ਮੋਹਾਲੀ 'ਚ 'IPL ਮੈਚ' 'ਤੇ ਲੱਗ ਰਿਹਾ ਸੀ ਕਰੋੜਾਂ ਦਾ ਸੱਟਾ, ਪੁਲਸ ਨੇ ਰੰਗੇ ਹੱਥੀਂ ਦਬੋਚਿਆ

Sunday, Oct 11, 2020 - 02:30 PM (IST)

ਮੋਹਾਲੀ (ਪਰਦੀਪ) : ਮੋਹਾਲੀ ਪੁਲਸ ਨੇ ਆਈ. ਪੀ. ਐੱਲ. ’ਤੇ ਆਨਲਾਈਨ ਸੱਟਾ ਲਾਉਣ ਵਾਲੇ ਗਿਰੋਹ ਦਾ ਪਰਦਾਫਾਸ਼ ਕਰਦਿਆਂ 2 ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਹੈ, ਜਿਨ੍ਹਾਂ ਦੀ ਪਛਾਣ ਵਿਪਨ ਕੁਮਾਰ ਵਾਸੀ ਪਟੇਲ ਨਗਰ, ਹਿਸਾਰ ਅਤੇ ਰਾਕੇਸ਼ ਮਨਚੰਦਾ ਉਰਫ਼ ਰਿੰਕੂ ਵਾਸੀ ਫਰੀਦਾਬਾਦ ਵੱਜੋਂ ਕੀਤੀ ਗਈ ਹੈ। ਮੁਲਜ਼ਮਾਂ ਖ਼ਿਲਾਫ਼ ਮਟੌਰ ਥਾਣੇ 'ਚ ਕੇਸ ਦਰਜ ਕੀਤਾ ਗਿਆ ਹੈ। ਇਸ ਗੱਲ ਦਾ ਪ੍ਰਗਟਾਵਾ ਜ਼ਿਲ੍ਹਾ ਪੁਲਸ ਹੈੱਡਕੁਆਰਟਰ ਵਿਖੇ ਮੋਹਾਲੀ ਦੇ ਐਸ. ਪੀ. (ਸਿਟੀ) ਹਰਵਿੰਦਰ ਸਿੰਘ ਵਿਰਕ ਨੇ ਪ੍ਰੈੱਸ ਕਾਨਫਰੰਸ ਦੌਰਾਨ ਕੀਤਾ।

ਇਹ ਵੀ ਪੜ੍ਹੋ : ਪਟਿਆਲਾ 'ਚ ਵਿਜੀਲੈਂਸ ਹੱਥ ਲੱਗੀ ਸਫ਼ਲਤਾ, ਰਿਸ਼ਵਤ ਲੈਂਦਾ ਸਰਕਾਰੀ ਮੁਲਾਜ਼ਮ ਰੰਗੇ ਹੱਥੀਂ ਕਾਬੂ

ਉਨ੍ਹਾਂ ਦੱਸਿਆ ਕਿ ਇਸ ਮਾਮਲੇ 'ਚ ਤਾਰੁਸ਼ ਧਵਨ ਵਾਸੀ ਗਾਂਧੀ ਨਗਰ, ਕੈਥਲ ਅਤੇ ਮਲਕੀਤ ਸਿੰਘ ਉਰਫ਼ ਅਮਨ ਵਾਸੀ ਬਟਾਲਾ (ਗੁਰਦਾਸਪੁਰ) ਨੂੰ ਵੀ ਨਾਮਜ਼ਦ ਕੀਤਾ ਗਿਆ ਹੈ। ਪੁਲਸ ਨੂੰ ਗੁਪਤਾ ਸੂਚਨਾ ਮਿਲੀ ਸੀ ਕਿ ਇੱਥੋਂ ਦੇ ਸੈਕਟਰ-70 ਸਥਿਤ ਹੋਮਲੈਂਡ ਸੁਸਾਇਟੀ ਦੇ ਫਲੈਟ 'ਚ ਆਈ. ਪੀ. ਐੱਲ. ’ਤੇ ਆਨਲਾਈਨ ਸੱਟਾ ਲਾਇਆ ਜਾ ਰਿਹਾ ਹੈ। ਡੀ. ਐੱਸ. ਪੀ. (ਸਿਟੀ-1) ਗੁਰਸ਼ੇਰ ਸਿੰਘ ਸੰਧੂ ਦੀ ਅਗਵਾਈ ਹੇਠ ਮਟੌਰ ਥਾਣਾ ਦੇ ਐੱਸ. ਐੱਚ. ਓ. ਰਾਜੀਵ ਕੁਮਾਰ ਨੇ ਛਾਪੇਮਾਰੀ ਕਰਕੇ ਮੁਲਾਜ਼ਮਾਂ ਨੂੰ ਰੰਗੇ ਹੱਥੀ ਕਾਬੂ ਕਰ ਲਿਆ।

