ਟਰੱਕ ਦੀ ਲਪੇਟ ''ਚ ਆਉਣ ਕਾਰਨ ਇਕ ਮੋਟਰਸਾਈਕਲ ਸਵਾਰ ਦੀ ਮੌਤ, ਦੂਜਾ ਗੰਭੀਰ ਜ਼ਖਮੀ

Wednesday, Oct 08, 2025 - 07:21 PM (IST)

ਟਰੱਕ ਦੀ ਲਪੇਟ ''ਚ ਆਉਣ ਕਾਰਨ ਇਕ ਮੋਟਰਸਾਈਕਲ ਸਵਾਰ ਦੀ ਮੌਤ, ਦੂਜਾ ਗੰਭੀਰ ਜ਼ਖਮੀ

ਦੀਨਾਨਗਰ (ਹਰਜਿੰਦਰ ਸਿੰਘ ਗੋਰਾਇਆ) : ਦੀਨਾਨਗਰ ਦੇ ਘਰੋਟਾ ਮੋੜ ਹਾਈਵੇ 'ਤੇ ਬਾਈਪਾਸ ਕੱਟ ਨੂੰ ਕਰਾਸ ਕਰਨ ਮੌਕੇ ਤੇਜ਼ ਰਫਤਾਰ ਆ ਰਹੇ ਟਰੱਕ ਨੇ ਮੋਟਰਸਾਈਕਲ ਸਵਾਰਾਂ ਨੂੰ ਲਪੇਟ ਵਿਚ ਲੈ ਲਿਆ, ਜਿਸ ਦੌਰਾਨ ਮੋਟਰਸਾਈਕਲ 'ਤੇ ਸਵਾਰ ਦੋ ਨੌਜਵਾਨਾਂ ਵਿੱਚੋਂ ਇੱਕ ਦੀ ਇਲਾਜ ਦੌਰਾਨ ਮੌਤ ਹੋਣ ਦੀ ਖਬਰ ਸਾਹਮਣੇ ਆਈ ਹੈ। 

ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਡੀਐੱਸਪੀ ਦੀਨਾਨਗਰ ਰਜਿੰਦਰ ਸਿੰਘ ਮਿਹਨਾਸ ਨੇ ਦੱਸਿਆ ਕਿ ਪੁਲਸ ਨੂੰ ਦਿੱਤੇ ਬਿਆਨਾਂ ਵਿੱਚ ਮੁੱਦਈ ਸੋਹਣ ਸਿੰਘ ਪੁੱਤਰ ਸਰਦਾਰ ਸਿੰਘ ਵਾਸੀ ਨਾਲਾ ਥਾਣਾ ਸਦਰ ਪਠਾਨਕੋਟ ਨੇ ਦੱਸਿਆ ਹੈ ਕਿ ਉਸ ਦਾ ਭਤੀਜਾ ਬੋਬੀ ਸਲਾਰੀਆ ਪੁੱਤਰ ਕੁਲਦੀਪ ਸਿੰਘ ਉਮਰ 25 ਸਾਲ ਵਾਸੀ ਨਾਲਾ ਆਪਣੇ ਦੋਸਤ ਵਿਕਾਸ ਕੁਮਾਰ ਪੁੱਤਰ ਬਲਰਾਜ ਕੁਮਾਰ ਵਾਸੀ ਝੰਗੀ ਸਰੂਪ ਦਾਸ ਨਾਲ ਆਪਣੇ ਮੋਟਰਸਾਇਕਲ 'ਤੇ ਸਵਾਰ ਹੋ ਕੇ ਦੀਨਾਨਗਰ ਨੂੰ ਨਿੱਜੀ ਕੰਮ ਲਈ ਜਾ ਰਹੇ ਸੀ ਜਦ ਉਹ ਘਰੋਟਾ ਮੋੜ ਹਾਈਵੇ ਦੇ ਬਾਈਪਾਸ 'ਤੇ ਬਣੇ ਕੱਟ ਨੂੰ ਕਰਾਸ ਕਰਨ ਲੱਗਾ ਤਾਂ ਗੁਰਦਾਸਪੁਰ ਸਾਇਡ ਤੋਂ ਇੱਕ ਤੇਜ਼ ਰਫਤਾਰ ਨਾਲ ਆ ਰਹੇ ਟਰੱਕ ਨੇ ਇਨ੍ਹਾਂ ਦੋਵਾਂ ਨੂੰ ਆਪਣੀ ਲਪੇਟ ਵਿਚ ਲੈ ਲਿਆ, ਜਿਸ ਕਾਰਨ ਬੋਬੀ ਅਤੇ ਵਿਕਾਸ ਦੇ ਕਾਫੀ ਗੰਭੀਰ ਸੱਟਾਂ ਲੱਗ ਗਈਆਂ। ਦੋਵਾਂ ਨੂੰ ਇਲਾਜ ਲਈ ਸਿਵਲ ਹਸਪਤਾਲ ਗੁਰਦਾਸਪੁਰ ਵਿਖੇ ਦਾਖਲ ਕਰਵਾਇਆ ਗਿਆ ਸੀ, ਅੱਜ ਇਲਾਜ ਦੌਰਾਨ ਬੋਬੀ ਸਲਾਰੀਆ ਦੀ ਮੌਤ ਹੋ ਗਈ ਹੈ। ਪੁਲਸ ਨੇ ਮੁੱਦਈ ਦੇ ਬਿਆਨਾਂ ਦੇ ਆਧਾਰ 'ਤੇ ਸੋਨੂੰ ਸ਼ਰਮਾ ਪੁੱਤਰ ਜੀਆ ਲਾਲ ਵਾਸੀ ਨਥੇਲ ਝਜਰ ਕੋਟਲੀ ਵਿਰੁੱਧ ਵੱਖ-ਵੱਖ ਧਾਰਾ ਤਹਿਤ ਮਾਮਲਾ ਦਰਜ ਕਰਕੇ ਅਗਲੀ ਕਰਵਾਈ ਸ਼ੁਰੂ ਕਰ ਦਿੱਤੀ ਗਈ ਹੈ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

For Whatsapp:- https://whatsapp.com/channel/0029Va94hsaHAdNVur4L170e


author

Baljit Singh

Content Editor

Related News