ਪਟਿਆਲਾ ''ਚ ਕੋਰੋਨਾ ਦਾ ਕਹਿਰ, 60 ਸਾਲਾ ਵਿਅਕਤੀ ਦੀ ਰਿਪੋਰਟ ਪਾਜ਼ੇਟਿਵ

07/05/2020 10:49:58 AM

ਭਾਦਸੋਂ (ਅਵਤਾਰ) : ਪਟਿਆਲਾ 'ਚ ਕੋਰੋਨਾ ਵਾਇਰਸ ਦਾ ਕਹਿਰ ਲਗਾਤਾਰ ਜਾਰੀ ਹੈ। ਇੱਥੇ ਥਾਣਾ ਭਾਦਸੋਂ ਅਧੀਨ ਪੈਂਦੇ ਪਿੰਡ ਗੋਬਿੰਦਪੁਰਾ ਦਾ 60 ਸਾਲਾ ਵਿਅਕਤੀ ਦੀ ਕੋਰੋਨਾ ਰਿਪੋਰਟ ਪਾਜ਼ੇਟਿਵ ਪਾਈ ਗਈ ਹੈ। ਆਈ ਹੈ। ਜਾਣਕਾਰੀ ਦਿੰਦੇ ਹੋਏ ਏ. ਐਸ. ਆਈ. ਰਜਿੰਦਰ ਸਿੰਘ ਅਤੇ ਸਿਹਤ ਮਹਿਕਮੇ ਦੇ ਮੁਲਾਜ਼ਮਾਂ ਨੇ ਦੱਸਿਆ ਪਿੰਡ ਦਾ 60 ਸਾਲ ਦਾ ਵਿਅਕਤੀ ਸੁਰਿੰਦਰ ਪਾਲ ਸਿੰਘ ਕੋਰੋਨਾ ਪੀੜਤ ਪਾਇਆ ਗਿਆ ਹੈ।

ਰਿਪੋਰਟ ਆਉਣ ਤੋਂ ਬਾਅਦ ਮਰੀਜ਼ ਨੂੰ ਸਰਕਾਰੀ ਰਾਜਿੰਦਰਾ ਹਸਪਤਾਲ, ਪਟਿਆਲਾ ਦਾਖਲ ਕਰਵਾ ਦਿੱਤਾ ਗਿਆ ਹੈ। ਸਿਹਤ ਮਹਿਕਮੇ ਦੇ ਮੁਲਾਜ਼ਮਾਂ ਵੱਲੋਂ ਪੂਰੇ ਪਿੰਡ 'ਚ ਘਰ-ਘਰ ਜਾ ਕੇ ਚੈੱਕਅਪ ਕੀਤਾ ਜਾ ਰਿਹਾ ਹੈ। ਇਸ ਦੇ ਨਾਲ ਹੀ ਪਟਿਆਲਾ 'ਚ ਹੁਣ ਤੱਕ ਕੋਰੋਨਾ ਦੇ ਕੁੱਲ 357 ਮਾਮਲੇ ਸਾਹਮਣੇ ਆ ਚੁੱਕੇ ਹਨ, ਜਦੋਂ ਕਿ 162 ਸਰਗਰਮ ਮਾਮਲੇ ਚੱਲ ਰਹੇ ਹਨ। ਇਸ ਤੋਂ ਇਲਾਵਾ 185 ਲੋਕ ਕੋਰੋਨਾ ਵਰਗੀ ਮਹਾਮਾਰੀ ਨੂੰ ਮਾਤ ਦੇ ਕੇ ਆਪਣੇ ਘਰਾਂ ਨੂੰ ਪਰਤ ਚੁੱਕੇ ਹਨ ਅਤੇ ਸ਼ਹਿਰ 'ਚ ਕੋਰੋਨਾ ਕਾਰਨ ਹੁਣ ਤੱਕ 10 ਲੋਕਾਂ ਦੀ ਮੌਤ ਹੋ ਚੁੱਕੀ ਹੈ।


Babita

Content Editor

Related News