ਬਰਨਾਲਾ ਜ਼ਿਲ੍ਹੇ ਦੀ ਇਕ ਹੋਰ ਜਨਾਨੀ ਆਈ 'ਕੋਰੋਨਾ' ਪਾਜ਼ੇਟਿਵ

Saturday, May 23, 2020 - 05:29 PM (IST)

ਬਰਨਾਲਾ ਜ਼ਿਲ੍ਹੇ ਦੀ ਇਕ ਹੋਰ ਜਨਾਨੀ ਆਈ 'ਕੋਰੋਨਾ' ਪਾਜ਼ੇਟਿਵ

ਬਰਨਾਲਾ (ਵਿਵੇਕ ਸਿੰਧਵਾਨੀ) : ਬਰਨਾਲਾ ਜ਼ਿਲ੍ਹੇ ਦੀ ਇਕ ਹੋਰ ਜਨਾਨੀ ਦੀ ਰਿਪੋਰਟ 'ਕੋਰੋਨਾ' ਪਾਜ਼ੇਟਿਵ ਆਈ ਹੈ। ਜਾਣਕਾਰੀ ਦਿੰਦਿਆਂ ਸਿਵਲ ਸਰਜਨ ਡਾ. ਗੁਰਿੰਦਰਵੀਰ ਸਿੰਘ ਨੇ ਦੱਸਿਆ ਕਿ ਮਹਿਲਾਂ ਕਲਾਂ ਇਲਾਕੇ ਦੀ  ਉਕਤ ਜਨਾਨੀ ਹਜ਼ੂਰ ਸਾਹਿਬ ਤੋਂ ਵਾਪਸ ਆਈ ਸੀ। ਇਹ ਸੰਗਰੂਰ ਹਸਪਤਾਲ 'ਚ ਦਾਖਲ ਹੈ। ਇੱਥੇ ਇਹ ਦੱਸਣਯੋਗ ਹੈ ਕਿ ਬਰਨਾਲਾ ਜ਼ਿਲ੍ਹੇ 'ਚ ਹੁਣ ਤੱਕ ਕੁੱਲ 1993 ਸੈਂਪਲ ਲਏ ਗਏ ਹਨ, ਜਿਸ 'ਚ 1888 ਵਿਅਕਤੀਆਂ ਦੀ ਰਿਪੋਰਟ ਨੈਗੇਟਿਵ ਆਈ ਹੈ। ਇਨ੍ਹਾਂ 'ਚੋਂ ਹੀ 23 ਵਿਅਕਤੀਆਂ ਦੀ ਰਿਪੋਰਟ ਪਾਜ਼ੇਟਿਵ ਆਈ ਹੈ ਜਦੋਂ ਕਿ 82 ਰਿਪੋਰਟਾਂ ਆਉਣੀਆਂ ਅਜੇ ਬਾਕੀ ਹਨ। ਬਰਨਾਲਾ 'ਚ 20 ਮਰੀਜ਼ ਠੀਕ ਹੋ ਕੇ ਘਰ ਵੀ ਜਾ ਚੁੱਕੇ ਹਨ, ਜਦੋਂਕਿ 1 ਮਰੀਜ਼ ਦੀ ਮੌਤ ਵੀ ਹੋ ਚੁੱਕੀ ਹੈ।

