6290 ਨਸ਼ੀਲੀਆਂ ਗੋਲੀਆਂ ਸਮੇਤ ਇਕ ਵਿਅਕਤੀ ਗ੍ਰਿਫਤਾਰ
Tuesday, Sep 26, 2017 - 05:34 PM (IST)

ਸ੍ਰੀ ਮੁਕਤਸਰ ਸਾਹਿਬ(ਪਵਨ ਤਨੇਜਾ)— ਸੁਸ਼ੀਲ ਕੁਮਾਰ ਸੀਨੀਅਰ ਕਪਤਾਨ ਪੁਲਸ ਵੱਲੋਂ ਨਸ਼ਾ ਵਿਰੋਧੀ ਅਤੇ ਮਾੜੇ ਅਨਸਰਾਂ ਵਿਰੁੱਧ ਚਲਾਈ ਗਈ ਮੁੰਹਿਮ ਤਹਿਤ ਅਤੇ ਬਲਜੀਤ ਸਿੰਘ ਸਿੱਧੂ ਕਪਤਾਨ ਪੁਲਸ (ਡੀ) ਸ੍ਰੀ ਮੁਕਤਸਰ ਸਾਹਿਬ ਦੇ ਦਿਸ਼ਾ ਨਿਰਦੇਸ਼ਾਂ ਅਤੇ ਜਸਮੀਤ ਸਿੰਘ ਉੱਪ ਕਪਤਾਨ ਪੁਲਸ (ਡੀ) ਸ੍ਰੀ ਮੁਕਤਸਰ ਸਾਹਿਬ ਦੀ ਨਿਗਰਾਨੀ ਹੇਠ ਸੀ.ਆਈ.ਏ. ਸਟਾਫ ਸ੍ਰੀ ਮੁਕਤਸਰ ਸਾਹਿਬ ਨੂੰ 6290 ਨਸ਼ੀਲੀਆਂ ਗੋਲੀਆਂ ਸਮੇਤ ਮੋਟਰਸਾਈਕਲ ਬਰਾਮਦ ਕਰਨ 'ਚ ਸਫਲਤਾ ਹਾਸਲ ਹੋਈ ਹੈ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਇੰਸਪੈਕਟਰ ਪ੍ਰਤਾਪ ਸਿੰਘ ਇੰਚਾਰਜ ਸੀ.ਆਈ.ਏ. ਸਟਾਫ ਸ੍ਰੀ ਮੁਕਤਸਰ ਸਾਹਿਬ ਨੇ ਦੱਸਿਆ ਕਿ ਸਬ ਇੰਸਪੈਕਟਰ ਸੁਰਜੀਤ ਸਿੰਘ ਸੀ.ਆਈ.ਏ. ਸਟਾਫ ਸ੍ਰੀ ਮੁਕਤਸਰ ਸਾਹਿਬ ਸਮੇਤ ਪੁਲਸ ਪਾਰਟੀ ਸ੍ਰੀ ਮੁਕਤਸਰ ਸਾਹਿਬ ਤੋਂ ਫਿਰੋਜ਼ਪੁਰ ਨੂੰ ਜਾ ਰਿਹਾ ਸੀ ਜਦ ਪਿੰਡ ਉਦੇਕਰਨ ਪਾਸ ਪੁੱਜੀ ਤਾਂ ਸਾਹਮਣੇ ਤੋਂ ਇਕ ਮੋਟਰਸਾਈਕਲ ਪਰ ਇਕ ਵਿਅਕਤੀ ਆਉਂਦਾ ਦਿਖਾਈ ਦਿੱਤਾ। ਇਸ ਦੌਰਾਨ ਮੋਟਰਸਾਈਕਲ ਲਿੰਕ ਰੋਡ ਉਦੇਕਰਨ ਵੱਲ ਮੋੜਨ ਦੀ ਕੋਸ਼ਿਸ ਕੀਤੀ, ਜਿਸ ਨੂੰ ਸੁਰਜੀਤ ਸਿੰਘ ਨੇ ਮੋਟਰਸਾਈਕਲ ਸਵਾਰ ਨੂੰ ਸਾਥੀ ਕਰਮਚਾਰੀਆਂ ਦੀ ਮਦਦ ਨਾਲ ਕਾਬੂ ਕਰਕੇ ਨਾਮ ਪਤਾ ਪੱਛਿਆ ਤਾਂ ਉਸ ਨੇਆਪਣਾ ਨਾਮ ਪਤਾ ਚਰਨਜੀਤ ਸਿੰਘ ਉਰਫ ਗੋਰਾ ਪੁੱਤਰ ਕੁਲਦੀਪ ਸਿੰਘ ਜੱਟ ਸਿੱਖ ਵਾਸੀ ਧਿਗਾਨਾ ਦੱਸਿਆ। ਇੰਸਪੈਕਟਰ ਸੁਰਜੀਤ ਸਿੰਘ ਨੇ ਦੱਸਿਆ ਕਿ ਉਸ ਦੇ ਕਬਜ਼ੇ ਕਬਜਾ 'ਚੋਂ ਝੋਲਾ ਪਲਾਸਟਿਕ ਨੂੰ ਚੈੱਕ ਕਰਨ ਤੇ ਵੱਖ-ਵੱਖ ਤਰ੍ਹਾਂ ਦੀਆਂ ਕੁੱਲ 6290 ਨਸ਼ੀਲੀਆਂ ਗੋਲੀਆਂ ਬਰਾਮਦ ਕਰਕੇ ਉਕਤ ਦੋਸ਼ੀ ਖਿਲਾਫ ਮੁਕੱਦਮਾ ਦਰਜ ਕੀਤਾ ਗਿਆ ਹੈ।