ਨਸ਼ੀਲੀਆਂ ਗੋਲੀਆਂ ਤੇ ਭਾਰਤੀ ਕਰੰਸੀ ਸਮੇਤ ਇਕ ਵਿਅਕਤੀ ਕਾਬੂ
Thursday, Jun 28, 2018 - 06:48 PM (IST)

ਲੁਧਿਆਣਾ (ਅਨਿਲ)— ਐੱਸ. ਟੀ. ਐੱਫ. ਲੁਧਿਆਣਾ-ਫਿਰੋਜ਼ਪੁਰ ਰੇਂਜ ਨੇ ਨਸ਼ੀਲੀਆਂ ਗੋਲੀਆਂ ਤੇ ਭਾਰਤੀ ਕਰੰਸੀ ਸਮੇਤ ਇਕ ਵਿਅਕਤੀ ਨੂੰ ਗ੍ਰਿਫਤਾਰ ਕਰਨ 'ਚ ਸਫਲਤਾ ਹਾਸਲ ਕੀਤੀ ਹੈ। ਜਾਣਕਾਰੀ ਦਿੰਦੇ ਹੋਏ ਏ. ਐੱਸ. ਆਈ. ਜਸਪਾਲ ਸਿੰਘ ਨੇ ਦੱਸਿਆ ਕਿ ਉਨ੍ਹਾਂ ਨੇ ਪੁਲਸ ਪਾਰਟੀ ਸਮੇਤ ਗਸ਼ਤ ਦੌਰਾਨ ਮੁਹੱਲਾ ਇਕਬਾਲ ਗੰਜ ਤੋਂ ਪੈਦਲ ਆ ਰਹੇ ਦਵਿੰਦਰ ਸਿੰਘ (53) ਪੁੱਤਰ ਲੇਟ ਸਾਹਿਬ ਸਿੰਘ ਵਾਲੀ ਇਕਬਾਲ ਗੰਜ, ਲੁਧਿਆਣਾ ਨੂੰ ਇਕ ਬੈਗ ਸਮੇਤ ਕਾਬੂ ਕੀਤਾ। ਪੁਲਸ ਨੇ ਦੱਸਿਆ ਕਿ ਜਦੋਂ ਦਵਿੰਦਰ ਦੇ ਬੈਗ ਦੀ ਤਲਾਸ਼ੀ ਲਈ ਗਈ ਤਾਂ ਉਸ ਦੇ ਬੈਗ 'ਚੋਂ ਬਿਨਾਂ ਬਿਲ ਦੀਆਂ 11,800 ਨਸ਼ੀਲੀਆਂ ਗੋਲੀਆਂ ਅਤੇ ਨਸ਼ੀਲੇ ਪਦਾਰਥ ਬਰਾਮਦ ਹੋਏ। ਇਸ ਦੇ ਨਾਲ ਹੀ ਨਸ਼ੀਲੀਆਂ ਗੋਲੀਆਂ ਅਤੇ ਕੈਪਸੂਲਾਂ ਦੀ ਸੇਲ ਦੇ 52 ਹਜ਼ਾਰ ਡਰੱਗ ਮਨੀ ਵੀ ਬਰਾਮਦ ਕੀਤੀ ਗਈ। ਪੁਲਸ ਨੇ ਫੜੇ ਗਏ ਵਿਅਕਤੀ ਖਿਲਾਫ ਮਾਮਲਾ ਦਰਜ ਕਰਕੇ ਅਗਲੇਰੀ ਜਾਂਚ ਸ਼ੁਰੂ ਕਰ ਦਿੱਤੀ ਹੈ।