ਕਰੋੜਾਂ ਦੀ ਆਨਲਾਈਨ ਸੱਟੇਬਾਜ਼ੀ ਦਾ ਪਰਦਾਫਾਸ਼, ਪੰਜਾਬ-ਚੰਡੀਗੜ੍ਹ ਦੇ ਵੱਡੇ ਅਫ਼ਸਰਾਂ ''ਤੇ ਡਿੱਗ ਸਕਦੀ ਹੈ ਗਾਜ਼
Saturday, Sep 20, 2025 - 05:14 PM (IST)

ਚੰਡੀਗੜ੍ਹ : ਆਨਲਾਈਨ ਸੱਟੇਬਾਜ਼ੀ ਦੇ ਮਾਮਲੇ 'ਚ ਆਮਦਨ ਟੈਕਸ ਵਿਭਾਗ ਵਲੋਂ ਪੰਜਾਬ ਸਣੇ ਕਈ ਸੂਬਿਆਂ 'ਚ ਵੱਡੀ ਕਾਰਵਾਈ ਕੀਤੀ ਗਈ ਹੈ। ਵਿਭਾਗ ਵਲੋਂ ਪੰਜਾਬ, ਚੰਡੀਗੜ੍ਹ, ਹਰਿਆਣਾ ਅਤੇ ਹਿਮਾਚਲ 'ਚ ਛਾਪਾ ਮਾਰਿਆ ਗਿਆ ਹੈ। ਸੂਤਰਾਂ ਦੇ ਹਵਾਲੇ ਤੋਂ ਪਤਾ ਲੱਗਿਆ ਹੈ ਕਿ 500-600 ਕਰੋੜ ਰੁਪਏ ਦੇ ਆਨਲਾਈਨ ਸੱਟੇਬਾਜ਼ੀ ਰੈਕਟ ਦਾ ਪਰਦਾਫਾਸ਼ ਕੀਤਾ ਗਿਆ ਹੈ।
ਇਹ ਵੀ ਪੜ੍ਹੋ : ਪੰਜਾਬ ਸਕੂਲ ਸਿੱਖਿਆ ਬੋਰਡ ਨੇ ਦਿੱਤੀ ਵੱਡੀ ਰਾਹਤ, 8ਵੀਂ ਤੋਂ 12ਵੀਂ ਜਮਾਤ ਤੱਕ ਦੇ ਵਿਦਿਆਰਥੀਆਂ ਦੇ...
ਮੀਡੀਆ ਰਿਪੋਰਟਾਂ ਦੇ ਮੁਤਾਬਕ ਇਸ ਰੈਕਟ 'ਚ ਪੰਜਾਬ ਅਤੇ ਚੰਡੀਗੜ੍ਹ ਦੇ ਕਈ ਵੱਡੇ ਅਫ਼ਸਰਾਂ ਦਾ ਵੀ ਨਾਮ ਆ ਰਿਹਾ ਹੈ। ਇਸ ਤਰ੍ਹਾਂ ਉਕਤ ਅਫ਼ਸਰਾਂ 'ਤੇ ਵੱਡੀ ਗਾਜ਼ ਡਿੱਗ ਸਕਦੀ ਹੈ। ਇਹ ਵੀ ਪਤਾ ਲੱਗਾ ਹੈ ਕਿ ਇਹ ਅਫ਼ਸਰ ਸੱਟੇ ਦੀ ਕਮਾਈ 'ਚੋਂ ਹਿੱਸਾ ਲੈਂਦੇ ਸਨ। ਉਕਤ ਅਫ਼ਸਰਾਂ 'ਚ ਐੱਸ. ਪੀ. ਤੋਂ ਲੈ ਕੇ ਐੱਸ. ਐੱਸ. ਪੀ. ਰੈਂਕ ਦੇ ਅਧਿਕਾਰੀ ਸ਼ਾਮਲ ਹਨ।
ਇਹ ਵੀ ਪੜ੍ਹੋ : ਸਾਈਬਰ ਕੈਫ਼ੇ ਦੇ ਮਾਲਕਾਂ ਲਈ ਆਏ ਨਵੇਂ ਹੁਕਮ, ਇਹ ਕੰਮ ਹੋਇਆ ਲਾਜ਼ਮੀ, 23 ਸਤੰਬਰ ਰਾਤ 12 ਵਜੇ ਤੋਂ...
ਇਹ ਵੀ ਮੰਨਿਆ ਜਾ ਰਿਹਾ ਹੈ ਕਿ ਆਮਦਨ ਟੈਕਸ ਵਿਭਾਗ ਵਲੋਂ ਜਲਦੀ ਹੀ ਪੁੱਛਗਿੱਛ ਕਰਨ ਲਈ ਇਨ੍ਹਾਂ ਅਫ਼ਸਰਾਂ ਨੂੰ ਨੋਟਿਸ ਭੇਜੇ ਜਾਣਗੇ। ਸੂਤਰਾਂ ਦੇ ਮੁਤਾਬਕ ਇਹ ਸੱਟੇਬਾਜ਼ੀ ਰੈਕਟ ਦੁਬਈ ਅਤੇ ਜਾਰਜੀਆ ਤੋਂ ਚੱਲ ਰਿਹਾ ਸੀ ਅਤੇ ਇਸ ਨੂੰ ਲੈ ਕੇ ਆਮਦਨ ਟੈਕਸ ਵਿਭਾਗ ਵਲੋਂ ਅੱਜ ਚੰਡੀਗੜ੍ਹ 'ਚ ਵੀ ਛਾਪੇਮਾਰੀ ਕੀਤੀ ਗਈ ਹੈ। ਫਿਲਹਾਲ ਜਾਂਚ ਤੋਂ ਬਾਅਦ ਹੀ ਪੂਰੀ ਸੱਚਾਈ ਦਾ ਪਤਾ ਲੱਗ ਸਕੇਗਾ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8