ਫਿਲੌਰ ''ਚ ਵਾਪਰੇ ਸੜਕ ਹਾਦਸੇ ਦੌਰਾਨ ਇਕ ਵਿਅਕਤੀ ਦੀ ਮੌਤ
Thursday, May 01, 2025 - 01:36 PM (IST)

ਫਿਲੌਰ (ਮੁਨੀਸ਼)- ਫਿਲੌਰ ਵਿੱਚ ਵਾਪਰੇ ਦਰਦਨਾਕ ਹਾਦਸੇ ਵਿੱਚ ਇਕ ਵਿਅਕਤੀ ਦੀ ਮੌਤ ਹੋ ਗਈ ਜਦਕਿ ਦੂਜਾ ਗੰਭੀਰ ਰੂਪ ਵਿੱਚ ਜ਼ਖ਼ਮੀ ਹੋ ਗਿਆ। ਮੌਕੇ ਤੋਂ ਮਿਲੀ ਜਾਣਕਾਰੀ ਮੁਤਾਬਕ ਰਾਕੇਸ਼ ਕੁਮਾਰ ਵਾਸੀ ਫਿਲੌਰ ਫਾਸਟੈਗ ਰੀਚਾਰਜ ਦੀ ਕਨੋਪੀ ਲਗਾ ਕੇ ਆਪਣੇ ਪਰਿਵਾਰ ਦੀ ਰੋਜ਼ੀ-ਰੋਟੀ ਕਮਾਉਂਦਾ ਸੀ। ਉਹ ਰੋਜ਼ਾਨਾ ਦੀ ਤਰ੍ਹਾਂ ਅੱਜ ਸਵੇਰੇ ਵੀ ਕਨੋਪੀ ਲਗਾ ਕੇ ਪਿੰਡ ਬੱਛੋਵਾਲ ਦੇ ਸਾਹਮਣੇ ਹਾਈਵੇਅ 'ਤੇ ਖੜ੍ਹਾ ਸੀ ਅਤੇ ਇਕ ਬਲੈਰੋ ਗੱਡੀ ਦਾ ਡਰਾਈਵਰ ਫਾਸਟਟੈਗ ਰੀਚਾਰਜ ਕਰਵਾ ਰਿਹਾ ਸੀ।
ਇਹ ਵੀ ਪੜ੍ਹੋ: ਪਾਣੀ ਦੇ ਮੁੱਦੇ 'ਤੇ ਵਿਵਾਦ ਵਿਚਾਲੇ MP ਮਾਲਵਿੰਦਰ ਕੰਗ ਨੇ ਲਿਖੀ ਰਵਨੀਤ ਬਿੱਟੂ ਨੂੰ ਚਿੱਠੀ
ਇਸ ਦੌਰਾਨ ਜਲੰਧਰ ਸਾਈਡ ਤੋਂ ਲੁਧਿਆਣਾ ਸਾਈਡ ਆ ਰਹੇ ਇਕ 407 ਨੇ ਦੋਵੇਂ ਹੀ ਵਿਅਕਤੀਆਂ ਨੂੰ ਆਪਣੀ ਚਪੇਟ ਵਿੱਚ ਲੈ ਲਿਆ, ਜਿਸ ਨਾਲ ਰਾਕੇਸ਼ ਕੁਮਾਰ ਦੀ ਮੌਕੇ 'ਤੇ ਹੀ ਮੌਤ ਹੋ ਗਈ ਜਦਕਿ ਬੋਲੈਰੋ ਸਵਾਰ ਗੰਭੀਰ ਰੂਪ ਵਿੱਚ ਜ਼ਖ਼ਮੀ ਹੋ ਗਿਆ। ਜ਼ਖ਼ਮੀ ਵਿਅਕਤੀ ਦੀ ਹਾਲਤ ਨਾਜ਼ੁਕ ਦੱਸੀ ਜਾ ਰਹੀ ਹੈ, ਜਿਸ ਨੂੰ ਸੜਕ ਸੁਰੱਖਿਆ ਫੋਰਸ ਦੇ ਮੁਲਾਜ਼ਮ ਸਿਵਲ ਹਸਪਤਾਲ ਫਿਲੌਰ ਵਿੱਚ ਲੈ ਗਏ, ਜਿੱਥੇ ਉਹ ਜ਼ੇਰੇ ਇਲਾਜ ਹੈ। ਸੜਕ ਸੁਰੱਖਿਆ ਫੋਰਸ ਦੇ ਏ. ਐੱਸ. ਆਈ. ਸਰਬਜੀਤ ਨੇ ਦੱਸਿਆ ਕਿ ਕੈਂਟਰ ਚਾਲਕ ਨੂੰ ਪੁਲਸ ਨੇ ਹਿਰਾਸਤ ਵਿੱਚ ਲੈ ਲਿਆ ਹੈ।
ਇਹ ਵੀ ਪੜ੍ਹੋ: ਪੰਜਾਬ ਦੇ ਕਿਸਾਨਾਂ ਲਈ ਚੰਗੀ ਖ਼ਬਰ, ਖ਼ਾਤਿਆਂ 'ਚ ਆ ਰਹੇ ਪੈਸੇ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e