ਚੰਡੀਗੜ੍ਹ 'ਚ ਆਨਲਾਈਨ ਕਲਾਸ ਵਿਚ ਚੱਲੀ ਅਸ਼ਲੀਲ ਵੀਡੀਓ ਦੇ ਮਾਮਲੇ ਵਿਚ ਨਵਾਂ ਮੋੜ
Friday, Jan 10, 2025 - 02:22 PM (IST)
ਚੰਡੀਗੜ੍ਹ (ਆਸ਼ੀਸ਼) : ਬੀਤੇ ਦਿਨੀਂ ਆਨਲਾਈਨ ਕਲਾਸ ’ਚ ਅਸ਼ਲੀਲ ਵੀਡੀਓ ਚੱਲਣ ਦੇ ਮਾਮਲੇ ’ਚ ਸਕੂਲ ਪ੍ਰਬੰਧਕਾਂ ਨੇ ਸਾਈਬਰ ਸੈੱਲ ਨੂੰ ਲਿਖਤੀ ਸ਼ਿਕਾਇਤ ਦਿੱਤੀ ਹੈ। ਦੂਜੇ ਪਾਸੇ ਚੰਡੀਗੜ੍ਹ ਬਾਲ ਅਧਿਕਾਰ ਸੁਰੱਖਿਆ ਕਮਿਸ਼ਨ ਨੇ ਸੈਕਟਰ-46 ਸਥਿਤ ਸੇਂਟ ਮੈਰੀ ਸਕੂਲ ਤੋਂ ਜਵਾਬ ਮੰਗਿਆ ਹੈ। ਕਮਿਸ਼ਨ ਨੂੰ ਵੱਖ-ਵੱਖ ਅਖ਼ਬਾਰਾਂ ਰਾਹੀਂ ਜਾਣਕਾਰੀ ਮਿਲੀ ਕਿ ਸੇਂਟ ਮੈਰੀ ਸਕੂਲ ’ਚ 6ਵੀਂ ਜਮਾਤ ਦੀ ਗਣਿਤ ਦੀ ਆਨਲਾਈਨ ਕਲਾਸ ਦੌਰਾਨ ਅਸ਼ਲੀਲ ਵੀਡੀਓ ਚੱਲ ਪਈ। ਕਮਿਸ਼ਨ ਨੂੰ 8 ਜਨਵਰੀ ਨੂੰ ਫੋਨ ਕਾਲ ਰਾਹੀਂ ਮਾਮਲੇ ਸੰਬੰਧੀ ਜਾਣਕਾਰੀ ਪ੍ਰਾਪਤ ਹੋਈ ਸੀ। ਇਸ ਤੋਂ ਬਾਅਦ ਘਟਨਾ ਦੀ ਗੰਭੀਰਤਾ ਨੂੰ ਦੇਖਦਿਆਂ ਸਕੂਲ ਨੂੰ ਨੋਟਿਸ ਜਾਰੀ ਕੀਤਾ ਗਿਆ।
ਇਹ ਵੀ ਪੜ੍ਹੋ : ਪੰਜਾਬ ਲਈ ਜਾਰੀ ਹੋਈ ਚਿਤਾਵਨੀ, ਘਰੋਂ ਨਿਕਲਣ ਤੋਂ ਪਹਿਲਾਂ ਪੜ੍ਹ ਲਵੋ ਇਹ ਖ਼ਬਰ
ਕਮਿਸ਼ਨ ਨੇ ਸਟੇਟਸ ਰਿਪੋਰਟ ਦੋ ਦਿਨਾਂ ਦੇ ਅੰਦਰ ਮੰਗੀ ਹੈ ਤਾਂ ਜੋ ਗ਼ਲਤ ਕੰਮ ਕਰਨ ਵਾਲਿਆਂ ਖ਼ਿਲਾਫ਼ ਕਾਰਵਾਈ ਕੀਤੀ ਜਾ ਸਕੇ। ਇਸ ਤੋਂ ਇਲਾਵਾ ਚੰਡੀਗੜ੍ਹ ਦੀ ਸਾਈਬਰ ਪੁਲਸ ਨੂੰ ਬੇਨਤੀ ਕੀਤੀ ਹੈ ਕਿ ਉਹ ਮਾਮਲੇ ਦੀ ਜਾਂਚ ਕਰਕੇ ਰਿਪੋਰਟ ਪੇਸ਼ ਕਰੇ। ਉੱਧਰ, ਸਕੂਲ ਦੀ ਕਾਰਜਕਾਰੀ ਪ੍ਰਿੰਸੀਪਲ ਨੇ ਕਿਹਾ ਕਿ ਮਾਮਲੇ ਸਬੰਧੀ ਸਾਈਬਰ ਸੈੱਲ ਕੋਲ ਸ਼ਿਕਾਇਤ ਦਰਜ ਕਰਵਾਈ ਗਈ ਹੈ। ਮਹਿਲਾ ਅਧਿਆਪਕਾ ਵੱਲੋਂ ਆਨਲਾਈਨ ਕਲਾਸ ਦੌਰਾਨ ਜਿਸ ਲਿੰਕ ਨਾਲ ਅਸ਼ਲੀਲ ਵੀਡੀਓ ਜਾਰੀ ਕੀਤਾ ਸੀ, ਉਸ ਨੂੰ ਡਿਲੀਟ ਕਰਵਾ ਦਿੱਤਾ ਗਿਆ ਸੀ। ਲਿੰਕ ਨਾਲ ਛੇੜਛਾੜ ਕਰਨ ਵਾਲਾ ਬੱਚਾ ਸਕੂਲ ਤੋਂ ਹੈ ਜਾਂ ਬਾਹਰੋਂ ਇਸ ਬਾਰੇ ਫ਼ਿਲਹਾਲ ਕੋਈ ਜਾਣਕਾਰੀ ਨਹੀਂ ਹੈ।
ਇਹ ਵੀ ਪੜ੍ਹੋ : ਪੰਜਾਬ 'ਚ ਨੈਸ਼ਨਲ ਹਾਈਵੇਅ 'ਤੇ PRTC ਬੱਸ ਨਾਲ ਵੱਡਾ ਹਾਦਸਾ, ਕੰਡਕਟਰ ਦੀ ਮੌਤ, ਪਈਆਂ ਭਾਜੜਾਂ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e