ਨਸ਼ੀਲੀਆਂ ਗੋਲ਼ੀਆਂ ਸਮੇਤ ਇਕ ਵਿਅਕਤੀ ਕਾਬੂ
Sunday, Feb 09, 2025 - 05:54 PM (IST)
![ਨਸ਼ੀਲੀਆਂ ਗੋਲ਼ੀਆਂ ਸਮੇਤ ਇਕ ਵਿਅਕਤੀ ਕਾਬੂ](https://static.jagbani.com/multimedia/2025_2image_12_05_050446219arrested1.jpg)
ਨਵਾਂਸ਼ਹਿਰ (ਤ੍ਰਿਪਾਠੀ)- ਥਾਣਾ ਸਦਰ ਬਲਾਚੌਰ ਦੀ ਪੁਲਸ ਨੇ ਇਕ ਵਿਅਕਤੀ ਨੂੰ 30 ਨਸ਼ੀਲੀਆਂ ਗੋਲ਼ੀਆਂ ਸਮੇਤ ਕਾਬੂ ਕੀਤਾ ਹੈ। ਜਾਣਕਾਰੀ ਦਿੰਦੇ ਹੋਏ ਏ. ਐੱਸ. ਆਈ. ਰਾਮਸ਼ਾਹ ਨੇ ਦੱਸਿਆ ਕਿ ਉਨ੍ਹਾਂ ਦੀ ਪੁਲਸ ਪਾਰਟੀ ਗਸ਼ਤ ਦੌਰਾਨ ਥਾਣਾ ਸਦਰ ਬਲਾਚੌਰ ਤੋਂ ਪਿੰਡ ਮਹਿਤਪੁਰ ਵੱਲ ਸ਼ੱਕੀ ਵਿਅਕਤੀਆਂ ਦੀ ਤਲਾਸ਼ੀ ਲਈ ਜਾ ਰਹੀ ਸੀ ਤਾਂ ਪਿੰਡ ਮਹਿਤਪੁਰ ਵਿਖੇ ਇੱਟਾਂ ਦੇ ਭੱਠੇ ਕੋਲ ਦੂਜੇ ਪਾਸੇ ਤੋਂ ਪੈਦਲ ਆ ਰਹੇ ਇਕ ਵਿਅਕਤੀ ਨੇ ਪੁਲਸ ਪਾਰਟੀ ਨੂੰ ਵੇਖ ਕੇ ਘਬਰਾ ਕੇ ਆਪਣੇ ਹੱਥ ਵਿਚ ਫੜ੍ਹਿਆ ਪਲਾਸਟਿਕ ਦਾ ਲਿਫ਼ਾਫ਼ਾ ਜ਼ਮੀਨ ’ਤੇ ਸੁੱਟ ਦਿੱਤਾ।
ਇਹ ਵੀ ਪੜ੍ਹੋ : ਪੰਜਾਬ 'ਚ ਮੌਸਮ ਦੀ ਵੱਡੀ ਭਵਿੱਖਬਾਣੀ, ਪਵੇਗੀ ਅਜੇ ਹੋਰ ਠੰਡ, ਕਿਸਾਨਾਂ ਲਈ ਐਡਵਾਈਜ਼ਰੀ ਜਾਰੀ
ਐੱਸ. ਐੱਚ. ਓ. ਨੇ ਦੱਸਿਆ ਕਿ ਪੁਲਸ ਮੁਲਾਜ਼ਮਾਂ ਦੀ ਮਦਦ ਨਾਲ ਉਕਤ ਵਿਅਕਤੀ ਨੂੰ ਕਾਬੂ ਕੀਤਾ ਗਿਆ ਅਤੇ ਜਦੋਂ ਉਸ ਵੱਲੋਂ ਸੁੱਟੇ ਗਏ ਲਿਫ਼ਾਫ਼ੇ ਦੀ ਜਾਂਚ ਕੀਤੀ ਗਈ ਤਾਂ ਉਸ ਵਿਚੋਂ 30 ਨਸ਼ੀਲੀਆਂ ਗੋਲ਼ੀਆਂ ਬਰਾਮਦ ਹੋਈਆਂ। ਐੱਸ. ਐੱਚ. ਓ. ਨੇ ਦੱਸਿਆ ਕਿ ਕਾਬੂ ਦੋਸ਼ੀ ਦੀ ਪਛਾਣ ਮਦਨ ਲਾਲ ਉਰਫ਼ ਮੱਦੀ ਪੁੱਤਰ ਜੀਤ ਰਾਮ ਵਾਸੀ ਪਿੰਡ ਕਿੰਗਰਾ ਥਾਣਾ ਭੋਗਪੁਰ ਜ਼ਿਲ੍ਹਾ ਜਲੰਧਰ ਵਜੋਂ ਹੋਈ ਹੈ। ਐੱਸ. ਐੱਚ. ਓ. ਨੇ ਦੱਸਿਆ ਕਿ ਕਾਬੂ ਦੋਸ਼ੀ ਖ਼ਿਲਾਫ਼ ਐੱਨ.ਡੀ.ਪੀ.ਐੱਸ. ਤਹਿਤ ਮਾਮਲਾ ਦਰਜ ਕਰ ਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ।
ਇਹ ਵੀ ਪੜ੍ਹੋ : 'ਕਾਂਸ਼ੀ ਨੂੰ ਗੱਡੀ ਜਾਣੀ ਆ, ਕੋਈ ਜਾਊ...', ਸ਼੍ਰੀ ਗੁਰੂ ਰਵਿਦਾਸ ਜੀ ਦੇ ਜੈਕਾਰਿਆਂ ਨਾਲ ਗੂੰਜਿਆ ਜਲੰਧਰ ਦਾ ਰੇਲਵੇ ਸਟੇਸ਼ਨ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e