ਪੰਜਾਬ ਦੀ ਸਿਆਸਤ ਦੇ ਰੰਗ: ਪਰਿਵਾਰ ਦਾ ਇਕ ਮੈਂਬਰ ਕਾਂਗਰਸ ਤਾਂ ਦੂਜਾ ਭਾਜਪਾ ''ਚ, ਪੜ੍ਹੋ ਵੱਡੇ ਲੀਡਰਾਂ ਦੇ ਨਾਂ

Monday, Apr 22, 2024 - 02:15 PM (IST)

ਪੰਜਾਬ ਦੀ ਸਿਆਸਤ ਦੇ ਰੰਗ: ਪਰਿਵਾਰ ਦਾ ਇਕ ਮੈਂਬਰ ਕਾਂਗਰਸ ਤਾਂ ਦੂਜਾ ਭਾਜਪਾ ''ਚ, ਪੜ੍ਹੋ ਵੱਡੇ ਲੀਡਰਾਂ ਦੇ ਨਾਂ

ਲੁਧਿਆਣਾ (ਹਿਤੇਸ਼)- ਜਲੰਧਰ ਦੇ ਸਾਬਕਾ ਸੰਸਦ ਮੈਂਬਰ ਚੌਧਰੀ ਸੰਤੋਖ ਸਿੰਘ ਦੀ ਪਤਨੀ ਵੱਲੋਂ ਲੋਕ ਸਭਾ ਚੋਣਾਂ ਦੌਰਾਨ ਕਾਂਗਰਸ ਦੀ ਟਿਕਟ ਨਾ ਮਿਲਣ ਤੋਂ ਨਾਰਾਜ਼ ਹੋ ਕੇ ਭਾਜਪਾ ’ਚ ਸ਼ਾਮਲ ਹੋਣ ਤੋਂ ਬਾਅਦ ਪੰਜਾਬ ’ਚ ਇਕ ਹੀ ਪਰਿਵਾਰ ਦੇ ਮੈਂਬਰਾਂ ਦਾ ਕਾਂਗਰਸ ਅਤੇ ਭਾਜਪਾ ’ਚ ਰਹਿਣ ਦਾ ਅੰਕੜਾ ਅੱਧੀ ਦਰਜਨ ਦੇ ਨੇੜੇ ਪੁੱਜ ਗਿਆ ਹੈ। ਇਸ ਮਾਮਲੇ ’ਚ ਸਭ ਤੋਂ ਪਹਿਲਾ ਨਾਂ ਆਉਂਦਾ ਹੈ ਕੈਪਟਨ ਅਮਰਿੰਦਰ ਸਿੰਘ ਦਾ, ਜਿਨ੍ਹਾਂ ਦੇ ਭਾਜਪਾ ’ਚ ਸ਼ਾਮਲ ਹੋਣ ਤੋਂ ਕਾਫੀ ਦੇਰ ਬਾਅਦ ਤਕ ਵੀ ਉਨ੍ਹਾਂ ਦੀ ਪਤਨੀ ਪਰਨੀਤ ਕੌਰ ਨੇ ਆਪਣੀ ਲੋਕ ਸਭਾ ਮੈਂਬਰਸ਼ਿਪ ਬਚਾਉਣ ਲਈ ਅਧਿਕਾਰਤ ਤੌਰ ’ਤੇ ਕਾਂਗਰਸ ਨਹੀਂ ਛੱਡੀ ਸੀ।

ਇਹ ਖ਼ਬਰ ਵੀ ਪੜ੍ਹੋ - ਚੋਣ ਜ਼ਾਬਤੇ ਦੌਰਾਨ ਜਲੰਧਰ 'ਚ ਵੱਡੀ ਵਾਰਦਾਤ! ਨੌਜਵਾਨ ਦਾ ਬੇਰਹਿਮੀ ਨਾਲ ਕਤਲ

