ਆਵਾਰਾ ਪਸ਼ੂ ਕਾਰਨ ਵਾਪਰਿਆ ਵੱਡਾ ਦਰਦਨਾਕ ਹਾਦਸਾ, 3 ਗੰਭੀਰ ਜ਼ਖਮੀ

Sunday, Nov 24, 2019 - 10:31 PM (IST)

ਆਵਾਰਾ ਪਸ਼ੂ ਕਾਰਨ ਵਾਪਰਿਆ ਵੱਡਾ ਦਰਦਨਾਕ ਹਾਦਸਾ, 3 ਗੰਭੀਰ ਜ਼ਖਮੀ

ਤਲਵੰਡੀ ਸਾਬੋ (ਮਨੀਸ਼ ਗਰਗ)- ਪੰਜਾਬ ਵਿਚ ਆਵਾਰਾ ਪਸ਼ੂਆਂ ਕਾਰਨ ਦਿਨੋਂ-ਦਿਨ ਹਾਦਸਿਆਂ 'ਚ ਵਾਧਾ ਹੋ ਰਿਹਾ ਹੈ। ਤਲਵੰਡੀ ਸਾਬੋ ਵਿਚ ਸ਼ਾਮ ਨੂੰ ਆਵਾਰਾ ਪਸ਼ੂਆਂ ਨਾਲ ਇਕ ਵਾਹਨ ਦੇ ਟਕਰਾਉਣ ਨਾਲ 3 ਲੋਕ ਗੰਭੀਰ ਜ਼ਖਮੀ ਹੋ ਗਏ। ਇਕ ਵਿਅਕਤੀ ਦੇ ਸਿਰ 'ਤੇ ਗੰਭੀਰ ਸੱਟ ਲੱਗ ਗਈ, ਜਿਸ ਨੂੰ ਤਲਵੰਡੀ ਸਾਬੋ ਦੇ ਸ਼ਹੀਦ ਬਾਬਾ ਦੀਪ ਸਿੰਘ ਸਿਵਲ ਹਸਪਤਾਲ 'ਚ ਮੁਡਲੀ ਸਹਾਇਤਾ ਦੇਣ ਤੋਂ ਬਾਅਦ ਬਠਿੰਡਾ ਰੈਫਰ ਕਰਨਾ ਪਿਆ, ਜਦੋਂ ਕਿ ਇਸ ਹਾਦਸੇ ਵਿਚ 2 ਔਰਤਾਂ ਵੀ ਗੰਭੀਰ ਜ਼ਖਮੀ ਹੋਈਆਂ ਹਨ, ਜਿਨ੍ਹਾਂ ਦਾ ਇਲਾਜ ਤਲਵੰਡੀ ਸਾਬੋ ਦੇ ਹਸਪਤਾਲ ਵਿਚ ਚੱਲ ਰਿਹਾ ਹੈ। ਜ਼ਖਮੀ ਵਿਅਕਤੀ ਨੇ ਦੱਸਿਆ ਕਿ ਉਸ ਦਾ ਇਲਾਜ ਸਰਕਾਰ ਵਲੋਂ ਕਰਵਾਉਣਾ ਚਾਹੀਦਾ ਹੈ, ਜਦੋਂ ਕਿ ਲੋਕਾਂ ਨੇ ਸਰਕਾਰ ਵਲੋਂ ਇਕੱਠੇ ਕੀਤੇ ਜਾਣ ਵਾਲੇ ਗਉ ਸੈੱਸ 'ਤੇ ਸਵਾਲ ਖੜ੍ਹੇ ਕਰਦੇ ਹੋਏ ਕਿਹਾ ਕਿ ਸਰਕਾਰ ਗਊ ਸੈੱਸ ਇਕੱਠਾ ਕਰਕੇ ਵੀ ਇਨ੍ਹਾਂ ਦਾ ਕੋਈ ਹੱਲ ਨਹੀਂ ਕਰ ਰਹੀ ਉਨ੍ਹਾਂ ਨੇ ਕਿਹਾ ਕਿ ਜ਼ਖਮੀ ਲੋਕਾਂ ਦਾ ਸਰਕਾਰ ਨੂੰ ਇਲਾਜ ਕਰਵਾਉਣਾ ਚਾਹੀਦਾ ਹੈ।


author

Sunny Mehra

Content Editor

Related News