ਪਿੰਡ ਜਵਾਹਰਪੁਰ ''ਚ 5 ਦਿਨਾਂ ਬਾਅਦ ''ਕੋਰੋਨਾ'' ਦੀ ਵਾਪਸੀ, ਸਰਪੰਚ ਦੇ ਭਰਾ ਦੀ ਰਿਪੋਰਟ ਪਾਜ਼ੇਟਿਵ

04/28/2020 8:50:46 PM

ਮੋਹਾਲੀ (ਪਰਦੀਪ, ਰਾਣਾ, ਲਾਲੜੂ) : ਜ਼ਿਲਾ ਮੋਹਾਲੀ ਅਧੀਨ ਪੈਂਦੇ ਡੇਰਾਬੱਸੀ ਦੇ ਪਿੰਡ ਜਵਾਹਰਪੁਰ 'ਚ ਕੋਰੋਨਾ ਵਾਇਰਸ ਨੇ 5 ਦਿਨਾਂ ਬਾਅਦ ਵਾਪਸੀ ਕੀਤੀ ਹੈ। ਇੱਥੇ ਮੰਗਲਵਾਰ ਨੂੰ ਕੋਰੋਨਾ ਵਾਇਰਸ ਦੇ ਨਵੇਂ ਕੇਸ ਦੀ ਪੁਸ਼ਟੀ ਕੀਤੀ ਗਈ ਹੈ। ਪਿੰਡ ਦੇ ਸਰਪੰਚ ਦੇ ਭਰਾ (42) ਦੀ ਕੋਰੋਨਾ ਰਿਪੋਰਟ ਪਾਜ਼ੇਟਿਵ ਪਾਈ ਗਈ ਹੈ। ਇਸ ਬਾਰੇ ਜਾਣਕਾਰੀ ਦਿੰਦਿਆਂ ਸਿਵਲ ਸਰਜਨ ਡਾ. ਮਨਜੀਤ ਸਿੰਘ ਨੇ ਦੱਸਿਆ ਕਿ ਪੀੜਤ ਵਿਅਕਤੀ ਸ਼ਰਾਬ ਪੀਣ ਦਾ ਆਦੀ ਸੀ ਅਤੇ ਕਈ ਦਿਨਾਂ ਤੋਂ ਉਸ ਦੀ ਸਿਹਤ ਖਰਾਬ ਚੱਲ ਰਹੀ ਸੀ, ਜਿਸ ਤੋਂ ਬਾਅਦ ਉਸ ਨੂੰ ਬਨੂੜ ਦੇ ਗਿਆਨ ਸਾਗਰ ਹਸਪਤਾਲ 'ਚ ਭਰਤੀ ਕਰਾਇਆ ਗਿਆ।

ਇਹ ਵੀ ਪੜ੍ਹੋ : ਚੰਡੀਗੜ੍ਹ ਤੋਂ ਬੁਰੀ ਖਬਰ, ਇੱਕੋ ਸੈਕਟਰ 'ਚੋਂ 5 ਨਵੇਂ ਕੋਰੋਨਾ ਪਾਜ਼ੇਟਿਵਾਂ ਦੀ ਪੁਸ਼ਟੀ

PunjabKesari

ਹਸਪਤਾਲ 'ਚ ਉਸ ਦਾ ਕੋਰੋਨਾ ਟੈਸਟ ਕੀਤਾ ਗਿਆ, ਜੋ ਕਿ ਪਹਿਲਾਂ ਨੈਗੇਟਿਵ ਆਇਆ ਸੀ ਪਰ ਜਦੋਂ ਦੁਬਾਰਾ ਟੈਸਟ ਕੀਤਾ ਗਿਆ ਤਾਂ ਉਸ ਦੀ ਰਿਪੋਰਟ ਪਾਜ਼ੇਟਿਵ ਪਾਈ ਗਈ। ਇਸ ਕੇਸ ਤੋਂ ਬਾਅਦ ਮੋਹਾਲੀ 'ਚ ਹੁਣ ਕੁੱਲ ਕੋਰੋਨਾ ਪੀੜਤਾਂ ਦੀ ਗਿਣਤੀ ਵੱਧ ਕੇ 64 ਹੋ ਗਈ ਹੈ, ਜਿਨ੍ਹਾਂ 'ਚੋਂ 38 ਕੇਸ ਪਿੰਡ ਜਵਾਹਰਪੁਰ ਨਾਲ ਸਬੰਧਿਤ ਹਨ, ਜਦੋਂ ਕਿ 27 ਕੋਰੋਨਾ ਪੀੜਤ ਮਰੀਜ਼ ਠੀਕ ਹੋ ਕੇ ਆਪਣੇ ਘਰਾਂ ਨੂੰ ਪਰਤ ਚੁੱਕੇ ਹਨ। ਇਸ ਤੋਂ ਇਲਾਵਾ ਜ਼ਿਲੇ ਅੰਦਰ ਕੋਰੋਨਾ ਵਾਇਰਸ ਕਾਰਨ 2 ਲੋਕਾਂ ਦੀ ਮੌਤ ਹੋ ਚੁੱਕੀ ਹੈ।

ਇਹ ਵੀ ਪੜ੍ਹੋ : ਪੰਜਾਬ 'ਚ ਦਾਖਲ ਹੋਣ ਵਾਲੇ ਹਰ ਵਿਅਕਤੀ ਦਾ ਹੋਵੇਗਾ 'ਕੋਰੋਨਾ ਟੈਸਟ'
ਇਹ ਵੀ ਪੜ੍ਹੋ : ਮੌਸਮ ਦਾ ਬਦਲਿਆ ਮਿਜਾਜ਼, ਮੀਂਹ ਨੇ ਮੁਸੀਬਤ 'ਚ ਪਾਏ ਕਿਸਾਨ


Babita

Content Editor

Related News