ਅਗਨੀਵੀਰ ਭਰਤੀ ਲਈ ਆਨਲਾਈਨ ਅਪਲਾਈ ਕਰਨ ਦਾ ਸੁਨਹਿਰੀ ਮੌਕਾ, ਮਿਤੀ ''ਚ ਹੋਇਆ ਵਾਧਾ

Tuesday, Apr 22, 2025 - 02:31 PM (IST)

ਅਗਨੀਵੀਰ ਭਰਤੀ ਲਈ ਆਨਲਾਈਨ ਅਪਲਾਈ ਕਰਨ ਦਾ ਸੁਨਹਿਰੀ ਮੌਕਾ, ਮਿਤੀ ''ਚ ਹੋਇਆ ਵਾਧਾ

ਗੁਰਦਾਸਪੁਰ (ਵਿਨੋਦ, ਹਰਮਨ)-ਭਾਰਤੀ ਫ਼ੌਜ ਵੱਲੋਂ ਅਗਨੀਵੀਰ ਦੀ ਭਰਤੀ ਲਈ ਕਾਮਨ ਐਂਟਰੈਂਸ ਪ੍ਰੀਖਿਆ (ਸੀ. ਈ. ਈ.)-2025 ਦਾ ਨੋਟੀਫ਼ਿਕੇਸ਼ਨ ਜਾਰੀ ਕੀਤਾ ਗਿਆ ਹੈ, ਜਿਸ ਸਬੰਧੀ ਜ਼ਿਲ੍ਹਾ ਰੋਜ਼ਗਾਰ ਅਫ਼ਸਰ ਪਰਸ਼ੋਤਮ ਸਿੰਘ ਨੇ ਦੱਸਿਆ ਕਿ ਅਗਨੀਵੀਰ ਜਨਰਲ ਡਿਊਟੀ, ਟੈਕਨੀਕਲ, ਅਸਿਸਟੈਂਟ, ਟਰੇਡਮੈਨ, ਜੇ. ਸੀ. ਓ. ਅਤੇ ਹੋਰ ਸ਼੍ਰੇਣੀਆਂ ਦੀ ਭਰਤੀ ਲਈ ਆਨਲਾਈਨ ਅਪਲਾਈ ਕਰਨ ਦੀ ਮਿਤੀ 12.03.2025 ਤੋਂ ਲੈ ਕੇ 10.04.2025 ਤੱਕ ਸੀ, ਅਪਲਾਈ ਕਰਨ ਦੀ ਆਖ਼ਰੀ ਮਿਤੀ ਜੋ ਕਿ ਹੁਣ 25.04.2025 ਤੱਕ ਵਧਾ ਦਿੱਤੀ ਗਈ ਹੈ। ਉਨ੍ਹਾਂ ਕਿਹਾ ਕਿ ਅਗਨੀਵੀਰ ਦੀ ਭਰਤੀ ਲਈ ਪ੍ਰੀਖਿਆ ਜੂਨ 2025 ’ਚ ਲਈ ਜਾਵੇਗੀ।

ਇਹ ਵੀ ਪੜ੍ਹੋ- ਅਮਰੀਕਾ 'ਚੋਂ ਮਿਲਦੀ ਕਮਾਂਡ ਤੇ ਪੰਜਾਬ 'ਚ ਹੁੰਦੀ ਤਸਕਰੀ, ਵੱਡੇ ਹਥਿਆਰਾਂ ਸਮੇਤ ਫੜਿਆ ਗਿਆ ਗੁਰਵਿੰਦਰ

