ਪੁਲਸ ਨੇ ਨਸ਼ੀਲੀਆਂ ਗੋਲੀਆਂ ਸਮੇਤ ਇਕ ਨੌਜਵਾਨ ਕੀਤਾ ਕਾਬੂ

Saturday, Jan 06, 2018 - 05:22 PM (IST)

ਭੋਗਪੁਰ(ਰਾਣਾ)— ਨਸ਼ਿਆਂ ਖਿਲਾਫ ਚਲਾਈ ਗਈ ਮੁਹਿੰਮ ਦੇ ਤਹਿਤ ਭੋਗਪੁਰ ਦੀ ਪੁਲਸ ਨੇ ਟੀਮ ਨਾਲ ਮਿਲ ਕੇ ਇਕ ਨੌਜਵਾਨ ਨੂੰ ਕਾਬੂ ਕਰਨ 'ਚ ਸਫਲਤਾ ਹਾਸਲ ਕੀਤੀ ਹੈ। ਏ. ਐੱਸ. ਆਈ. ਪਰਮਜੀਤ ਸਿੰਘ ਨੇ ਦੱਸਿਆ ਕਿ ਉਹ ਆਪਣੇ ਸਾਥੀ ਕਰਮਚਾਰੀਆਂ ਦੇ ਨਾਲ ਗਸ਼ਤ ਦੌਰਾਨ ਪਿੰਡ ਮਾਣਕਰਾਏ ਵੱਲ ਜਾ ਰਹੇ ਸਨ ਤਾਂ ਇਕ ਨੌਜਵਾਨ ਆਉਂਦਾ ਦਿਖਾਈ ਦਿੱਤਾ। ਉਸ ਨੇ ਹੱਥ 'ਚ ਕਾਲੇ ਰੰਗ ਦਾ ਲਿਫਾਫਾ ਫੜਿਆ ਹੋਇਆ ਸੀ। ਪੁਲਸ ਨੂੰ ਦੇਖ ਕੇ ਉਹ ਇਕਦਮ ਭੱਜਣ ਲੱਗਾ ਤਾਂ ਏ. ਐੱਸ. ਆਈ. ਪਰਮਜੀਤ ਸਿੰਘ ਨੇ ਸਾਥੀ ਕਰਮਚਾਰੀਆਂ ਦੀ ਮਦਦ ਨਾਲ ਉਸ ਨੂੰ ਕਾਬੂ ਕਰ ਲਿਆ। ਤਲਾਸ਼ੀ ਲੈਣ 'ਤੇ ਉਸ ਦੇ ਲਿਫਾਫੇ 'ਚੋਂ ਣ35 ਗ੍ਰਾਮ ਨਸ਼ੀਲਾ ਪਦਾਰਥ ਅਤੇ 80 ਗੋਲੀਆਂ ਮਾਰਕਾ ਲੋਮੋਟਿਲ ਦੀਆਂ ਬਰਾਮਦ ਕੀਤੀਆਂ ਗਈਆਂ। ਫੜੇ ਗਏ ਨੌਜਵਾਨ ਦੀ ਪਛਾਣ ਭੁਪਿੰਦਰ ਸਿੰਘ ਉਰਫ ਸੋਨੂੰ ਪੁੱਤਰ ਦਲਜੀਤ ਸਿੰਘ ਵਾਸੀ ਮਾਣਕਰਾਏ ਦੇ ਤੌਰ 'ਤੇ ਹੋਈ ਹੈ। ਪੁਲਸ ਨੇ ਐੱਨ. ਡੀ. ਪੀ. ਐੱਸ. ਐਕਟ ਦੇ ਤਹਿਤ ਮਾਮਲਾ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ।


Related News