5 ਗ੍ਰਾਮ ਹੈਰੋਇਨ ਸਮੇਤ ਇਕ ਵਿਅਕਤੀ ਕਾਬੂ

11/19/2017 5:48:40 PM

ਨਵਾਂਸ਼ਹਿਰ (ਤ੍ਰਿਪਾਠੀ)— ਥਾਣਾ ਬਹਿਰਾਮ ਦੀ ਪੁਲਸ ਨੇ 5 ਗ੍ਰਾਮ ਹੈਰੋਇਨ ਸਣੇ ਇਕ ਵਿਅਕਤੀ ਨੂੰ ਗ੍ਰਿਫਤਾਰ ਕੀਤਾ ਹੈ। ਜਾਣਕਾਰੀ ਦਿੰਦੇ ਹੋਏ ਏ. ਐੱਸ. ਆਈ. ਬਲਵੀਰ ਸਿੰਘ ਨੇ ਦੱਸਿਆ ਕਿ ਉਨ੍ਹਾਂ ਦੀ ਪੁਲਸ ਪਾਰਟੀ ਗਸ਼ਤ ਦੌਰਾਨ ਬੱਸ ਅੱਡਾ ਸੂੰਢ ਵਿਖੇ ਮੌਜੂਦ ਸੀ। ਇਸੇ ਦੌਰਾਨ ਜਦੋਂ ਪਿੰਡ ਵਾਲੇ ਪਾਸਿਓਂ ਆ ਰਹੇ ਇਕ ਨੌਵਜਾਨ ਨੂੰ ਰੋਕ ਕੇ ਪੁਲਸ ਨੇ ਉਸ ਦੀ ਤਲਾਸ਼ੀ ਲਈ ਤਾਂ ਉਸ ਕੋਲੋਂ 5 ਗ੍ਰਾਮ ਹੈਰੋਇਨ ਬਰਾਮਦ ਹੋਈ। ਪੁਲਸ ਨੇ ਗ੍ਰਿਫਤਾਰ ਨੌਜਵਾਨ ਹਰਦੀਪ ਕੁਮਾਰ ਪੁੱਤਰ ਜਸਵੀਰ ਸਿੰਘ ਵਾਸੀ ਪਿੰਡ ਸੂੰਢ ਖਿਲਾਫ ਮਾਮਲਾ ਦਰਜ ਕਰ ਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।