ਇਹ ਵੀ ਪੜ੍ਹੋ ► ਅੰਮ੍ਰਿਤਸਰ 'ਚ ਮੁੜ ਕੋਰੋਨਾ ਦਾ ਕਹਿਰ, ਚਾਰ ਨਵੇਂ ਪਾਜ਼ੇਟਿਵ ਮਾਮਲੇ ਆਏ ਸਾਹਮਣੇ

ਪਠਾਨਕੋਟ 'ਚ 'ਕੋਰੋਨਾ' ਦੇ ਨਵੇਂ ਮਾਮਲੇ ਦੀ ਪੁਸ਼ਟੀ
ਪਠਾਨਕੋਟ ਜ਼ਿਲ੍ਹੇ ਵਿਚ ਕੋਰੋਨਾ ਵਾਇਰਸ ਦਾ ਇਕ ਹੋਰ ਮਾਮਲਾ ਸਾਹਮਣੇ ਆਇਆ ਹੈ। ਮਿਲੀ ਜਾਣਕਾਰੀ ਮੁਤਾਬਕ ਪਠਾਨਕੋਟ ਦੀ ਬੈਂਕ ਕਾਲੋਨੀ ਦਾ ਇਕ ਵਿਅਕਤੀ 21 ਤਾਰੀਕ ਨੂੰ ਮਹਾਰਾਸ਼ਟਰ ਤੋਂ ਪਠਾਨਕੋਟ ਆਇਆ ਸੀ। ਇਸ ਦੌਰਾਨ ਜਦੋਂ ਸਿਹਤ ਵਿਭਾਗ ਵਲੋਂ ਉਕਤ ਵਿਅਕਤੀ ਦੇ ਸੈਂਪਲ ਜਾਂਚ ਲਈ ਲਏ ਗਏ ਤਾਂ ਅੱਜ ਰਿਪੋਰਟ ਆਉਣ 'ਤੇ ਉਹ ਕੋਰੋਨਾ ਵਾਇਰਸ ਪਾਜ਼ੇਟਿਵ ਪਾਇਆ ਗਿਆ। ਹੁਣ ਸਿਹਤ ਵਿਭਾਗ ਵਲੋਂ ਉਕਤ ਵਿਅਕਤੀ ਨੂੰ ਆਈਸੋਲੇਸ਼ਨ ਵਾਰਡ ਵਿਚ ਦਾਖਲ ਕਰਨ ਦੀ ਤਿਆਰੀ ਕੀਤੀ ਜਾ ਰਹੀ ਹੈ।

ਅੰਮ੍ਰਿਤਸਰ 'ਚ ਮੁੜ 'ਕੋਰੋਨਾ' ਦਾ ਕਹਿਰ
ਅੰਮ੍ਰਿਤਸਰ ਜ਼ਿਲ੍ਹੇ ਵਿਚ ਕੋਰੋਨਾ ਵਾਇਰਸ ਦੇ ਚਾਰ ਨਵੇਂ ਪਾਜ਼ੇਟਿਵ ਮਾਮਲੇ ਸਾਹਮਣੇ ਆਏ ਹਨ। ਮਿਲੀ ਜਾਣਕਾਰੀ ਮੁਤਾਬਕ ਕੋਰੋਨਾ ਪਾਜ਼ੇਟਿਵ ਕੱਟੜਾ ਦੁੱਲੋ ਦੇ ਰਹਿਣ ਵਾਲੇ 60 ਸਾਲਾ ਵਿਅਕਤੀ ਦੀ ਘਰ ਵਾਲੀ ਅਤੇ ਦੋ ਪੁੱਤਾਂ ਦੀ ਰਿਪੋਰਟ ਵੀ ਪਾਜ਼ੇਟਿਵ ਆਈ ਹੈ। ਇਸ ਤੋਂ ਇਲਾਵਾ ਇਕ ਹੋਰ ਵਿਅਕਤੀ ਦੀ ਕੋਰੋਨਾ ਰਿਪੋਰਟ ਪਾਜ਼ੇਟਿਵ ਆਈ ਹੈ। ਇਹ ਵਿਅਕਤੀ ਕੁਝ ਦਿਨ ਪਹਿਲਾਂ ਹੀ ਗੁਜਰਾਤ ਤੋਂ ਅੰਮ੍ਰਿਤਸਰ ਆਇਆ ਸੀ। ਫਿਲਹਾਲ ਵਿਭਾਗ ਵਲੋਂ ਸਾਰੇ ਮਰੀਜ਼ਾਂ ਨੂੰ ਗੁਰੂ ਨਾਨਕ ਦੇਵ ਹਸਪਤਾਲ ਦੇ ਆਈਸੋਲੇਸ਼ਨ ਵਾਰਡ ਵਿਚ ਦਾਖਲ ਕਰਵਾ ਦਿੱਤਾ ਗਿਆ ਹੈ।

