7 ਕਿਲੋ 500 ਗ੍ਰਾਮ ਗਾਂਜੇ ਸਮੇਤ ਇਕ ਵਿਅਕਤੀ ਕਾਬੂ
Sunday, Jun 29, 2025 - 06:30 PM (IST)

ਰਾਜਪੁਰਾ (ਹਰਵਿੰਦਰ)-ਪੰਜਾਬ ਪੁਲਸ ਵੱਲੋਂ ਨਸ਼ੇ ਖ਼ਿਲਾਫ਼ ਵਿੱਢੀ ਮੁਹਿੰਮ ਯੁੱਧ ਨਸ਼ੇ ਵਿਰੁੱਧ ਦੇ ਤਹਿਤ ਸਿਟੀ ਪੁਲਸ ਨੂੰ ਉਸ ਸਮੇਂ ਵੱਡੀ ਕਾਮਯਾਬੀ ਹੱਥ ਲੱਗੀ ਜਦੋਂ ਇਕ ਵਿਅਕਤੀ ਨੂੰ 7 ਕਿਲੋ 500 ਗ੍ਰਾਮ ਗਾਂਜੇ ਸਮੇਤ ਕਾਬੂ ਕੀਤਾ। ਥਾਣਾ ਸਿਟੀ ਦੇ ਐੱਸ. ਐੱਚ. ਓ. ਇੰਸਪੈਕਟਰ ਕਿਰਪਾਲ ਸਿੰਘ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਥਾਣਾ ਸਿਟੀ ਅਧੀਨ ਪੈਂਦੀ ਚੌਂਕੀ ਬਸ ਸਟੈਂਡ ਦੇ ਇੰਚਾਰਜ ਏ. ਐੱਸ. ਆਈ. ਬਲਬੀਰ ਸਿੰਘ ਸਮੇਤ ਪੁਲਸ ਪਾਰਟੀ ਮਿਡਵੇ ਢਾਬੇ ਕੋਲ ਮੌਜੂਦ ਸਨ ਤਾਂ ਉਸ ਦੌਰਾਨ ਇਕ ਵਿਅਕਤੀ ਨੂੰ ਸ਼ੱਕ ਦੇ ਆਧਾਰ ’ਤੇ ਰੋਕ ਕੇ ਜਦੋਂ ਉਸ ਦੀ ਤਲਾਸ਼ੀ ਲਈ ਗਈ ਤਾਂ ਉਸ ਦੇ ਕੋਲੋ 7 ਕਿਲੋ 500 ਗ੍ਰਾਮ ਗਾਂਜਾ ਬਰਾਮਦ ਹੋਇਆ।
ਇਹ ਵੀ ਪੜ੍ਹੋ: ਪੰਜਾਬ 'ਚ ਅਗਲੇ 3 ਘੰਟੇ ਭਾਰੀ! ਵੱਜਣ ਲੱਗੀ ਪੰਜਾਬੀਆਂ ਦੇ ਫੋਨ ਦੀ ਘੰਟੀ, 11 ਜ਼ਿਲ੍ਹਿਆਂ ਲਈ Alert ਜਾਰੀ
ਪੁਲਸ ਨੇ ਦੋਸ਼ੀ ਦੀ ਪਹਿਚਾਨ ਅਭਿਮਨਿਊ ਵਾਸੀ ਬਿਹਾਰ ਦੇ ਤੌਰ ’ਤੇ ਕਰਕੇ ਉਸ ਖ਼ਿਲਾਫ਼ ਐੱਨ. ਡੀ. ਪੀ. ਐੱਸ. ਐਕਟ ਦੇ ਤਹਿਤ ਮਾਮਲਾ ਦਰਜ ਕਰਕੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਐੱਸ. ਐੱਚ. ਓ. ਇੰਸਪੈਕਟਰ ਕਿਰਪਾਲ ਸਿੰਘ ਨੇ ਦੱਸਿਆ ਕਿ ਉਕਤ ਦੋਸ਼ੀ ਨੂੰ ਮਾਣਯੋਗ ਅਦਾਲਤ ਵਿਚ ਪੇਸ਼ ਕਰਕੇ ਇਸ ਦੇ ਬੈਕਵਰਡ ਅਤੇ ਫਾਰਵਰਡ ਲਿੰਕਾਂ ਬਾਰੇ ਜਾਣਕਾਰੀ ਲਈ ਜਾਵੇਗੀ।
ਇਹ ਵੀ ਪੜ੍ਹੋ: ਸ਼ਰਾਬ ਪੀਣ ਦੇ ਸ਼ੌਕੀਨਾਂ ਲਈ ਅਹਿਮ ਖ਼ਬਰ! ਸਰਕਾਰ ਨੇ ਐਕਸਾਈਜ਼ ਡਿਊਟੀ ਤਾਂ ਵਧਾਈ ਪਰ...
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e