30 ਗਰਾਮ ਨਸ਼ੀਲੇ ਪਦਾਰਥ ਸਮੇਤ ਇਕ ਕਾਬੂ
Saturday, Aug 12, 2017 - 07:00 PM (IST)
ਗੁਰਾਇਆ(ਹੇਮੰਤ)— ਗੁਰਾਇਆ ਪੁਲਸ ਨੇ ਇਕ ਵਿਅਕਤੀ ਨੂੰ 30 ਗਰਾਮ ਨਸ਼ੀਲੇ ਪਦਾਰਥ ਸਮੇਤ ਕਾਬੂ ਕਰਨ ਵਿਚ ਸਫਲਤਾ ਹਾਸਲ ਕੀਤੀ ਹੈ। ਇਸ ਸਬੰਧੀ ਥਾਣਾ ਮੁਖੀ ਇੰਸਪੈਕਟਰ ਸੁਖਜਿੰਦਰ ਸਿੰਘ ਨੇ ਦੱਸਿਆ ਕਿ ਦੁਸਾਂਝ ਕਲਾਂ ਚੌਂਕੀ ਦੇ ਇੰਚਾਰਜ ਏ. ਐੱਸ. ਆਈ. ਦਲਜੀਤ ਕੁਮਾਰ ਨੇ ਨਾਕਾਬੰਦੀ ਦੌਰਾਨ ਇਕ ਵਿਅਕਤੀ ਜੋ ਕਿ ਪੈਦਲ ਆ ਰਿਹਾ ਸੀ, ਉਸ ਨੂੰ ਸ਼ੱਕ ਦੇ ਆਧਾਰ 'ਤੇ ਰੋਕ 'ਤੇ ਤਲਾਸ਼ੀ ਲਈ ਤਾਂ ਉਸ ਪਾਸੋਂ 30 ਗ੍ਰਾਮ ਨਸ਼ੀਲਾ ਪਦਾਰਥ ਬਰਾਮਦ ਹੋਇਆ। ਫੜੇ ਗਏ ਵਿਅਕਤੀ ਦੀ ਪਛਾਣ ਰਾਜੂ ਪੁੱਤਰ ਜੋਂਗਿੰਦਰ ਪਾਲ ਵਾਸੀ ਗੋਹਾਵਰ ਵਜੋਂ ਹੋਈ ਹੈ। ਉਕਤ ਵਿਰੁੱਧ ਥਾਣਾ ਗੁਰਾਇਆ ਵਿਖੇ ਮੁਕੱਦਮਾ ਦਰਜ ਕਰ ਲਿਆ ਹੈ।
