ਸ੍ਰੀ ਦਰਬਾਰ ਸਾਹਿਬ ਮੱਥਾ ਟੇਕ ਕੇ ਵਾਪਸ ਆ ਰਹੀ ਸੰਗਤ ਦੀ ਗੱਡੀ ਹਾਦਸਾਗ੍ਰਸਤ, ਇਕ ਸ਼ਰਧਾਲੂ ਦੀ ਮੌਤ

Sunday, Sep 15, 2024 - 06:43 PM (IST)

ਸ੍ਰੀ ਦਰਬਾਰ ਸਾਹਿਬ ਮੱਥਾ ਟੇਕ ਕੇ ਵਾਪਸ ਆ ਰਹੀ ਸੰਗਤ ਦੀ ਗੱਡੀ ਹਾਦਸਾਗ੍ਰਸਤ, ਇਕ ਸ਼ਰਧਾਲੂ ਦੀ ਮੌਤ

ਝਬਾਲ (ਨਰਿੰਦਰ)-ਬੀਤੀ ਰਾਤ ਪਿੰਡ ਝਬਾਲ ਦੀ ਸੰਗਤ ਜੋ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ ਵਿਖੇ ਮਹਿੰਦਰਾ ਗੱਡੀ ’ਚ ਨਤਮਸਤਕ ਹੋ ਕੇ ਵਾਪਸ ਪਿੰਡ ਆ ਰਹੀ ਸੀ ਕਿ ਪਿੰਡ ਨੇੜੇ ਸਾਹਮਣੇ ਤੋਂ ਆ ਰਹੀ ਸਕਾਲਪੀਓ ਗੱਡੀ ਨੇ ਇਨੀਂ ਜ਼ੋਰ ਦੀ ਵੱਜੀ ਕਿ ਇਕ ਔਰਤ ਦੀ ਮੌਕੇ ’ਤੇ ਮੌਤ ਹੋ ਗਈ, ਜਦੋਂ ਕਿ ਅੱਧੀ ਦਰਜਨ ਦੇ ਲਗਭਗ ਸ਼ਰਧਾਲੂ ਜ਼ਖ਼ਮੀ ਹੋ ਗਏ।

ਇਹ ਵੀ ਪੜ੍ਹੋ- 13 ਸਾਲਾ ਕੁੜੀ ਨਾਲ ਗੁਆਂਢ 'ਚ ਰਹਿੰਦੇ 2 ਮੁੰਡਿਆਂ ਨੇ ਕੀਤਾ ਜਬਰ-ਜ਼ਿਨਾਹ, ਵੀਡੀਓ ਬਣਾ ਕੇ ਕਰ 'ਤੀ ਵਾਇਰਲ

ਪ੍ਰਾਪਤ ਕੀਤੀ ਜਾਣਕਾਰੀ ਅਨੁਸਾਰ ਝਬਾਲ ਤੋਂ ਮਹਿੰਦਰਾ ਗੱਡੀ ਵਿਚ ਸਵਾਰ ਹੋ ਕੇ ਸੰਗਤ ਸੱਚਖੰਡ ਸ੍ਰੀ ਦਰਬਾਰ ਸਾਹਿਬ ਵਿਖੇ ਨਤਮਸਤਕ ਹੋਣ ਤੋਂ ਬਾਅਦ ਦੇਰ ਰਾਤ ਨੂੰ ਵਾਪਸ ਆ ਰਹੇ ਸਨ ਕਿ ਕਸਬਾ ਝਬਾਲ ਦੇ ਨੇੜੇ ਤਰਨਤਾਰਨ ਰੋਡ ’ਤੇ ਸਾਹਮਣੇ ਤੋਂ ਆ ਰਹੀ ਇਕ ਸਕਾਰਪੀਓ ਗੱਡੀ ਦੇ ਟੱਕਰ ਮਾਰਨ ਨਾਲ ਇਕ ਬਜ਼ੁਰਗ ਮਾਤਾ ਕੁਲਵੰਤ ਕੌਰ (ਪਤਨੀ ਜਗਦੀਸ਼ ਸਿੰਘ) ਦੀ ਮੌਕੇ ’ਤੇ ਮੌਤ ਹੋ ਗਈ ਜਦੋਂ ਕਿ ਲਖਵਿੰਦਰ ਕੌਰ, ਕੁਲਦੀਪ ਕੌਰ ਅਤੇ ਇਕ ਬੱਚੀ ਕਿਰਨਪ੍ਰੀਤ ਕੌਰ ਸਮੇਤ ਅੱਧੀ ਦਰਜਨ ਦੇ ਲਗਭਗ ਸ਼ਰਧਾਲੂ ਗੰਭੀਰ ਜ਼ਖਮੀ ਹੋ ਗਏ, ਜਿਨ੍ਹਾਂ ਨੂੰ ਇਲਾਜ ਲਈ ਹਸਪਤਾਲ ਦਾਖਲ ਕਰਵਾਇਆ ਗਿਆ।

PunjabKesari

ਇਹ ਵੀ ਪੜ੍ਹੋ- ਪੰਜਾਬ ਦੇ ਬੱਚਿਆਂ ਨੂੰ ਲੈ ਕੇ ਵੱਡਾ ਖੁਲਾਸਾ, ਹੋਸ਼ ਉੱਡਾ ਦੇਵੇਗੀ ਇਹ ਰਿਪੋਰਟ

ਘਟਨਾ ਦੀ ਸੂਚਨਾ ਮਿਲਦਿਆਂ ਹੀ ਥਾਣਾ ਝਬਾਲ ਦੀ ਪੁਲਸ ਮੌਕੇ ’ਤੇ ਪਹੁੰਚ ਗਈ, ਜਿਨ੍ਹਾਂ ਲਾਸ਼ ਨੂੰ ਕਬਜ਼ੇ ’ਚ ਲੈ ਕੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਇਸ ਸਮੇਂ ਪਰਿਵਾਰ ਨਾਲ ਹਲਕੇ ਦੇ ਸੀ. ਕਾਂਗਰਸੀ ਆਗੂ ਕਰਨਬੀਰ ਸਿੰਘ ਬੁਰਜ ਅਤੇ ਚੇਅ. ਰਮਨ ਕੁਮਾਰ ਨੇ ਪਰਿਵਾਰ ਨਾਲ ਦੁਖ ਪ੍ਰਗਟ ਕੀਤਾ।

ਇਹ ਵੀ ਪੜ੍ਹੋ- ਅੰਮ੍ਰਿਤਸਰ ਹਵਾਈ ਅੱਡੇ 'ਤੇੇ ਪਿਆ ਭੜਥੂ, ਅਮਰੀਕਾ ਜਾ ਰਹੇ ਵਿਅਕਤੀ ਕੋਲੋਂ ਵੱਡੀ ਗਿਣਤੀ 'ਚ ਗੋਲੀਆਂ ਬਰਾਮਦ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

Shivani Bassan

Content Editor

Related News