ਨਡਾਲਾ ''ਚ ਮੋਟਰਸਾਈਕਲਾਂ ਦੀ ਆਹਮੋ-ਸਾਹਮਣੇ ਟੱਕਰ, ਇਕ ਦੀ ਮੌਤ, 3 ਜ਼ਖ਼ਮੀ

Sunday, Aug 23, 2026 - 03:30 PM (IST)

ਨਡਾਲਾ ''ਚ ਮੋਟਰਸਾਈਕਲਾਂ ਦੀ ਆਹਮੋ-ਸਾਹਮਣੇ ਟੱਕਰ, ਇਕ ਦੀ ਮੌਤ, 3 ਜ਼ਖ਼ਮੀ

ਨਡਾਲਾ (ਸ਼ਰਮਾ)-ਨਡਾਲਾ-ਬੇਗੋਵਾਲ ਸੜਕ 'ਤੇ ਤਲਵੰਡੀ ਕੂਕਾ ਅੱਡੇ ਨੇੜੇ ਬੀਤੀ ਸ਼ਾਮ ਦੋ ਮੋਟਰਸਾਈਕਲਾਂ ਦੀ ਆਹਮੋ-ਸਾਹਮਣੇ ਹੋਈ ਟੱਕਰ 'ਚ ਇਕ ਵਿਅਕਤੀ ਦੀ ਮੌਤ ਹੋ ਗਈ, ਜਦਕਿ 3 ਵਿਅਕਤੀ ਜ਼ਖ਼ਮੀ ਹੋ ਗਏ। ਹਾਦਸੇ ਵਿਚ ਮ੍ਰਿਤਕ ਦੀ ਪਛਾਣ ਜਰਨੈਲ ਸਿੰਘ ਪੁੱਤਰ ਵਰਿਆਮ ਸਿੰਘ ਵਾਸੀ ਤਲਵੰਡੀ ਕੂਕਾ ਵਜੋਂ ਹੋਈ ਹੈ। ਇਸ ਸਬੰਧੀ ਜਾਣਕਾਰੀ ਦਿੰਦੇ ਅਮਰਜੀਤ ਸਿੰਘ ਵਾਸੀ ਤਲਵੰਡੀ ਕੂਕਾ ਨੇ ਦੱਸਿਆ ਕਿ ਉਸ ਦਾ ਚਾਚਾ ਜਰਨੈਲ ਸਿੰਘ (65) ਆਪਣੀ ਬੇਟੀ ਅਮਨਪ੍ਰੀਤ ਕੌਰ ਨਾਲ ਮੋਟਰਸਾਈਕਲ ’ਤੇ ਸਵਾਰ ਹੋ ਕੇ ਨਡਾਲਾ ਵੱਲ ਜਾ ਰਿਹਾ ਸੀ। ਇਸ ਦੌਰਾਨ ਨਡਾਲਾ ਵੱਲੋਂ ਆ ਰਹੇ ਮੋਟਰਸਾਈਕਲ ਨੰਬਰ 'ਤੇ ਸਵਾਰ ਦੋ ਨੌਜਵਾਨ ਸੋਮਾ ਅਤੇ ਵੰਸ਼ ਵਾਸੀ ਸਲੇਮਪੁਰ (ਹੁਸ਼ਿਆਰਪੁਰ) ਨਾਲ ਉਨ੍ਹਾਂ ਦੀ ਆਹਮੋ-ਸਾਹਮਣੇ ਟੱਕਰ ਹੋ ਗਈ।

ਇਹ ਵੀ ਪੜ੍ਹੋ: ਲੰਡਨ ਪਹੁੰਚੀ ਨਵਾਂਸ਼ਹਿਰ ਪੁਲਸ ਪੋਸਟ ਗ੍ਰਨੇਡ ਹਮਲੇ ਦੀ ਜਾਂਚ! NIA ਨੇ UK ਤੋਂ ਮੰਗੀ ਮਦਦ

