ਪੰਜਾਬ ਅੰਦਰ ਆਪਸ 'ਚ ਹੀ ਭਿੜ ਪਏ ਭਾਰਤੀ ਫ਼ੌਜ ਦੇ ਜਵਾਨ, ਚੱਲੀਆਂ ਗੋਲ਼ੀਆਂ

Wednesday, Dec 13, 2023 - 03:25 AM (IST)

ਪੰਜਾਬ ਅੰਦਰ ਆਪਸ 'ਚ ਹੀ ਭਿੜ ਪਏ ਭਾਰਤੀ ਫ਼ੌਜ ਦੇ ਜਵਾਨ, ਚੱਲੀਆਂ ਗੋਲ਼ੀਆਂ

ਗੁਰਦਾਸਪੁਰ (ਹਰਮਨ)- ਗੁਰਦਾਸਪੁਰ ਦੇ ਬਟਾਲਾ ਰੋਡ 'ਤੇ ਸਥਿਤ ਇਕ ਵਰਕਸ਼ਾਪ ਦੇ ਸਾਹਮਣੇ ਛੁੱਟੀ 'ਤੇ ਆਏ ਇਕ ਫ਼ੌਜੀ ਵੱਲੋਂ ਪੁਰਾਣੀ ਰੰਜਿਸ਼ ਦੇ ਚਲਦਿਆਂ ਇਕ ਹੋਰ ਫ਼ੌਜੀ 'ਤੇ ਗੋਲ਼ੀ ਚਲਾਉਣ ਦਾ ਮਾਮਲਾ ਸਾਹਮਣਾ ਆਇਆ ਹੈ। ਗੋਲ਼ੀ ਚਲਾਉਣ ਤੋਂ ਬਾਅਦ ਉਕਤ ਫ਼ੌਜੀ ਫਰਾਰ ਹੋ ਗਿਆ ਜਿਸ ਦੇ ਬਾਅਦ ਪੁਲਸ ਨੇ ਮੌਕੇ 'ਤੇ ਪਹੁੰਚ ਕੇ ਗੋਲ਼ੀਆਂ ਦੇ ਖੋਲ ਬਰਾਮਦ ਕਰਕੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ। 

ਇਹ ਖ਼ਬਰ ਵੀ ਪੜ੍ਹੋ - ਲੋਕ ਸਭਾ ਚੋਣਾਂ 'ਚ ਆਹਮੋ-ਸਾਹਮਣੇ ਹੋਣਗੇ ਬੀਬਾ ਬਾਦਲ, ਗੁਰਮੀਤ ਖੁੱਡੀਆਂ ਤੇ ਬਲਕੌਰ ਸਿੰਘ ਸਿੱਧੂ!

PunjabKesari

ਜਾਣਕਾਰੀ ਦਿੰਦੇ ਹੋਏ ਫ਼ੌਜੀ ਜਵਾਨ ਹਰਦੇਵ ਸਿੰਘ ਦੇ ਭਰਾ ਹਰਜਿੰਦਰ ਸਿੰਘ ਅਤੇ ਪਿਤਾ ਲਖਵਿੰਦਰ ਸਿੰਘ ਨੇ ਦੱਸਿਆ ਕਿ ਉਨ੍ਹਾਂ ਦੇ ਲੜਕੇ ਲਵਪ੍ਰੀਤ ਸਿੰਘ ਨਾਲ ਪੁਰਾਣੀ ਰੰਜਿਸ਼ ਹੈ ਅਤੇ ਇਸੇ ਰੰਜਿਸ਼ ਕਾਰਨ ਅੱਜ ਉਸ ਨੇ ਆਪਣੇ ਸਾਥੀਆਂ ਨਾਲ ਮਿਲ ਕੇ ਵਰਕਸ਼ਾਪ ਦੇ ਬਾਹਰ ਆ ਕੇ ਪਹਿਲਾਂ ਗਾਲ੍ਹਾਂ ਕੱਢੀਆਂ ਅਤੇ ਫਿਰ ਫਾਇਰ ਕੀਤੇ। ਉਨ੍ਹਾਂ ਦੱਸਿਆ ਕਿ ਉਨ੍ਹਾਂ ਦੇ ਲੜਕੇ ਹਰਦੇਵ ਸਿੰਘ ਨੇ ਉਥੋਂ ਭੱਜ ਕੇ ਆਪਣੀ ਜਾਨ ਬਚਾਈ ਅਤੇ ਗੋਲੀ ਚਲਾਉਣ ਤੋਂ ਬਾਅਦ ਲਵਪ੍ਰੀਤ ਆਪਣੇ ਸਾਥੀਆਂ ਸਮੇਤ ਮੌਕੇ ਤੋਂ ਫਰਾਰ ਹੋ ਗਿਆ। ਉਨ੍ਹਾਂ ਨੇ ਮੰਗ ਕੀਤੀ ਹੈ ਕਿ ਇਨ੍ਹਾਂ ਹਮਲਾਵਰਾਂ ਖ਼ਿਲਾਫ਼ ਕਾਨੂੰਨੀ ਕਾਰਵਾਈ ਕੀਤੀ ਜਾਵੇ। 

ਇਹ ਖ਼ਬਰ ਵੀ ਪੜ੍ਹੋ - 'ਆਪ' ਵਿਧਾਇਕ ਸ਼ੀਤਲ ਅੰਗੁਰਾਲ ਨੂੰ ਲੈ ਕੇ ਅਦਾਲਤ ਨੇ ਸੁਣਾਇਆ ਵੱਡਾ ਫ਼ੈਸਲਾ