ਇਸ ਤੋਂ ਬਾਅਦ ਵਾਰੀ ਆਉਂਦੀ ਹੈ ਵਿਰੋਧੀ ਧਿਰ ਕਾਂਗਰਸ ਦੇ ਆਗੂ ਪ੍ਰਤਾਪ ਬਾਜਵਾ ਦੀ, ਜਿਨ੍ਹਾਂ ਦਾ ਭਰਾ ਫਤਿਹਜੰਗ ਬਾਜਵਾ ਭਾਜਪਾ ’ਚ ਸ਼ਾਮਲ ਹੋ ਗਿਆ ਹੈ, ਜਿਸ ਬਾਰੇ ਮੁੱਖ ਮੰਤਰੀ ਭਗਵੰਤ ਮਾਨ ਅਕਸਰ ਇਕ ਘਰ ’ਚ ਦੋ ਪਾਰਟੀਆਂ ਦੇ ਝੰਡੇ ਲੱਗੇ ਹੋਣ ਲਈ ਤੰਜ ਕੱਸਦੇ ਰਹਿੰਦੇ ਹਨ।

ਲੋਕ ਸਭਾ ਚੋਣਾਂ ਦੇ ਐਲਾਨ ਤੋਂ ਬਾਅਦ ਇਹ ਸੂਚੀ ਦਿਨੋਂ-ਦਿਨ ਲੰਬੀ ਹੁੰਦੀ ਜਾ ਰਹੀ ਹੈ, ਜਿਸ ਵਿਚ ਪੰਜਾਬ ਭਾਜਪਾ ਦੇ ਪ੍ਰਧਾਨ ਸੁਨੀਲ ਜਾਖੜ ਦਾ ਨਾਂ ਵੀ ਸ਼ਾਮਲ ਹੈ, ਜਿਨ੍ਹਾਂ ਦਾ ਭਤੀਜਾ ਸੰਦੀਪ ਜਾਖੜ ਕਾਂਗਰਸ ਦਾ ਵਿਧਾਇਕ ਹੋਣ ਦੇ ਬਾਵਜੂਦ ਅਧਿਕਾਰਤ ਤੌਰ ’ਤੇ ਭਾਜਪਾ ਲਈ ਕੰਮ ਕਰ ਰਿਹਾ ਹੈ।

ਇਸ ਸੂਚੀ ਵਿਚ ਵੱਡਾ ਨਾਂ ਲੁਧਿਆਣਾ ਦੇ ਮੌਜੂਦਾ ਸੰਸਦ ਮੈਂਬਰ ਰਵਨੀਤ ਬਿੱਟੂ ਦਾ ਹੈ, ਜੋ ਹਾਲ ਹੀ ਵਿਚ ਭਾਜਪਾ ਵਿਚ ਸ਼ਾਮਲ ਹੋਏ ਹਨ ਪਰ ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਦੇ ਪਰਿਵਾਰ ਦੇ ਹੋਰ ਮੈਂਬਰਾਂ ’ਚ ਸ਼ਾਮਲ ਗੁਰਕੀਰਤ ਕੋਟਲੀ ਆਦਿ ਅਜੇ ਵੀ ਕਾਂਗਰਸ ਲਈ ਸਰਗਰਮੀ ਨਾਲ ਕੰਮ ਕਰ ਰਹੇ ਹਨ।

ਇਹ ਖ਼ਬਰ ਵੀ ਪੜ੍ਹੋ - ਵਿਦਿਆਰਥੀਆਂ ਦੇ ਮਾਪਿਆਂ 'ਤੇ ਮਹਿੰਗਾਈ ਦੀ ਦੋਹਰੀ ਮਾਰ! ਜੇਬ 'ਤੇ ਪਵੇਗਾ ਵਾਧੂ ਬੋਝ

