ਫਿਰੌਤੀ ਮੰਗਣ ਦਾ ਮਾਮਲਾ: ਮੁਲਜ਼ਮ ਸੂਰੀ ਭਰਾਵਾਂ ਦੇ ਰਿਮਾਂਡ ’ਚ ਇਕ ਦਿਨ ਦਾ ਹੋਰ ਵਾਧਾ

Thursday, Jul 18, 2024 - 01:28 PM (IST)

ਅੰਮ੍ਰਿਤਸਰ (ਜ.ਬ.)-ਮੋਬਾਈਲ ਵਿਕਰੇਤਾ ਤੋਂ ਜ਼ਬਰੀ ਵਸੂਲੀ ਦੇ ਮਾਮਲੇ ਵਿਚ ਸਵ. ਹਿੰਦੂ ਆਗੂ ਸੁਧੀਰ ਸੂਰੀ ਦੇ ਪੁੱਤਰਾਂ ਪਾਰਸ ਸੂਰੀ ਅਤੇ ਮਾਨਿਕ ਸੂਰੀ ਨੂੰ ਬੁੱਧਵਾਰ ਸ਼ਾਮ ਥਾਣਾ ਸਿਵਲ ਲਾਈਨ ਦੀ ਪੁਲਸ ਵਲੋਂ ਮਾਣਯੋਗ ਅਦਾਲਤ ਵਿਚ ਪੇਸ਼ ਕੀਤਾ ਗਿਆ, ਜਿੱਥੇ ਅਦਾਲਤ ਨੇ ਦੋਵਾਂ ਦੇ ਰਿਮਾਂਡ ਵਿਚ ਇਕ ਦਿਨ ਦਾ ਵਾਧਾ ਕਰ ਦਿੱਤਾ ਹੈ। ਥਾਣਾ ਮੁੱਖੀ ਅਮੋਲਕ ਸਿੰਘ ਨੇ ਦੱਸਿਆ ਕਿ ਮੁਲਜ਼ਮਾਂ ਦੇ ਸਾਥੀਆਂ ਕੋਲੋਂ ਰੰਗਦਾਰੀ ਦੀ ਰਕਮ ਅਤੇ ਲੁੱਟਿਆ ਗਿਆ ਸਾਮਾਨ ਬਰਾਮਦ ਕਰਨਾ ਬਾਕੀ ਹੈ।

ਇਹ ਵੀ ਪੜ੍ਹੋ- ਹੋਟਲ ’ਚ ਚੱਲ ਰਿਹਾ ਸੀ ਦੇਹ ਵਪਾਰ, ਪੁਲਸ ਦੀ ਰੇਡ ਦੇਖ 2 ਥਾਈ ਕੁੜੀਆਂ ਨੇ ਚੌਥੀ ਮੰਜ਼ਿਲ ਤੋਂ ਮਾਰੀ ਛਾਲ

ਦੂਜੇ ਪਾਸੇ ਸੂਰੀ ਦੇ ਪਰਿਵਾਰਿਕ ਮੈਂਬਰਾਂ ਨੇ ਕਿਹਾ ਕਿ ਉਨ੍ਹਾਂ ਨੂੰ ਦੇਸ਼ ਦੀ ਨਿਆਂ ਪ੍ਰਣਾਲੀ ’ਤੇ ਪੂਰਾ ਭਰੋਸਾ ਹੈ। ਉਨ੍ਹਾਂ ਦੇ ਪਰਿਵਾਰ ਨਾਲ ਧੱਕੇਸ਼ਾਹੀ ਕੀਤੀ ਜਾ ਰਹੀ ਹੈ। ਇਕ ਸਾਜ਼ਿਸ਼ ਤਹਿਤ ਸੂਰੀ ਪਰਿਵਾਰ ਨੂੰ ਬਦਨਾਮ ਕੀਤਾ ਜਾ ਰਿਹਾ ਹੈ।

ਇਹ ਵੀ ਪੜ੍ਹੋ- 15 ਦਿਨਾਂ ਤੋਂ ਲਾਪਤਾ ਪਤੀ ਦਾ ਲਾਲ-ਸੂਹੇ ਚੂੜੇ ਵਾਲੀ ਪਤਨੀ ਰੋ-ਰੋ ਕਰ ਰਹੀ ਇੰਤਜ਼ਾਰ, ਨਹੀਂ ਦੇਖ ਹੁੰਦਾ ਹਾਲ (ਵੀਡੀਓ)

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

 


Shivani Bassan

Content Editor

Related News