ਲੁਧਿਆਣਾ 'ਚ ਵਿਅਕਤੀ ਨੂੰ ਗੋਲੀ ਮਾਰ ਲੁੱਟੀ ਗੱਡੀ
Tuesday, Nov 14, 2017 - 08:36 PM (IST)

ਲੁਧਿਆਣਾ— ਲੁਧਿਆਣਾ ਦੇ ਫਿਰੋਜਪੁਰ ਰੋਡ ਸਥਿਤ ਸੰਤ ਨਗਰ ਇਲਾਕੇ 'ਚ ਦੇਰ ਸ਼ਾਮ ਨੂੰ 2 ਅਣਪਛਾਤੇ ਵਿਅਕਤੀਆਂ ਨੇ ਇਕ ਕਾਰ ਸਵਾਰ ਵਿਅਕਤੀ ਨੂੰ ਗੋਲੀ ਮਾਰ ਕੇ ਉਸ ਨੂੰ ਜ਼ਖਮੀ ਕਰ ਦਿੱਤਾ ਅਤੇ ਉਸ ਦੀ ਫਾਰਚੂਨਰ ਗੱਡੀ ਲੁੱਟ ਲਈ ਤੇ ਮੌਕੇ ਤੋਂ ਫਰਾਰ ਹੋ ਗਏ। ਸੂਤਰਾਂ ਤੋਂ ਮਿਲੀ ਜਾਣਕਾਰੀ ਅਨੁਸਾਰ ਜ਼ਖਮੀ ਹੋਏ ਵਿਅਕਤੀ ਨੂੰ ਨੇੜਲੇ ਹਸਪਤਾਲ ਦਾਖਲ ਕਰਵਾਇਆ ਗਿਆ ਜਿੱਥੇ ਉਸ ਦਾ ਇਲਾਜ ਚੱਲ ਰਿਹਾ ਹੈ। ਸੂਚਨਾ ਮਿਲਣ ਤੋਂ ਬਾਅਦ ਪੁਲਸ ਵੀ ਮੌਕੇ 'ਤੇ ਪਹੁੰਚੀ ਅਤੇ ਇਸ ਗੱਲ ਦਾ ਪਤਾ ਲਗਾਉਣ 'ਚ ਜੁੱਟੀ ਹੋਈ ਹੈ ਕਿ ਇਸ ਘਟਨਾ ਨੂੰ ਅੰਜ਼ਾਮ ਦੇਣ ਵਾਲੇ ਦੋਵੇਂ ਅਣਪਛਾਤੇ ਵਿਅਕਤੀ ਕੌਣ ਸਨ। ਫਿਲਹਾਲ ਪੁਲਸ ਨੇ ਨੇੜੇ ਤੇੜੇ ਇਲਾਕਿਆਂ 'ਚ ਨਾਕਾ ਬੰਦੀ ਵੀ ਕਰ ਦਿੱਤੀ ਹੈ ਅਤੇ ਹੁਣ ਇਸ ਪੂਰੇ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।