10 ਗ੍ਰਾਮ ਹੈਰੋਇਨ ਸਮੇਤ ਇਕ ਵਿਅਕਤੀ ਕਾਬੂ

02/22/2018 11:21:29 AM

ਜਲੰਧਰ (ਸੁਧੀਰ)— ਥਾਣਾ ਨੰਬਰ 3 ਦੀ ਪੁਲਸ ਨੇ ਹੈਰੋਇਨ ਸਮੇਤ 1 ਵਿਅਕਤੀ ਨੂੰ ਕਾਬੂ ਕਰਨ 'ਚ ਸਫਲਤਾ ਹਾਸਲ ਕੀਤੀ ਹੈ। ਫੜੇ ਗਏ ਵਿਅਕਤੀ ਕੋਲੋਂ ਪੁਲਸ ਨੂੰ 10 ਗ੍ਰਾਮ ਹੈਰੋਇਨ ਬਰਾਮਦ ਹੋਈ ਹੈ। ਥਾਣਾ ਨੰਬਰ 3 ਦੇ ਮੁਖੀ ਵਿਜੇ ਕੁੰਵਰਪਾਲ ਸਿੰਘ ਨੇ ਦੱਸਿਆ ਕਿ ਏ. ਐੱਸ. ਆਈ. ਰਵਿੰਦਰ ਕੁਮਾਰ ਦੋਮੋਰੀਆ ਪੁਲ ਕੋਲ ਪੁਲਸ ਪਾਰਟੀ ਸਮੇਤ ਮੌਜੂਦ ਸਨ। ਉਨ੍ਹਾਂ ਨੇ ਦੱਸਿਆ ਕਿ ਪੁਲਸ ਪਾਰਟੀ ਨੂੰ ਦੇਖ ਕੇ ਰੇਲਵੇ ਸਟੇਸ਼ਨ ਵੱਲੋਂ ਆ ਰਿਹਾ ਇਕ ਵਿਅਕਤੀ ਪਿੱਛੇ ਮੁੜਨ ਲੱਗਾ, ਸ਼ੱਕ ਦੇ ਆਧਾਰ 'ਤੇ ਪੁਲਸ ਨੇ ਉਸ ਨੂੰ ਕਾਬੂ ਕਰ ਲਿਆ ਅਤੇ ਤਲਾਸ਼ੀ ਦੌਰਾਨ 10 ਗ੍ਰਾਮ ਹੈਰੋਇਨ ਬਰਾਮਦ ਕੀਤੀ। ਪੁਲਸ ਨੇ ਮਾਮਲਾ ਦਰਜ ਕਰ ਲਿਆ ਹੈ। ਮੁਲਜ਼ਮ ਦੀ ਪਛਾਣ ਕੁਲਵਿੰਦਰ ਸਿੰਘ ਵਾਸੀ ਮਹਿਤਪੁਰ ਵਜੋਂ ਹੋਈ ਹੈ। ਥਾਣਾ ਮੁਖੀ ਨੇ ਦੱਸਿਆ ਕਿ ਮੁਲਜ਼ਮ ਕੋਲੋਂ ਪੁਲਸ ਪੁੱਛਗਿਛ ਕਰ ਰਹੀ ਹੈ।


Related News