36 ਬੋਤਲਾਂ ਨਾਜਾਇਜ਼ ਸ਼ਰਾਬ ਸਮੇਤ ਇਕ ਵਿਅਕਤੀ ਕਾਬੂ
Thursday, Apr 05, 2018 - 01:15 PM (IST)

ਬੁਢਲਾਡਾ (ਬਾਂਸਲ) : ਸਥਾਨਕ ਸਿਟੀ ਪੁਲਸ ਵੱਲੋਂ ਗੁਪਤ ਸੂਚਨਾ ਦੇ ਆਧਾਰ 'ਤੇ ਇਕ ਵਿਅਕਤੀ ਦੇ ਘਰ 'ਚ ਛਾਪੇਮਾਰੀ ਕਰਕੇ ਵੱਡੀ ਤਦਾਦ 'ਚ ਨਾਜਾਇਜ਼ ਸ਼ਰਾਬ ਬਰਾਮਦ ਕਰਨ ਦਾ ਸਮਾਚਾਰ ਮਿਲਿਆ ਹੈ। ਜਾਣਕਾਰੀ ਮੁਤਾਬਕ ਸਹਾਇਕ ਥਾਣੇਦਾਰ ਜਸਕਰਨ ਸਿੰਘ ਨੇ ਦੱਸਿਆ ਕਿ ਧਰਮਾ ਰਾਮ ਪੁੱਤਰ ਦੇਵ ਰਾਮ ਵਾਸੀ ਬੁਢਲਾਡਾ ਦੇ ਘਰ 'ਚ ਛਾਪੇਮਾਰੀ ਦੌਰਾਨ 36 ਬੋਤਲਾਂ ਨਾਜਾਇਜ਼ ਸ਼ਰਾਬ ਬਰਾਮਦ ਕੀਤੀ ਹੈ। ਪੁਲਸ ਨੇ ਆਬਕਾਰੀ ਐਕਟ ਅਧੀਨ ਮਾਮਲਾ ਦਰਜ ਕਰ ਲਿਆ ਹੈ।