ਜ਼ਿਲਾ ਰੋਜ਼ਗਾਰ ਅਫ਼ਸਰ ਪਰਸ਼ੋਤਮ ਸਿੰਘ ਨੇ ਦੱਸਿਆ ਕਿ ਉਕਤ ਦਰਸਾਈਆਂ ਗਈਆਂ ਅਸਾਮੀਆਂ ਲਈ ਯੋਗਤਾ ਅੱਠਵੀਂ, ਦਸਵੀਂ ਅਤੇ ਬਾਰ੍ਹਵੀਂ ਪਾਸ ਹੈ ਅਤੇ ਅਗਨੀਵੀਰ ਜਨਰਲ ਡਿਊਟੀ, ਟੈਕਨੀਕਲ, ਅਸਿਸਟੈਂਟ, ਟਰੇਡਮੈਨ ਦੀ ਅਸਾਮੀ ਲਈ ਉਮਰ ਦੀ ਹੱਦ 17.5 ਸਾਲ ਤੋਂ 21 ਸਾਲ ਹੈ। ਭਾਰਤੀ ਫ਼ੌਜ ਵਿੱਚ ਭਰਤੀ ਹੋਣ ਦੇ ਚਾਹਵਾਨ ਨੌਜਵਾਨ ਅਗਨੀਵੀਰ ਦੀ ਭਰਤੀ ਲਈ https://joinindianarmy.nic.in/ ਵੈੱਬਸਾਈਟ ’ਤੇ ਜਾ ਕੇ ਅਪਲਾਈ ਕਰ ਸਕਦੇ ਹਨ। ਉਨ੍ਹਾਂ ਕਿਹਾ ਕਿ ਭਰਤੀ ਹੋਣ ਦੇ ਚਾਹਵਾਨ ਨੌਜਵਾਨਾਂ ਲਈ ਸੀ-ਪਾਈਟ ਕੈਂਪ ਡੇਰਾ ਬਾਬਾ ਨਾਨਕ ਵਿਖੇ ਮੁਫ਼ਤ ਲਿਖਤੀ ਅਤੇ ਫਿਜ਼ੀਕਲ ਟੈੱਸਟ ਦੀ ਤਿਆਰੀ ਕਰਵਾਈ ਜਾਂਦੀ ਹੈ। ਟ੍ਰੈਨਿੰਗ ਦੌਰਾਨ ਸਿੱਖਿਆਰਥੀਆਂ ਨੂੰ ਰਿਹਾਇਸ਼ ਅਤੇ ਖਾਣਾ ਮੁਫ਼ਤ ਦਿੱਤਾ ਜਾਵੇਗਾ ਅਤੇ ਟ੍ਰੇਨਿੰਗ ਲਈ ਕੋਈ ਵੀ ਫ਼ੀਸ ਚਾਰਜ ਨਹੀਂ ਕੀਤੀ ਜਾਵੇਗੀ।

ਇਹ ਵੀ ਪੜ੍ਹੋ- ਤਰਨਤਾਰਨ 'ਚ ਅੰਮ੍ਰਿਤਧਾਰੀ ਔਰਤ ਦੇ ਕਤਲ ਕਾਂਡ 'ਚ ਨਵਾਂ ਮੋੜ

ਜ਼ਿਲਾ ਰੋਜ਼ਗਾਰ ਅਫ਼ਸਰ ਨੇ ਨੌਜਵਾਨਾਂ ਨੂੰ ਅਪੀਲ ਕੀਤੀ ਕਿ ਸਰਕਾਰ ਵੱਲੋਂ ਅਗਨੀਵੀਰ ਦੀ ਭਰਤੀ ਲਈ ਕਾਮਨ ਐਂਟਰੈਂਸ ਪ੍ਰੀਖਿਆ(ਸੀਈਈ) ਲਈ ਆਨਲਾਈਨ ਦੀ ਮਿਤੀ ਵਧਾ ਦਿੱਤੀ ਗਈ ਹੈ, ਭਰਤੀ ਹੋਣ ਦੇ ਚਾਹਵਾਨ ਨੌਜਵਾਨ ਵੱਧ ਤੋਂ ਵੱਧ ਇਸ ਪ੍ਰੀਖਿਆ ਲਈ ਅਪਲਾਈ ਕਰਨ। ਉਨ੍ਹਾਂ ਕਿਹਾ ਕਿ ਵਧੇਰੇ ਜਾਣਕਾਰੀ ਲਈ ਸੀ-ਪਾਈਟ ਡੇਰਾ ਬਾਬਾ ਨਾਨਕ ਕੈਂਪ ਇੰਚਾਰਜ ਦੇ ਮੋਬਾਈਲ ਨੰਬਰ 9417420125 ਜਾਂ ਜ਼ਿਲਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਕਮਰਾ ਨੰਬਰ 217, ਬਲਾਕ-ਬੀ, ਡੀ.ਸੀ. ਦਫ਼ਤਰ, ਨੇੜੇ ਬੱਸ ਸਟੈਂਡ ਗੁਰਦਾਸਪੁਰ ਵਿਖੇ ਨਿੱਜੀ ਤੌਰ 'ਤੇ ਆ ਕੇ ਸੰਪਰਕ ਕੀਤਾ ਜਾ ਸਕਦਾ ਹੈ।

ਇਹ ਵੀ ਪੜ੍ਹੋ- 23 ਅਤੇ 24 ਅਪ੍ਰੈਲ ਨੂੰ ਲੈ ਕੇ ਪੰਜਾਬ ਵਿਚ ਹੋ ਗਿਆ ਵੱਡਾ ਐਲਾਨ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

Shivani Bassan

Content Editor

Related News