ਹੁਣ ਤਾਜ਼ਾ ਮਾਮਲਾ ਜਲੰਧਰ ਦੇ ਸਾਬਕਾ ਸੰਸਦ ਮੈਂਬਰ ਚੌਧਰੀ ਸੰਤੋਖ ਸਿੰਘ ਦੀ ਪਤਨੀ ਦਾ ਸਾਹਮਣੇ ਆਇਆ ਹੈ, ਜਿਨ੍ਹਾਂ ਨੇ ਲੋਕ ਸਭਾ ਚੋਣਾਂ ਦੌਰਾਨ ਕਾਂਗਰਸ ਦੀ ਟਿਕਟ ਨਾ ਮਿਲਣ ਤੋਂ ਨਾਰਾਜ਼ ਹੋ ਕੇ ਭਾਜਪਾ ’ਚ ਸ਼ਾਮਲ ਹੋਣ ਦਾ ਫੈਸਲਾ ਕੀਤਾ ਹੈ ਪਰ ਉਨ੍ਹਾਂ ਦੇ ਪੁੱਤਰ ਅਤੇ ਫਿਲੌਰ ਦੇ ਵਿਧਾਇਕ ਵਿਕਰਮਜੀਤ ਸਿੰਘ ਨੇ ਆਪਣੀ ਵਿਧਾਨ ਸਭਾ ਮੈਂਬਰਸ਼ਿਪ ਬਚਾਉਣ ਲਈ ਅਜੇ ਤਕ ਕਾਂਗਰਸ ਨਹੀਂ ਛੱਡੀ ਹੈ।

ਸੁਖਬੀਰ ਤੇ ਮਨਪ੍ਰੀਤ ਦੇ ਵੀ ਵੱਖ-ਵੱਖ ਰਾਹ

PunjabKesari

ਇਕੋ ਪਰਿਵਾਰ ਦੇ ਮੈਂਬਰ ਵੱਖ-ਵੱਖ ਪਾਰਟੀਆਂ ਵਿਚ ਹੋਣ ਦਾ ਮੁੱਦਾ ਸਿਰਫ਼ ਕਾਂਗਰਸ ਵਿਚ ਹੀ ਨਹੀਂ ਹੈ। ਇਸ ਦੀ ਸਭ ਤੋਂ ਵੱਡੀ ਮਿਸਾਲ ਅਕਾਲੀ ਦਲ ਵਿਚ ਦੇਖੀ ਜਾ ਸਕਦੀ ਹੈ, ਜਿਥੇ ਲੰਬੇ ਸਮੇਂ ਤਕ ਇਕੱਠੇ ਰਹੇ ਮਨਪ੍ਰੀਤ ਬਾਦਲ ਨੇ ਪਹਿਲਾਂ ਅਕਾਲੀ ਦਲ ਤੋਂ ਬਾਗੀ ਹੋ ਕੇ ਆਪਣੀ ਪਾਰਟੀ ਬਣਾ ਲਈ ਅਤੇ ਫਿਰ ਕਾਂਗਰਸ ਅਤੇ ਭਾਜਪਾ ਵਿਚ ਸ਼ਾਮਲ ਹੋ ਗਏ। ਉਹ ਬਠਿੰਡਾ ਤੋਂ ਹਰਸਿਮਰਤ ਬਾਦਲ ਖਿਲਾਫ ਲੋਕ ਸਭਾ ਚੋਣ ਵੀ ਲੜ ਚੁੱਕੇ ਹਨ। ਭਾਵੇਂ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦੀ ਮੌਤ ਤੋਂ ਬਾਅਦ ਸੁਖਬੀਰ ਬਾਦਲ ਅਤੇ ਮਨਪ੍ਰੀਤ ਵਿਚਾਲੇ ਨੇੜਤਾ ਦੇਖਣ ਨੂੰ ਮਿਲੀ ਪਰ ਉਹ ਅਕਾਲੀ ਦਲ ’ਚ ਵਾਪਸੀ ਨਹੀਂ ਕਰ ਸਕੇ।

ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8


author

Anmol Tagra

Content Editor

Related News