ਇਹ ਵੀ ਪੜ੍ਹੋ : ਚੰਡੀਗੜ੍ਹ ਤੋਂ ਵੱਡੀ ਖ਼ਬਰ : 'SOPU' ਪਾਰਟੀ ਦੇ ਸਾਬਕਾ ਸੂਬਾ ਪ੍ਰਧਾਨ ਗੁਰਲਾਲ ਬਰਾੜ ਨੂੰ ਗੋਲੀਆਂ ਨਾਲ ਭੁੰਨਿਆ

ਮੁਲਜ਼ਮ ਭੋਲੇ-ਭਾਲੇ ਲੋਕਾਂ ਨੂੰ ਪੈਸਿਆਂ ਦਾ ਲਾਲਚ ਦੇ ਕੇ ਧੋਖਾਧੜੀ ਕਰ ਰਹੇ ਸਨ ਅਤੇ ਇਹ ਲੋਕ ਵੱਡੇ ਪੱਧਰ ’ਤੇ ਨਸ਼ਾ ਤਸਕਰੀ ਵੀ ਕਰਦੇ ਹਨ। ਮੁਲਜ਼ਮਾਂ ਕੋਲੋਂ ਚਾਰ ਲੈਪਟਾਪ, 14 ਮੋਬਾਇਲ ਫੋਨ, ਇੱਕ ਫੋਨ ਲੈਂਡਿੰਗ ਮਸ਼ੀਨ ਸਮੇਤ 2 ਕਰੋੜ, 85 ਲੱਖ ਰੁਪਏ ਕੀਮਤ ਦੀ 570 ਗ੍ਰਾਮ ਹੈਰੋਇਨ ਬਰਾਮਦ ਕੀਤੀ ਗਈ ਹੈ।

ਇਹ ਵੀ ਪੜ੍ਹੋ : ਚੰਡੀਗੜ੍ਹ 'ਚ 'ਮੰਡੀਆਂ' ਖੁੱਲ੍ਹਣ ਦੀ ਉਡੀਕ ਕਰ ਰਹੇ ਲੋਕਾਂ ਲਈ ਜ਼ਰੂਰੀ ਖ਼ਬਰ

ਐੱਸ. ਪੀ. ਵਿਰਕ ਨੇ ਦੱਸਿਆ ਕਿ ਪਤਾ ਲੱਗਾ ਕਿ ਮੁਲਜ਼ਮ 2 ਮਹੀਨੇ ਤੋਂ ਹੋਮਲੈਂਡ ਸੁਸਾਇਟੀ 'ਚ ਰਹਿ ਰਹੇ ਸੀ। ਇਥੋਂ ਉਹ ਹੁਣ ਤੱਕ 30-35 ਮੈਚਾਂ ਲਈ ਸੱਟਾ ਲਗਾ ਚੁੱਕੇ ਹਨ। ਮੁਲਜ਼ਮ ਗੂਗਲ ਪੇਅ ਅਤੇ ਪੇ. ਟੀ. ਐੱਮ. ਰਾਹੀਂ ਆਪਣੇ ਖਾਤਿਆਂ 'ਚ ਸੱਟੇ ਦੇ ਪੈਸੇ ਟਰਾਂਸਫ਼ਰ ਕਰਵਾਉਂਦੇ ਸੀ।


 


Babita

Content Editor

Related News