5 ਗ੍ਰਾਮ ਸਮੈਕ ਸਮੇਤ ਇਕ ਨੌਜਵਾਨ ਗ੍ਰਿਫਤਾਰ

Monday, Jan 08, 2018 - 03:33 PM (IST)

5 ਗ੍ਰਾਮ ਸਮੈਕ ਸਮੇਤ ਇਕ ਨੌਜਵਾਨ ਗ੍ਰਿਫਤਾਰ

ਜਲੰਧਰ(ਰਾਜੇਸ਼)— ਨਸ਼ਿਆਂ ਖਿਲਾਫ ਵਿੱਢੀ ਗਈ ਮੁਹਿੰਮ ਦੇ ਤਹਿਤ ਭਾਰਗੋ ਕੈਂਪ ਦੀ ਪੁਲਸ ਵੱਲੋਂ ਇਕ ਨੌਜਵਾਨ ਨੂੰ ਨਸ਼ੀਲੇ ਪਦਾਰਥਾਂ ਸਮੇਤ ਕਾਬੂ ਕੀਤਾ ਹੈ। ਮਿਲੀ ਜਾਣਕਾਰੀ ਮੁਤਾਬਕ ਏ. ਐੱਸ. ਆਈ. ਰਤਨ ਸਿੰਘ ਨੇ ਪੁਲਸ ਪਾਰਟੀ ਸਮੇਤ ਰਵਿਦਾਸ ਚੌਕ ਨੇੜੇ ਨਾਕਾਬੰਦੀ ਕੀਤੀ ਹੋਈ ਸੀ ਕਿ ਇਸੇ ਦੌਰਾਨ ਇਕ ਕਾਲੇ ਰੰਗ ਦੇ ਮੋਟਰਸਾਈਕਲ 'ਤੇ ਨੌਜਵਾਨ ਆਉਂਦਾ ਦਿਖਾਈ ਦਿੱਤਾ। ਪੁਲਸ ਪਾਰਟੀ ਨੂੰ ਦੇਖ ਕੇ ਪਿੱਛੇ ਮੁੜਨ ਲੱਗਾ ਤਾਂ ਇਸੇ ਦੌਰਾਨ ਏ. ਐੱਸ. ਆਈ. ਨੇ ਉਸ ਨੂੰ ਦਬੋਚ ਲਿਆ। ਤਲਾਸ਼ੀ ਲੈਣ 'ਤੇ ਉਸ ਦੇ ਕੋਲੋਂ 5 ਗ੍ਰਾਮ ਸਮੈਕ ਬਰਾਮਦ ਕੀਤੀ ਗਈ। ਫੜੇ ਗਏ ਦੋਸ਼ੀ ਦੀ ਪਛਾਣ ਪੰਕਜ ਕੁਮਾਰ ਵਾਸੀ 108 ਅਮਰ ਗਾਰਡਨ ਦੇ ਤੌਰ 'ਤੇ ਹੋਈ ਹੈ। ਪੁਲਸ ਦੇ ਉਸ ਦੇ ਖਿਲਾਫ ਐੱਨ. ਡੀ. ਪੀ. ਐੱਸ. ਐਕਟ ਦੇ ਤਹਿਤ ਮਾਮਲਾ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਦੋਸ਼ੀ ਨੂੰ ਪੁਲਸ ਵੱਲੋਂ ਸੋਮਵਾਰ ਅਦਾਲਤ 'ਚ ਪੇਸ਼ ਕਰਕੇ ਰਿਮਾਂਡ ਹਾਸਲ ਕੀਤਾ ਜਾਵੇਗਾ।


Related News