ਜਲੰਧਰ-ਪਠਾਨਕੋਟ ਹਾਈਵੇਅ ''ਤੇ ਵਾਪਰਿਆ ਭਿਆਨਕ ਹਾਦਸਾ, ਇਕ ਵਿਅਕਤੀ ਦੀ ਮੌਤ

Friday, Jan 12, 2024 - 10:57 AM (IST)

ਜਲੰਧਰ-ਪਠਾਨਕੋਟ ਹਾਈਵੇਅ ''ਤੇ ਵਾਪਰਿਆ ਭਿਆਨਕ ਹਾਦਸਾ, ਇਕ ਵਿਅਕਤੀ ਦੀ ਮੌਤ

ਜਲੰਧਰ (ਜ.ਬ.)- ਜਲੰਧਰ-ਪਠਾਨਕੋਟ ਰਾਸ਼ਟਰੀ ਰਾਜਮਾਰਗ ’ਤੇ ਸਥਿਤ ਪਿੰਡ ਰਾਏਪੁਰ-ਰਸੂਲਪੁਰ ਨੇੜੇ ਇਕ ਕਾਰ ਨੇ ਮੋਟਰਸਾਈਕਲ ਸਵਾਰ ਨੂੰ ਟੱਕਰ ਮਾਰ ਦਿੱਤੀ, ਜਿਸ ਕਾਰਨ ਮੋਟਰਸਾਈਕਲ ਸਵਾਰ ਦੀ ਮੌਕੇ ’ਤੇ ਹੀ ਮੌਤ ਹੋ ਗਈ। ਇਸ ਟੱਕਰ ਸਬੰਧੀ ਰਾਹਗੀਰਾਂ ਨੇ ਥਾਣਾ ਮਕਸੂਦਾਂ ਦੀ ਪੁਲਸ ਨੂੰ ਸੂਚਨਾ ਦਿੱਤੀ ਤੇ ਮੌਕੇ ’ਤੇ ਏ. ਐੱਸ. ਆਈ. ਕੇਵਲ ਸਿੰਘ ਨੇ ਪੁਲਸ ਪਾਰਟੀ ਸਮੇਤ ਪਹੁੰਚੇ ਅਤੇ ਜਾਂਚ ਸ਼ੁਰੂ ਕਰ ਦਿੱਤੀ ਹੈ।

ਏ. ਐੱਸ. ਆਈ. ਕੇਵਲ ਸਿੰਘ ਨੇ ਦੱਸਿਆ ਕਿ ਬਲਬੀਰ ਚੰਦ (52) ਪੁੱਤਰ ਕਰਮ ਚੰਦ ਵਾਸੀ ਪਿੰਡ ਨੂਰਪੁਰ ਜਲੰਧਰ ਧੋਗੜੀ ਰੋਡ ’ਤੇ ਇਕ ਫੈਕਟਰੀ ’ਚ ਕੰਮ ਕਰਦਾ ਸੀ ਅਤੇ ਦੇਰ ਸ਼ਾਮ ਧੋਗੜੀ ਰੋਡ ਤੋਂ ਨੂਰਪੁਰ ਵੱਲ ਨੂੰ ਜਾ ਰਿਹਾ ਸੀ। ਮੋਟਰਸਾਈਕਲ ’ਤੇ ਉਹ ਰਾਏਪੁਰ-ਰਸੂਲਪੁਰ ਕੋਲ ਸੜਕ ਦੇ ਮੋੜ ’ਤੇ ਪਹੁੰਚਿਆ ਤਾਂ ਉਸ ਨੂੰ ਅਚਾਨਕ ਕਾਰ ਨੇ ਟੱਕਰ ਮਾਰ ਦਿੱਤੀ, ਜਿਸ ਕਾਰਨ ਉਸ ਦੀ ਮੌਕੇ ’ਤੇ ਹੀ ਮੌਤ ਹੋ ਗਈ।

ਇਹ ਵੀ ਪੜ੍ਹੋ : ਨਵਜੋਤ ਸਿੰਘ ਸਿੱਧੂ ਨਾਲ ਚੱਲ ਰਹੇ ਵਿਵਾਦ 'ਤੇ ਖੁੱਲ੍ਹ ਕੇ ਬੋਲੇ ਰਾਜਾ ਵੜਿੰਗ, ਆਖੀਆਂ ਵੱਡੀਆਂ ਗੱਲਾਂ

ਕੇਵਲ ਸਿੰਘ ਨੇ ਦੱਸਿਆ ਕਿ ਮ੍ਰਿਤਕ ਬਲਬੀਰ ਦੇ ਪਰਿਵਾਰਕ ਮੈਂਬਰਾਂ ਨੂੰ ਸੂਚਿਤ ਕਰ ਦਿੱਤਾ ਗਿਆ ਹੈ ਅਤੇ ਲਾਸ਼ ਨੂੰ ਪੋਸਟਮਾਰਟਮ ਲਈ ਸਿਵਲ ਹਸਪਤਾਲ ’ਚ ਰਖਵਾਇਆ ਗਿਆ ਹੈ। ਉਨ੍ਹਾਂ ਦੱਸਿਆ ਕਿ ਕਾਰ ਚਾਲਕ ਕਰਨ ਭੱਟੀ ਪੁੱਤਰ ਜਸਪਾਲ ਭੱਟੀ ਵਾਸੀ ਪਿੰਡ ਚੱਕਾ ਬਮੂ ਦਸੂਹਾ ਨੂੰ ਕਾਰ ਸਮੇਤ ਕਾਬੂ ਕਰ ਲਿਆ ਗਿਆ ਹੈ । ਉਨ੍ਹਾਂ ਕਿਹਾ ਕਿ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ ਤੇ ਮ੍ਰਿਤਕ ਬਲਬੀਰ ਦੇ ਪਰਿਵਾਰਕ ਮੈਂਬਰਾਂ ਦੇ ਬਿਆਨਾਂ ਦੇ ਆਧਾਰ ’ਤੇ ਅਗਲੀ ਕਾਰਵਾਈ ਕੀਤੀ ਜਾਵੇਗੀ।

ਇਹ ਵੀ ਪੜ੍ਹੋ : ਨਵਜੋਤ ਸਿੰਘ ਸਿੱਧੂ ਵੱਲੋਂ ਹੁਣ ਚੌਥੀ ਰੈਲੀ ਕਰਨ ਦਾ ਐਲਾਨ, ਪੋਸਟਰ ਕੀਤਾ ਜਾਰੀ

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ।


author

shivani attri

Content Editor

Related News