ਨਸ਼ੀਲੀਆਂ ਗੋਲੀਆਂ ਸਣੇ ਇਕ ਵਿਅਕਤੀ ਕਾਬੂ, ਮਾਮਲਾ ਦਰਜ
Sunday, Aug 20, 2017 - 07:36 AM (IST)

ਵੈਰੋਂਵਾਲ, (ਜ.ਬ.)- ਥਾਣਾ ਵੈਰੋਂਵਾਲ ਦੀ ਪੁਲਸ ਨੇ ਇਕ ਵਿਅਕਤੀ ਨੂੰ ਨਸ਼ੀਲੀਆਂ ਗੋਲੀਆਂ ਅਤੇ ਟੀਕਿਆਂ ਸਣੇ ਗ੍ਰਿਫਤਾਰ ਕੀਤਾ ਹੈ। ਥਾਣਾ ਵੈਰੋਂਵਾਲ ਦੇ ਐੱਸ. ਐੱਚ. ਓ. ਪ੍ਰੀਤ ਇੰਦਰ ਸਿੰਘ ਨੇ ਦੱਸਿਆ ਕਿ ਉਨ੍ਹਾਂ ਨੇ ਪੁਲਸ ਪਾਰਟੀ ਸਮੇਤ ਅੱਡਾ ਨਾਗੋਕੇ ਘਰਾਟ ਵਿਖੇ ਨਾਕਾ ਲਗਾਇਆ ਹੋਇਆ ਸੀ ਅਤੇ ਲੋਕਾਂ ਦੀ ਚੈਕਿੰਗ ਕੀਤੀ ਜਾ ਰਹੀ ਸੀ, ਜਿਸ ਦੌਰਾਨ ਉਨ੍ਹਾਂ ਨੇ ਇਕ ਵਿਅਕਤੀ ਗੁਰਪ੍ਰੀਤ ਸਿੰਘ ਪੁੱਤਰ ਪਲਵਿੰਦਰ ਸਿੰਘ ਵਾਸੀ ਪਿੰਡ ਏਕਲਗੱਡਾ ਨੂੰ ਗ੍ਰਿਫਤਾਰ ਕੀਤਾ ਹੈ।
ਉਨ੍ਹਾਂ ਦੱਸਿਆ ਕਿ ਉਕਤ ਵਿਅਕਤੀ ਆਪਣੇ ਮੋਟਰਸਾਈਕਲ 'ਤੇ ਨਸ਼ੀਲੀਆਂ ਗੋਲੀਆਂ ਅਤੇ ਟੀਕੇ ਵੇਚ ਰਿਹਾ ਸੀ, ਜਿਸ ਨੂੰ ਗ੍ਰਿਫਤਾਰ ਕਰ ਲਿਆ ਗਿਆ ਹੈ ਅਤੇ ਉਕਤ ਵਿਅਕਤੀ ਕੋਲੋਂ 400 ਨਸ਼ੀਲੀਆਂ ਗੋਲੀਆਂ ਅਤੇ 8 ਨਸ਼ੀਲੇ ਟੀਕੇ ਬਰਾਮਦ ਕੀਤੇ ਗਏ ਹਨ। ਉਨ੍ਹਾਂ ਦੱਸਿਆ ਕਿ ਇਸ ਵਿਅਕਤੀ ਉਪਰ ਪਹਿਲਾਂ ਵੀ ਵੱਖ-ਵੱਖ ਥਾਣਿਆਂ ਵਿਚ ਕਈ ਮੁਕੱਦਮੇ ਦਰਜ ਹਨ ਅਤੇ ਉਹ ਜ਼ਮਾਨਤ ਲੈ ਕੇ ਬਾਹਰ ਆਇਆ ਹੋਇਆ ਹੈ।