ਇਹ ਵੀ ਪੜ੍ਹੋ ► ਜ਼ਿਲ੍ਹਾ ਸੰਗਰੂਰ ਹੋਇਆ 'ਕੋਰੋਨਾ' ਮੁਕਤ, ਆਖਰੀ ਮਰੀਜ਼ ਦੀ ਰਿਪੋਰਟ ਆਈ ਨੈਗੇਟਿਵ

ਦੁਨੀਆ ਭਰ 'ਚ ਕੋਰੋਨਾ ਮਰੀਜ਼ਾਂ ਦੀ ਗਿਣਤੀ 52 ਲੱਖ ਤੋਂ ਪਾਰ
ਦੱਸਣਯੋਗ ਹੈ ਕਿ ਚੀਨ ਤੋਂ ਸ਼ੁਰੂ ਹੋਇਆ ਕੋਰੋਨਾ ਵਾਇਰਸ ਪੂਰੀ ਦੁਨੀਆ ਵਿਚ ਆਪਣਾ ਕਹਿਰ ਢਾਹ ਰਿਹਾ ਹੈ। ਦੁਨੀਆ ਭਰ ਵਿਚ ਹੁਣ ਤਕ ਕੋਰੋਨਾ ਵਾਇਰਸ ਦੇ 52,65,750 ਤੋਂ ਵੱਧ ਮਾਮਲੇ ਸਾਹਮਣੇ ਆ ਚੁੱਕੇ ਹਨ, ਜਦਕਿ ਇਸ ਨਾਲ ਹੁਣ ਤਕ ਵਿਸ਼ਵ ਵਿਚ 3,37,988 ਮੌਤਾਂ ਹੋ ਚੁੱਕੀਆਂ ਹਨ। ਇਸ ਤੋਂ ਇਲਾਵਾ 21,27, 606 ਲੋਕ ਸਿਹਤਯਾਬ ਵੀ ਹੋ ਚੁੱਕੇ ਹਨ। ਇਸ ਤੋਂ ਇਲਾਵਾ ਭਾਰਤ ਵਿਚ ਕੋਰੋਨਾ ਦਾ ਕਹਿਰ ਲਗਾਤਾਰ ਜਾਰੀ ਹੈ। ਭਾਰਤ ਵਿਚ ਹੁਣ ਤਕ ਲਗਭਗ 124462 ਤੋਂ ਵੱਧ ਲੋਕ ਕੋਰੋਨਾ ਦੀ ਲਪੇਟ ਵਿਚ ਆ ਚੁੱਕੇ ਹਨ ਜਦਕਿ ਦੇਸ਼ ਵਿਚ ਹੁਣ ਤਕ 3712 ਤੋਂ ਵੱਧ ਮੌਤਾਂ ਹੋ ਚੁੱਕੀਆਂ ਹਨ। ਉਧਰ ਪੰਜਾਬ ਵਿਚ ਹੁਣ ਤਕ ਕੋਰੋਨਾ ਦੇ 2000 ਤੋਂ ਵੱਧ ਮਾਮਲੇ ਸਾਹਮਣੇ ਆ ਚੁੱਕੇ ਹਨ ਅਤੇ 40 ਲੋਕਾਂ ਦੀ ਮੌਤ ਹੋ ਚੁੱਕੀ ਹੈ। ਇਥੇ ਰਾਹਤ ਦੀ ਗੱਲ ਇਹ ਹੈ ਕਿ ਪੰਜਾਬ ਵਿਚ ਵੱਡੀ ਗਿਣਤੀ ਮਰੀਜ਼ ਕੋਰੋਨਾ ਨੂੰ ਮਾਤ ਦੇ ਕੇ ਘਰਾਂ ਨੂੰ ਪਰਤ ਚੁੱਕੇ ਹਨ। ਇਸ ਤੋਂ ਇਲਾਵਾ ਪੰਜਾਬ ਵਿਚ 5 ਜ਼ਿਲ੍ਹੇ ਕੋਰੋਨਾ ਮੁਕਤ ਐਲਾਨੇ ਜਾ ਚੁੱਕੇ ਹਨ।


author

Anuradha

Content Editor

Related News