ਮੱਥਾ ਟੇਕ ਕੇ ਪਰਤ ਰਹੇ ਪਰਿਵਾਰ ਨਾਲ ਵਾਪਰ ਗਿਆ ਭਾਣਾ, ਪੈ ਗਿਆ ਚੀਕ-ਚਿਹਾੜਾ

Monday, Jul 22, 2024 - 11:53 AM (IST)

ਸਾਹਨੇਵਾਲ/ਕੋਹਾੜਾ (ਜਗਰੂਪ)- ਮੋਟਰਸਾਈਕਲ ’ਤੇ ਮੱਥਾ ਟੇਕ ਕੇ ਵਾਪਸ ਆ ਰਹੇ ਇਕ ਪਰਿਵਾਰ ਨੂੰ ਅਣਪਛਾਤੇ ਟਰਾਲਾ ਚਾਲਕ ਨੇ ਫੇਟ ਮਾਰ ਦਿੱਤੀ, ਜਿਸ ਨਾਲ ਇਕ ਔਰਤ ਦੀ ਮੌਕੇ ’ਤੇ ਹੀ ਮੌਤ ਹੋ ਗਈ। ਥਾਣਾ ਸਾਹਨੇਵਾਲ ਦੀ ਪੁਲਸ ਕੋਲ ਦਿੱਤੇ ਗਏ ਬਿਆਨਾਂ ’ਚ ਵਿਸ਼ਾਲ ਪੁੱਤਰ ਬਲਦੇਵ ਰਾਜ ਵਾਸੀ ਗਲੀ ਨੰ. 7 ਸੰਤ ਨਗਰ ਜਲੰਧਰ ਨੇ ਦੱਸਿਆ ਕਿ ਉਹ ਪਟਿਆਲਾ ਵਿਖੇ ਕਾਲੀ ਮਾਤਾ ਮੰਦਰ ’ਚ ਮੱਥਾ ਟੇਕ ਕੇ ਜਲੰਧਰ ਵਾਪਸ ਆ ਰਹੇ ਸਨ।

ਇਹ ਖ਼ਬਰ ਵੀ ਪੜ੍ਹੋ - ਪੰਜਾਬ 'ਚ ਵੱਡੀ ਵਾਰਦਾਤ! ਸੁੱਤੇ ਪਏ ਵਿਅਕਤੀ ਦਾ ਤੇਜ਼ਧਾਰ ਹਥਿਆਰਾਂ ਨਾਲ ਕਤਲ

ਉਸ ਨੇ ਅੱਗੇ ਦੱਸਿਆ ਕਿ ਜਦੋਂ ਉਹ ਜੀ. ਟੀ. ਰੋਡ ’ਤੇ ਪਾਠਕ ਮਸ਼ੀਨ ਫੈਕਟਰੀ ਸਾਹਨੇਵਾਲ ਦੇ ਸਾਹਮਣੇ ਪਹੁੰਚੇ ਤਾਂ ਪਿੱਛੋਂ ਆ ਰਹੇ ਇਕ ਤੇਜ਼ ਰਫ਼ਤਾਰ ਟਰਾਲਾ ਚਾਲਕ ਨੇ ਲਾਪ੍ਰਵਾਹੀ ਨਾਲ ਚਲਾਉਂਦੇ ਹੋਏ ਸਾਨੂੰ ਫੇਟ ਮਾਰ ਦਿੱਤੀ। ਇਸ ਦੌਰਾਨ ਟਰੱਕ ਦਾ ਟਾਇਰ ਮੇਰੀ ਪਤਨੀ ਮੀਨਾਕਸ਼ੀ ਦੇ ਸਿਰ ਉੱਪਰੋਂ ਦੀ ਲੰਘ ਗਿਆ, ਜਿਸ ਨਾਲ ਉਸ ਦੀ ਮੌਤ ਹੋ ਗਈ। ਥਾਣਾ ਸਾਹਨੇਵਾਲ ਪੁਲਸ ਨੇ ਅਣਪਛਾਤੇ ਟਰੱਕ ਚਾਲਕ ਖ਼ਿਲਾਫ਼ ਕੇਸ ਦਰਜ ਕਰ ਕੇ ਭਾਲ ਸ਼ੁਰੂ ਕਰ ਦਿੱਤੀ।

ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8


Anmol Tagra

Content Editor

Related News