ਦੂਜੇ ਪਾਸੇ ਫ਼ੌਜੀ ਲਵਪ੍ਰੀਤ ਸਿੰਘ ਦੇ ਪਿਤਾ ਦਰਸ਼ਨ ਸਿੰਘ ਨੇ ਦੱਸਿਆ ਕਿ ਉਸ ਦੇ ਲੜਕੇ ਨੇ ਗੋਲ਼ੀ ਨਹੀਂ ਚਲਾਈ ਸੀ। ਉਨ੍ਹਾਂ ਕਿਹਾ ਕਿ ਹਰਦੇਵ ਸਿੰਘ ਹੀ ਉਨ੍ਹਾਂ ਨੂੰ ਫ਼ੋਨ ਕਰਕੇ ਧਮਕਾ ਅਤੇ ਉਕਸਾ ਰਿਹਾ ਸੀ ਕਿ ਉਹ ਛੁੱਟੀ 'ਤੇ ਆਇਆ ਹੈ ਅਤੇ ਉਨ੍ਹਾਂ ਨੂੰ ਮਾਰ ਦੇਵੇਗਾ। ਜਦੋਂ ਉਹ ਹਰਦੇਵ ਸਿੰਘ ਨਾਲ ਗੱਲ ਕਰਨ ਗਏ ਤਾਂ ਉਸ ਨੇ ਗਾਲ੍ਹਾਂ ਕੱਢਣੀਆਂ ਸ਼ੁਰੂ ਕਰ ਦਿੱਤੀਆਂ ਤੇ ਹਰਦੇਵ ਸਿੰਘ ਨੇ ਗੋਲ਼ੀਆਂ ਚਲਾ ਦਿੱਤੀਆਂ। ਉਸ ਨੇ ਦੱਸਿਆ ਕਿ ਦੋਵਾਂ ਦੀ ਪੁਰਾਣੀ ਆਪਸੀ ਦੁਸ਼ਮਣੀ ਚੱਲ ਰਹੀ ਸੀ। ਉਨ੍ਹਾਂ ਕਿਹਾ ਕਿ ਉਨ੍ਹਾਂ ਦੇ ਲੜਕੇ ਕੋਲ ਕਿਸੇ ਕਿਸਮ ਦਾ ਕੋਈ ਹਥਿਆਰ ਨਹੀਂ ਸੀ। ਉਨ੍ਹਾਂ ਕਿਹਾ ਕਿ ਮਾਮਲਾ ਗੰਭੀਰ ਹੋਣ ਕਾਰਨ ਪੜਤਾਲ ਹੋਣੀ ਚਾਹੀਦੀ ਹੈ। 

ਇਹ ਖ਼ਬਰ ਵੀ ਪੜ੍ਹੋ - ਮੁੰਬਈ ਪੁਲਸ ਨੇ ਜਲੰਧਰ 'ਚ ਲਾਇਆ ਡੇਰਾ, ਨਾਮੀ ਲੋਕਾਂ ਦੇ ਫੁੱਲੇ ਹੱਥ-ਪੈਰ, ਜਾਣੋ ਕੀ ਹੈ ਪੂਰਾ ਮਾਮਲਾ

ਮੌਕੇ 'ਤੇ ਪਹੁੰਚੇ ਡੀ.ਐੱਸ.ਪੀ ਸੁਖਪਾਲ ਸਿੰਘ ਨੇ ਦੱਸਿਆ ਕਿ ਇਹ ਦੋਵੇਂ ਧੜੇ ਬਟਾਲਾ ਰੋਡ 'ਤੇ ਪੁਰਾਣੀ ਰੰਜਿਸ਼ ਕਾਰਨ ਆਪਸ 'ਚ ਭਿੜ ਗਏ ਹਨ ਅਤੇ ਦੋਵੇਂ ਆਰਮੀ ਦੇ ਮੁਲਾਜ਼ਮ ਹਨ ਅਤੇ ਛੁੱਟੀ 'ਤੇ ਹਨ। ਉਨ੍ਹਾਂ ਦੱਸਿਆ ਕਿ ਹਰਦੇਵ ਸਿੰਘ ਦੀ ਬਟਾਲਾ ਰੋਡ 'ਤੇ ਟਰੈਕਟਰ ਦੀ ਵਰਕਸ਼ਾਪ ਹੈ। ਡੀ.ਐੱਸ.ਪੀ. ਨੇ ਦੱਸਿਆ ਕਿ ਮੌਕੇ ਤੋਂ ਤਿੰਨ ਖੋਲ ਬਰਾਮਦ ਕੀਤੇ ਗਏ ਹਨ ਅਤੇ ਇਸ ਘਟਨਾ ਵਿਚ ਕੋਈ ਜਾਨੀ ਨੁਕਸਾਨ ਨਹੀਂ ਹੋਇਆ ਹੈ। ਉਨ੍ਹਾਂ ਦੱਸਿਆ ਕਿ ਮਾਮਲਾ ਦਰਜ ਕਰ ਲਿਆ ਗਿਆ ਹੈ ਅਤੇ ਜਾਂਚ ਕਰਕੇ ਅਗਲੇਰੀ ਕਾਰਵਾਈ ਕੀਤੀ ਜਾ ਰਹੀ ਹੈ।

ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8


author

Anmol Tagra

Content Editor

Related News