ ਸਮੇਤ ਇਕ ਕਾਬੂ

ਸੁਲਤਾਨਪੁਰ ਲੋਧੀ (ਧੀਰ)— ਥਾਣਾ ਸੁਲਤਾਨਪੁਰ ਲੋਧੀ ਪੁਲਸ ਨੇ ਨਸ਼ਿਆਂ ਖਿਲਾਫ ਛੇੜੀ ਹੋਈ ਮੁਹਿੰਮ ਤਹਿਤ ਇਕ ਵਿਅਕਤੀ ਨੂੰ ਨਸ਼ੀਲੀਆਂ ਗੋਲੀਆਂ ਸਣੇ ਗ੍ਰਿਫਤਾਰ ਕਰਨ 'ਚ ਸਫਲਤਾ ਹਾਸਲ ਕੀਤੀ ਹੈ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਥਾਣਾ ਸੁਲਤਾਨਪੁਰ ਲੋਧੀ ਦੇ ਐੱਸ. ਐੱਚ. ਓ. ਸਰਬਜੀਤ ਸਿੰਘ ਨੇ ਦੱਸਿਆ ਕਿ ਏ. ਐੱਸ. ਆਈ. ਅਸ਼ੋਕ ਕੁਮਾਰ ਚੌਕੀ ਇੰਚਾਰਜ ਡੱਲਾ, ਐੱਸ. ਸੀ. ਲਖਵਿੰਦਰ ਸਿੰਘ, ਐੱਚ. ਸੀ. ਗੁਰਦੇਵ ਸਿੰਘ, ਐੱਚ. ਸੀ. ਕੁਲਵੰਤ ਸਿੰਘ ਨਾਲ ਗਸ਼ਤ ਕਰਦੇ ਪਿੰਡ ਅਮਰਜੀਤਪੁਰ ਡਰੇਨ ਕੋਲ ਪੁੱਜੇ ਤਾਂ ਪਿੰਡ ਅਮਰਜੀਤਪੁਰ ਵੱਲੋਂ ਇਕ ਨੌਜਵਾਨ ਨੂੰ ਪੈਦਲ ਆਉਂਦੇ ਵੇਖ ਸ਼ੱਕ ਦੇ ਆਧਾਰ 'ਤੇ ਰੋਕ ਕੇ ਨਾਂ ਪਤਾ ਪੁੱਛਿਆ, ਜਿਸ ਨੇ ਆਪਣਾ ਨਾਂ ਸੁਖਵਿੰਦਰ ਸਿੰਘ ਉਰਫ ਸੁੱਖ ਪੁੱਤਰ ਸੇਵਾ ਸਿੰਘ ਵਾਸੀ ਤੋਤੀ ਦੱਸਿਆ, ਜਿਸ ਦੀ ਤਲਾਸ਼ੀ ਲੈਣ 'ਤੇ ਉਸ ਕੋਲੋਂ ਫੜੇ ਇਕ ਪਲਾਸਟਿਕ ਦੇ ਲਿਫਾਫੇ 'ਚੋਂ 250 ਨਸ਼ੀਲੀਆਂ ਗੋਲੀਆਂ ਬਰਾਮਦ ਹੋਈਆਂ। ਪੁਲਸ ਨੇ ਉਸ ਵਿਰੁੱਧ ਕੇਸ ਦਰਜ ਕਰਕੇ ਪੁੱਛਗਿੱਛ ਸ਼ੁਰੂ ਕਰ ਦਿੱਤੀ ਹੈ।


Related News