PunjabKesari

ਉਨ੍ਹਾਂ ਕਿਹਾ ਕਿ ਹਾਦਸਾ ਇੰਨਾ ਭਿਆਨਕ ਸੀ ਕਿ ਜਰਨੈਲ ਸਿੰਘ ਦੀ ਮੌਕੇ 'ਤੇ ਹੀ ਮੌਤ ਹੋ ਗਈ, ਜਦਕਿ ਉਸ ਦੀ ਬੇਟੀ ਅਮਨਪ੍ਰੀਤ ਕੌਰ ਸਮੇਤ ਦੂਜੇ ਮੋਟਰਸਾਈਕਲ 'ਤੇ ਸਵਾਰ ਦੋ ਨੌਜਵਾਨ ਜ਼ਖ਼ਮੀ ਹੋ ਗਏ। ਪਰਿਵਾਰ ਵੱਲੋਂ ਦੋਸ਼ ਲਗਾਇਆ ਗਿਆ ਕਿ ਦੂਜੇ ਮੋਟਰਸਾਈਕਲ ਸਵਾਰ ਨੌਜਵਾਨ ਕਥਿਤ ਤੌਰ 'ਤੇ ਨਸ਼ੇ ਦੀ ਹਾਲਤ ਵਿਚ ਸਨ। ਇਸ ਦੋਸ਼ ਦੀ ਪੁਸ਼ਟੀ ਪੁਲਸ ਜਾਂਚ ਤੋਂ ਬਾਅਦ ਹੀ ਹੋਵੇਗੀ।

ਇਹ ਵੀ ਪੜ੍ਹੋ: ਜਲੰਧਰ 'ਚ ਬਜ਼ੁਰਗ ਦਾ ਬੇਰਹਿਮੀ ਨਾਲ ਕਤਲ! ਕ੍ਰਿਕਟ ਗਰਾਊਂਡ ਨੇੜਿਓਂ ਮਿਲੀ ਲਾਸ਼

ਮਾਮਲੇ ਦੀ ਜਾਂਚ ਕਰ ਰਹੇ ਏ. ਐੱਸ. ਆਈ. ਗੁਰਪ੍ਰੀਤ ਸਿੰਘ ਨੇ ਦੱਸਿਆ ਕਿ ਹਾਦਸੇ ਵਿਚ ਜ਼ਖ਼ਮੀ ਹੋਏ ਵਿਅਕਤੀਆਂ ਨੂੰ ਇਲਾਜ ਲਈ ਹਸਪਤਾਲ ਦਾਖ਼ਲ ਕਰਵਾਇਆ ਗਿਆ ਹੈ, ਜਦਕਿ ਮ੍ਰਿਤਕ ਦੀ ਲਾਸ਼ ਨੂੰ ਪੋਸਟਮਾਰਟਮ ਲਈ ਮੋਰਚਰੀ ਵਿਚ ਰੱਖਵਾ ਦਿੱਤਾ ਗਿਆ ਹੈ। ਪੋਸਟਮਾਰਟਮ ਉਪਰੰਤ ਲਾਸ਼ ਵਾਰਸਾਂ ਦੇ ਹਵਾਲੇ ਕਰ ਦਿੱਤੀ ਜਾਵੇਗੀ। ਉਨ੍ਹਾਂ ਦੱਸਿਆ ਕਿ ਪਰਿਵਾਰਕ ਮੈਂਬਰਾਂ ਦੇ ਬਿਆਨ ਦਰਜ ਕਰਕੇ ਮਾਮਲੇ 'ਚ ਬਣਦੀ ਅਗਲੀ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।

ਇਹ ਵੀ ਪੜ੍ਹੋ: ਚੰਡੀਗੜ੍ਹ ਯੂਨੀਵਰਸਿਟੀ ਦੇ ਵਿਦਿਆਰਥੀ ਦੀ ਗੋਲ਼ੀ ਲੱਗਣ ਕਾਰਨ ਮੌਤ! ਦੋਸਤਾਂ ਨਾਲ ਪਾਰਟੀ ਮਨਾਉਣ ਜਾ ਰਿਹਾ ਸੀ ਨੌਜਵਾਨ

 

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

shivani attri

Content Editor

Related News