10 ਗਾਮ ਹੈਰੋਇਨ ਸਮੇਤ ਇਕ ਕਾਬੂ

11/21/2017 3:55:32 PM

ਨਵਾਂਸ਼ਹਿਰ (ਮਨੋਰੰਜਨ)— ਥਾਣਾ ਸਦਰ ਬੰਗਾ ਪੁਲਸ ਨੇ ਗਸ਼ਤ ਦੌਰਾਨ ਇਕ ਵਿਆਕਤੀ ਨੂੰ ਕਾਬੂ ਕਰਕੇ ਉਸ ਦੇ ਕੋਲੋ ਦਸ ਗ੍ਰਾਮ ਹੈਰੋਇਨ ਬਰਾਮਦ ਕੀਤੀ ਹੈ। ਪੁਲਸ ਨੇ ਕਥਿਤ ਆਰੋਪੀ ਦੇ ਖਿਲਾਫ ਐੱਨ. ਡੀ. ਪੀ. ਐੱਸ. ਐਕਟ ਦੇ ਅਧੀਨ ਮਾਮਲਾ ਦਰਜ ਕਰਕੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
ਮਾਮਲੇ ਦੇ ਜਾਂਚ ਅਧਿਕਾਰੀ ਏ. ਐੱਸ. ਆਈ. ਸਤਨਾਮ ਸਿੰਘ ਨੇ ਦੱਸਿਆ ਕਿ ਉਨ੍ਹਾਂ ਦੀ ਅਗਵਾਈ 'ਚ ਪੁਲਸ ਪਾਰਟੀ ਪਿੰਡ ਖਟਕੜ ਕਲਾਂ ਤੋ ਪਿੰਡ ਥਾਂਦੀਆ ਦੇ ਵੱਲ ਜਾ ਰਹੀ ਸੀ ਕਿ ਇਸੇ ਦੌਰਾਨ ਪੈਦਲ ਆਉਂਦੇ ਵਿਅਕਤੀ ਨੂੰ ਸ਼ੱਕ ਦੇ ਆਧਾਰ 'ਤੇ ਰੋਕ ਕੇ ਤਲਾਸ਼ੀ ਲਈ ਤਾਂ ਉਸ ਦੇ ਕੋਲੋਂ 10 ਗ੍ਰਾਮ ਹੈਰੋਇਨ ਬਰਾਮਦ ਹੋਈ। ਉਨ੍ਹਾਂ ਨੇ ਦੱਸਿਆ ਕਿ ਕਾਬੂ ਕੀਤੇ ਕਥਿਤ ਆਰੋਪੀ ਦੀ ਪਛਾਣ ਰੋਸ਼ਨ ਲਾਲ ਦੇ ਰੂਪ ਵਿੱਚ ਹੋਈ।


Related News