ਵੱਡੀ ਖ਼ਬਰ : ਪੰਜਾਬ ''ਚ ''ਇਕ ਵਿਧਾਇਕ ਇਕ ਪੈਨਸ਼ਨ'' ਕਾਨੂੰਨ ਲਾਗੂ, ਰਾਜਪਾਲ ਨੇ ਦਿੱਤੀ ਮਨਜ਼ੂਰੀ

08/13/2022 1:53:22 PM

ਚੰਡੀਗੜ੍ਹ (ਵੈੱਬ ਡੈਸਕ, ਰਮਨਜੀਤ) : ਪੰਜਾਬ 'ਚ 'ਇਕ ਵਿਧਾਇਕ ਇਕ ਪੈਨਸ਼ਨ' ਯੋਜਨਾ ਨੂੰ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਵੱਲੋਂ ਮਨਜ਼ੂਰੀ ਦੇ ਦਿੱਤੀ ਗਈ ਹੈ। ਰਾਜਪਾਲ ਦੀ ਮਨਜ਼ੂਰੀ ਮਿਲਣ ਤੋਂ ਬਾਅਦ ਇਸ ਸਬੰਧੀ ਗਜਟ ਨੋਟਿਫਿਕੇਸ਼ਨ ਜਾਰੀ ਕਰ ਦਿੱਤਾ ਗਿਆ ਹੈ। ਇਸ ਦੀ ਜਾਣਕਾਰੀ ਖ਼ੁਦ ਮੁੱਖ ਮੰਤਰੀ ਭਗਵੰਤ ਮਾਨ ਨੇ ਟਵੀਟ ਕਰਕੇ ਦਿੱਤੀ ਹੈ।

ਇਹ ਵੀ ਪੜ੍ਹੋ : ਵੱਡੀ ਖ਼ਬਰ : ਪਟਿਆਲਾ ਕੇਂਦਰੀ ਜੇਲ੍ਹ 'ਚੋਂ ਕੈਦੀ ਫ਼ਰਾਰ, CCTV ਫੁਟੇਜ ਦੇਖ ਪੁਲਸ ਦੇ ਛੁੱਟੇ ਪਸੀਨੇ

ਆਪਣੇ ਟਵੀਟ 'ਚ ਮੁੱਖ ਮੰਤਰੀ ਨੇ ਕਿਹਾ ਹੈ ਕਿ ਮੈਨੂੰ ਪੰਜਾਬੀਆਂ ਨੂੰ ਇਹ ਦੱਸਦਿਆਂ ਬਹੁਤ ਖੁਸ਼ੀ ਹੋ ਰਹੀ ਹੈ ਕਿ ਰਾਜਪਾਲ ਸਾਹਿਬ ਨੇ 'ਇਕ ਵਿਧਾਇਕ ਇਕ ਪੈਨਸ਼ਨ' ਯੋਜਨਾ ਨੂੰ ਮਨਜ਼ੂਰੀ ਦੇ ਦਿੱਤੀ ਹੈ। ਉਨ੍ਹਾਂ ਲਿਖਿਆ ਕਿ ਇਸ ਨਾਲ ਲੋਕਾਂ ਦੇ ਟੈਕਸ ਦਾ ਬਹੁਤ ਪੈਸਾ ਬਚੇਗਾ। ਉਨ੍ਹਾਂ ਕਿਹਾ ਕਿ ਇਹ ਪੈਸਾ ਲੋਕਾਂ ਦੇ ਕੰਮਾਂ 'ਤੇ ਹੀ ਲੱਗੇਗਾ ਨਾ ਕਿ ਲੀਡਰਾਂ 'ਤੇ। ਦੱਸ ਦੇਈਏ ਕਿ ਇਸ ਯੋਜਨਾ ਸਬੰਧੀ ਫਾਈਲ ਲੰਬੇ ਸਮੇਂ ਤੋਂ ਰਾਜਪਾਲ ਕੋਈ ਪੈਂਡਿੰਗ ਸੀ, ਜਿਸ ਨੂੰ ਰਾਜਪਾਲ ਨੇ ਅੱਜ ਮਨਜ਼ੂਰੀ ਦੇ ਦਿੱਤੀ ਹੈ।

ਇਹ ਵੀ ਪੜ੍ਹੋ : ਇਨਸਾਨੀਅਤ ਸ਼ਰਮਸਾਰ : ਭਰੂਣ ਮੂੰਹ 'ਚ ਲੈ ਕੇ ਸੜਕਾਂ 'ਤੇ ਘੁੰਮ ਰਿਹਾ ਸੀ ਕੁੱਤਾ, CCTV 'ਚ ਕੈਦ ਹੋਇਆ ਸੀਨ (ਵੀਡੀਓ

PunjabKesari
ਪਹਿਲਾਂ ਹਰੇਕ ਮਿਆਦ ਲਈ ਮਿਲਦੀ ਸੀ ਵੱਖਰੀ ਪੈਨਸ਼ਨ
ਹੁਣ ਤੱਕ ਸੂਬੇ 'ਚ ਹਰੇਕ ਮਿਆਦ ਲਈ ਵੱਖਰੀ ਪੈਨਸ਼ਨ ਹੁੰਦੀ ਸੀ। ਜੇਕਰ ਕੋਈ ਆਗੂ 5 ਵਾਰ ਵਿਧਾਇਕ ਬਣਦਾ ਸੀ ਤਾਂ ਉਸ ਨੂੰ 5 ਪੈਨਸ਼ਨਾਂ ਮਿਲਦੀਆਂ ਸਨ ਪਰ ਹੁਣ ਸਿਰਫ ਇਕ ਹੀ ਪੈਨਸ਼ਨ ਮਿਲੇਗੀ।

PunjabKesari


PunjabKesari
PunjabKesariਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ
 


Babita

Content Editor

Related News