ਡੂੰਘੀ ਖੱਡ 'ਚ ਡਿੱਗੀ ਮਾਰੂਤੀ ਸਵਿੱਫਟ ਡਿਜ਼ਾਇਰ, ਗੱਡੀ ਦੇ ਉੱਡੇ ਪਰਖੱਚੇ, ਇਕ ਦੀ ਦਰਦਨਾਕ ਮੌਤ

Wednesday, Aug 07, 2024 - 06:50 PM (IST)

ਹੁਸ਼ਿਆਰਪੁਰ (ਅਮਰੀਕ)- ਹੁਸ਼ਿਆਰਪੁਰ ਵਿੱਚ ਭਿਆਨਕ ਹਾਦਸਾ ਵਾਪਰਨ ਦੀ ਖ਼ਬਰ ਸਾਹਮਣੇ ਆਈ ਹੈ। ਜਾਣਕਾਰੀ ਮੁਤਾਬਕ ਇਕ ਮਾਰੂਤੀ ਸਵਿੱਫਟ ਡਿਜ਼ਾਇਰ ਕਾਰ ਹੁਸ਼ਿਆਰਪੁਰ ਦੇ ਟਾਂਡਾ ਰੋਡ 'ਤੇ ਪੈਂਦੇ ਭੰਗੀ ਚੋਅ ਨੇੜੇ ਪੁੱਲ ਤੋਂ ਹੇਠਾਂ ਡਿੱਗ ਗਈ। ਹਾਦਸਾ ਇੰਨਾ ਭਿਆਨਕ ਸੀ ਕਿ ਡੂੰਘੀ ਖੱਡ ਵਿੱਚ ਕਾਰ ਡਿੱਗਣ ਕਰਕੇ ਕਾਰ ਵਿੱਚ ਸਵਾਰ ਤਿੰਨ ਵਿਅਕਤੀਆਂ 'ਚੋਂ ਇਕ ਦੀ ਮੌਕੇ 'ਤੇ ਹੀ ਮੌਤ ਹੋ ਗਈ ਜਦਕਿ ਦੋ ਲੋਕ ਜ਼ਖ਼ਮੀ ਹੋ ਗਏ। ਮ੍ਰਿਤਕ ਦੀ ਪਛਾਣ ਹਰਜੀਤ ਸਿੰਘ (55) ਵਾਸੀ ਪਿੰਡ ਹਰਦੋ ਖਾਨਪੁਰ ਵਜੋਂ ਹੋਈ ਹੈ। 

PunjabKesari

ਹਾਦਸੇ ਮੌਕੇ ਕਾਰ ਚਲਾ ਰਹੇ ਕਾਰ ਚਾਲਕ ਨੇ ਦੱਸਿਆ ਕਿ ਜਦੋਂ ਉਹ ਹੁਸ਼ਿਆਰਪੁਰ ਦੇ ਇਕ ਨਿੱਜੀ ਹਸਪਤਾਲ ਤੋਂ ਆਪਣੇ ਕਿਸੇ ਰਿਸ਼ਤੇਦਾਰ ਦੀ ਖ਼ਬਰ ਲੈ ਕੇ ਵਾਪਸ ਪਿੰਡ ਨੂੰ ਜਾ ਰਹੇ ਸਨ ਤਾਂ ਅਚਾਨਕ ਸਾਹਮਣੇ ਕੋਈ ਆਵਾਰਾ ਜਾਨਵਰ ਆਉਣ ਕਾਰਨ ਜਾਨਵਰ ਨੂੰ ਬਚਾਉਂਦਿਆਂ ਉਨ੍ਹਾਂ ਨੇ ਜਦੋਂ ਗੱਡੀ ਦੇ ਸਟੇਰਿੰਗ ਨੂੰ ਘੁਮਾਇਆ ਤਾਂ ਅਚਾਨਕ ਕਾਰ ਬੇਕਾਬੂ ਹੋ ਕੇ ਡੂੰਗੀ ਖੱਡ ਵਿੱਚ ਜਾ ਡਿੱਗੀ, ਜਿਸ ਕਾਰਨ ਇਕ ਵਿਅਕਤੀ ਦੀ ਮੌਕੇ 'ਤੇ ਹੀ ਮੌਤ ਹੋ ਗਈ ਅਤੇ ਦੋ ਜ਼ਖ਼ਮੀ ਹੋ ਗਏ। ਹਾਦਸਾ ਇੰਨਾ ਭਿਆਨਕ ਸੀ ਕਿ ਕਾਰ ਦੇ ਪਰੱਖਚੇ ਤਕ ਉੱਡ ਗਏ। 

