ਦੋ ਕਾਰਾਂ ਵਿਚਾਲੇ ਜ਼ਬਰਦਸਤ ਟੱਕਰ ਹੋਣ ਕਾਰਨ ਵਾਪਰਿਆ ਭਿਆਨਕ ਹਾਦਸਾ, ਉੱਡੇ ਪਰਖੱਚੇ, 1 ਦੀ ਦਰਦਨਾਕ ਮੌਤ

Wednesday, Aug 14, 2024 - 12:18 PM (IST)

ਦੋ ਕਾਰਾਂ ਵਿਚਾਲੇ ਜ਼ਬਰਦਸਤ ਟੱਕਰ ਹੋਣ ਕਾਰਨ ਵਾਪਰਿਆ ਭਿਆਨਕ ਹਾਦਸਾ, ਉੱਡੇ ਪਰਖੱਚੇ, 1 ਦੀ ਦਰਦਨਾਕ ਮੌਤ

ਕਾਠਗੜ੍ਹ (ਰਾਜੇਸ਼)- ਬਲਾਚੌਰ-ਰੂਪਨਗਰ ਰਾਜ ਮਾਰਗ 'ਤੇ ਸਥਿਤ ਪਿੰਡ ਸੁੱਧਾ ਮਾਜਰ ਕੋਲ ਬੀਤੀ ਰਾਤ ਕਾਰਾਂ ਦੀ ਹੋਈ ਆਪਸੀ ਟੱਕਰ ਵਿਚ ਇਕ ਵਿਅਕਤੀ ਦੀ ਮੌਤ ਅਤੇ ਦੂਜੇ ਦੇ ਗੰਭੀਰ ਜ਼ਖ਼ਮੀ ਹੋਣ ਦੀ ਖ਼ਬਰ ਮਿਲੀ ਹੈ। ਜਾਣਕਾਰੀ ਦਿੰਦੇ ਸੜਕ ਸੁਰੱਖਿਆ ਫੋਰਸ ਟੀਮ ਦੇ ਅਧਿਕਾਰੀ ਕੁਲਵੀਰ ਸਿੰਘ ਨੇ ਦੱਸਿਆ ਕਿ ਇਹ ਹਾਦਸਾ ਬੀਤੀ ਰਾਤ ਹੋਇਆ ਹੈ।

PunjabKesari

ਬਲਾਚੌਰ ਸਾਈਡ ਤੋਂ ਇਕ ਜ਼ੈੱਨ ਕਾਰ ਵਿਚ ਮਨਜੀਤ ਸਿੰਘ ਪੁੱਤਰ ਜੋਗਿੰਦਰ ਵਾਸੀ ਮੁੱਤੋਂ ਮੰਡ ਬਲਾਚੌਰ ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਅਤੇ ਕਰਨ ਵਾਸੀ ਪਟਿਆਲਾ ਜੋਕਿ ਹੁਣ ਪਿੰਡ ਮਾਣੇਵਾਲ ਵਿਖੇ ਰਹਿੰਦੇ ਹਨ, ਦੋਵੇਂ ਕਾਰ ਵਿਚ ਸਵਾਰ ਸਨ ਅਤੇ ਉਹ ਸੁੱਧਾ ਮਾਜਰਾ ਕੱਟ ਤੋਂ ਪਿੰਡ ਮਾਣੇਵਾਲ ਵੱਲ ਨੂੰ ਮੁੜਨ ਲੱਗੇ ਤਾਂ ਉਨ੍ਹਾਂ ਦੀ ਕਾਰ ਦੀ ਟੱਕਰ ਦੂਜੇ ਪਾਸੇ ਚੰਡੀਗੜ੍ਹ ਤੋਂ ਅੰਮ੍ਰਿਤਸਰ ਵੱਲ ਆ ਰਹੀ ਇਕ ਕਾਰ, ਜਿਸ ਨੂੰ ਹਰਸ਼ਦੀਪ ਸਿੰਘ ਪੁੱਤਰ ਸਰਬਜੀਤ ਸਿੰਘ ਵਾਸੀ ਅੰਮ੍ਰਿਤਸਰ ਚਲਾ ਰਿਹਾ ਸੀ, ਨਾਲ ਹੋ ਗਈ। 

ਇਹ ਵੀ ਪੜ੍ਹੋ- ਪੰਜਾਬ 'ਤੇ ਮੰਡਰਾ ਸਕਦੈ ਵੱਡਾ ਖ਼ਤਰਾ, ਸਤਲੁਜ ਦਰਿਆ ’ਚ ਪਾਣੀ ਦਾ ਪੱਧਰ ਵਧਿਆ, ਸਹਿਮੇ ਲੋਕ

ਇਸ ਹਾਦਸੇ ਵਿਚ ਕਰਨ ਦੇ ਜ਼ਿਆਦਾ ਸੱਟਾਂ ਲੱਗਣ ਕਰਕੇ ਉਸ ਦੀ ਮੌਕੇ 'ਤੇ ਹੀ ਮੌਤ ਹੋ ਗਈ ਅਤੇ ਗੰਭੀਰ ਜ਼ਖ਼ਮੀ ਮਨਜੀਤ ਸਿੰਘ ਨੂੰ ਇਲਾਜ ਲਈ ਸਿਵਲ ਹਸਪਤਾਲ ਬਲਾਚੌਰ ਵਿਖੇ ਦਾਖ਼ਲ ਕਰਵਾਇਆ ਗਿਆ। ਟੱਕਰ ਇੰਨੀ ਭਿਆਨਕ ਸੀ ਕਿ ਇਸ ਨਾਲ ਦੋਵੇਂ ਕਾਰਾਂ ਦੇ ਪਰਖੱਚੇ ਉੱਡ ਗਏ। ਥਾਣਾ ਕਾਠਗੜ੍ਹ ਪੁਲਸ ਨੇ ਨੁਕਸਾਨੀਆਂ ਕਾਰਾਂ ਨੂੰ ਕਬਜ਼ੇ ਵਿਚ ਲੈ ਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

ਇਹ ਵੀ ਪੜ੍ਹੋ- ਪੰਜਾਬ ਦੀ ਸਿਆਸਤ 'ਚ ਮੁੜ ਸਰਗਰਮ ਹੋਣ ਦੇ ਨਵਜੋਤ ਸਿੰਘ ਸਿੱਧੂ ਨੇ ਦਿੱਤੇ ਸੰਕੇਤ, ਵੀਡੀਓ ਸਾਂਝੀ ਕਰਕੇ ਆਖੀ ਵੱਡੀ ਗੱਲ
 

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8

ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ

 


author

shivani attri

Content Editor

Related News