ਜਲੰਧਰ ''ਚ ਬਣ ਸਕਦੈ ''ਆਪ'' ਦਾ ਮੇਅਰ, ਕਾਂਗਰਸ ਦੀ ਇਕ ਹੋਰ ਕੌਂਸਲਰ ਨੇ ਮਾਰੀ ਪਲਟੀ
Monday, Dec 23, 2024 - 07:23 PM (IST)
ਜਲੰਧਰ- ਜਲੰਧਰ 'ਚ ਮੇਅਰ ਬਣਨ ਲਈ ਆਮ ਆਦਮੀ ਪਾਰਟੀ ਨੇ ਵਿਰੋਧੀ ਪਾਰਟੀਆਂ ਦੇ ਕੌਂਸਲਰਾਂ ਨੂੰ ਜੋੜਨ ਦਾ ਸਿਲਸਿਲਾ ਸ਼ੁਰੂ ਕਰ ਦਿੱਤਾ ਹੈ। ਹੁਣ ਵਾਰਡ ਨੰਬਰ 47 ਤੋਂ ਕਾਂਗਰਸੀ ਕੌਂਸਲਰ ਮਨਮੀਤ ਕੌਰ ‘ਆਪ’ ਵਿੱਚ ਸ਼ਾਮਲ ਹੋ ਗਏ ਹਨ, ਜਿਸ ਕਾਰਨ ਕਾਂਗਰਸ ਨੂੰ ਵੱਡਾ ਝਟਕਾ ਲੱਗਾ ਹੈ, ਕਿਉਂਕਿ ਇਸ ਤੋਂ ਪਹਿਲਾਂ ਵੀ ਕਾਂਗਰਸ ਦੀ ਮਹਿਲਾ ਕੌਂਸਲਰ ‘ਆਪ’ ਵਿੱਚ ਸ਼ਾਮਲ ਹੋ ਗਏ ਸਨ।
ਇਹ ਵੀ ਪੜ੍ਹੋ- ਜਲੰਧਰ ਸ਼ਹਿਰ 'ਚ ਕਦੇ ਹੁੰਦਾ ਸੀ ਅਕਾਲੀ ਦਲ ਦਾ ਬੋਲਬਾਲਾ, ਹੁਣ ਨਾਮੋ-ਨਿਸ਼ਾਨ ਨਹੀਂ ਬਚਿਆ
ਦੱਸ ਦੇਈਏ ਕਿ ਵਾਰਡ ਨੰਬਰ 65 ਦੇ ਪ੍ਰਵੀਨ ਵਾਸਨ ਐਤਵਾਰ ਰਾਤ ‘ਆਪ’ ‘ਚ ਸ਼ਾਮਲ ਹੋਏ ਸਨ। ਉਨ੍ਹਾਂ ਦੇ ਨਾਲ ਵਾਰਡ ਨੰਬਰ 81 ਦੀ ਕੌਂਸਲਰ ਸੀਮਾ ਰਾਣੀ ਵੀ ‘ਆਪ’ ਵਿੱਚ ਸ਼ਾਮਲ ਹੋ ਗਈ ਹੈ। ਹੁਣ ‘ਆਪ’ ਕੋਲ ਕੁੱਲ੍ਹ ਕੌਂਸਲਰਾਂ ਦੀ ਗਿਣਤੀ 41 ਹੈ ਪਰ ਫਿਰ ਵੀ ਇਹ ਬਹੁਮਤ ਤੋਂ ਪਿੱਛੇ ਹੈ।
ਮੇਅਰ ਬਣਨ ਲਈ 43 ਕੌਂਸਲਰਾਂ ਦੀ ਲੋੜ ਹੈ
ਦੱਸ ਦੇਈਏ ਕਿ ਜਲੰਧਰ ਨਗਰ ਨਿਗਮ ਚੋਣਾਂ 'ਚ ਆਮ ਆਦਮੀ ਪਾਰਟੀ ਸਭ ਤੋਂ ਵੱਡੀ ਪਾਰਟੀ ਬਣ ਕੇ ਉਭਰੀ ਹੈ। 'ਆਪ' ਪਾਰਟੀ ਨੂੰ 38 ਸੀਟਾਂ ਮਿਲੀਆਂ ਹਨ। 3 ਕੌਂਸਲਰਾਂ ਦੇ ਪਾਰਟੀ ਵਿੱਚ ਸ਼ਾਮਲ ਹੋਣ ਨਾਲ ‘ਆਪ’ ਕੋਲ ਹੁਣ 41 ਕੌਂਸਲਰ ਹਨ ਅਤੇ ਇਸ ਨੂੰ ਬਹੁਮਤ ਸਾਬਤ ਕਰਨ ਲਈ 2 ਹੋਰ ਕੌਂਸਲਰਾਂ ਦੀ ਲੋੜ ਹੈ।
ਇਹ ਵੀ ਪੜ੍ਹੋ- ਇਨ੍ਹਾਂ ਤਾਰੀਖ਼ਾਂ ਨੂੰ ਸਰਕਾਰੀ ਬੱਸਾਂ 'ਚ ਸਫ਼ਰ ਕਰਨ ਵਾਲੇ ਸਾਵਧਾਨ, ਪਹਿਲਾਂ ਪੜ੍ਹ ਲਓ ਇਹ ਖ਼ਬਰ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e