PunjabKesari

ਇਹ ਵੀ ਪੜ੍ਹੋ- ਪੰਜਾਬ 'ਚ ਫਿਰ ਵੱਡਾ ਹਾਦਸਾ, ਭਿਆਨਕ ਟੱਕਰ ਤੋਂ ਬਾਅਦ ਸਕੂਲ ਬੱਸ ਦੇ ਉੱਡੇ ਪਰਖੱਚੇ

ਗੱਲਬਾਤ ਦੌਰਾਨ ਪਿੰਡ ਹਰਦੋ ਖਾਨਪੁਰ ਦੇ ਸਾਬਕਾ ਸਰਪੰਚ ਨੇ ਕਿਹਾ ਕਿ ਸਾਰਾ ਸਾਲ ਹੀ ਹੁਸ਼ਿਆਰਪੁਰ ਵਿੱਚ ਆਵਾਰਾ ਜਾਨਵਰਾਂ ਦੀ ਪਰਮਾਰ ਸੜਕਾਂ 'ਤੇ ਰਹਿੰਦੀ ਹੈ, ਜਿਸ ਕਾਰਨ ਸੜਕਾਂ 'ਤੇ ਕੀਮਤੀ ਜਾਨਾਂ ਜਾ ਰਹੀਆਂ ਹਨ। ਇੰਨਾ ਹੀ ਨਹੀਂ ਮਾਤਾ ਚਿੰਤਪੁਰਨੀ ਦੇ ਮੇਲੇ ਦੌਰਾਨ ਲੱਖਾਂ ਹੀ ਸੰਗਤਾਂ ਇਸ ਹਾਈਵੇਅ ਦੀ ਵਰਤੋਂ ਕਰਕੇ ਹਿਮਾਚਲ ਨੂੰ ਲੰਘਦੇ ਹਨ, ਜਿਸ ਨੂੰ ਲੈ ਕੇ ਹਰ ਸਾਲ ਜ਼ਿਲ੍ਹਾ ਹੁਸ਼ਿਆਰਪੁਰ ਪ੍ਰਸ਼ਾਸਨ ਵੱਲੋਂ ਸਾਰੇ ਪ੍ਰਬੰਧ ਮੁਕੰਮਲ ਕਰ ਲਏ ਜਾਣ ਦੇ ਦਾਅਵੇ ਅਤੇ ਵਾਅਦੇ ਕੀਤੇ ਜਾਂਦੇ ਹਨ ਪਰ ਇਨ੍ਹਾਂ ਦਾਅਵਿਆਂ ਅਤੇ ਵਾਅਦਿਆਂ ਦੀ ਪੋਲ ਖੁੱਲ੍ਹਦੀ ਨਜ਼ਰ ਆ ਰਹੀ ਹੈ ਕਿਉਂਕਿ ਜਿੱਥੇ ਸੜਕਾਂ ਉੱਤੇ ਆਵਾਰਾ ਜਾਨਵਰਾਂ ਦੀ ਭਰਮਾਰ ਕਾਰਨ ਆਏ ਦਿਨ ਹਾਦਸੇ ਹੋ ਰਹੇ ਹਨ, ਮੌਤਾਂ ਹੋ ਰਹੀਆਂ ਹਨ, ਉੱਥੇ ਹੀ ਮੇਲੇ ਦੌਰਾਨ ਰਾਹਗੀਰਾਂ ਨੂੰ ਵੀ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। 

ਇਹ ਵੀ ਪੜ੍ਹੋ- ਪੰਜਾਬ 'ਚ ਵੱਡੀ ਵਾਰਦਾਤ, ਤੇਜ਼ਧਾਰ ਹਥਿਆਰਾਂ ਨਾਲ ਵੱਢ 19 ਸਾਲਾ ਨੌਜਵਾਨ ਨੂੰ ਉਤਾਰਿਆ ਮੌਤ ਦੇ ਘਾਟ
 

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8

ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ


shivani attri

Content Editor

Related News