ਪੰਜਾਬ 'ਚ ਵੀ ਆਨਲਾਈਨ ਹੋਵੇਗੀ ਪੜ੍ਹਾਈ, ਕੱਲ ਤੋਂ ਹੀ ਸ਼ੁਰੂ ਹੋਣਗੀਆਂ ਕਲਾਸਾਂ

Tuesday, Nov 19, 2024 - 11:24 AM (IST)

ਪੰਜਾਬ 'ਚ ਵੀ ਆਨਲਾਈਨ ਹੋਵੇਗੀ ਪੜ੍ਹਾਈ, ਕੱਲ ਤੋਂ ਹੀ ਸ਼ੁਰੂ ਹੋਣਗੀਆਂ ਕਲਾਸਾਂ

ਚੰਡੀਗੜ੍ਹ: ਪੰਜਾਬ ਦੇ ਸਾਰੇ ਸਰਕਾਰੀ ਸਕੂਲਾਂ ਵਿਚ JEE ਮੇਨਜ਼ ਤੇ ਨੀਟ ਪ੍ਰੀਖਿਆ ਦੀ ਤਿਆਰੀ ਕਰਵਾਉਣ ਦਾ ਫ਼ੈਸਲਾ ਲਿਆ ਗਿਆ ਹੈ। ਕੱਲ ਤੋਂ ਸਕੂਲਾਂ ਵਿਚ ਨੀਟ ਪ੍ਰੀਖਿਆ ਦੀਆਂ ਆਨਲਾਈਨ ਕਲਾਸਾਂ ਸ਼ੁਰੂ ਹੋਣ ਜਾ ਰਹੀਆਂ ਹਨ। ਸਿੱਖਿਆ ਵਿਭਾਗ ਵੱਲੋਂ ਪਿਛਲੇ ਹਫ਼ਤੇ ਤੋਂ JEE ਮੇਨਜ਼ ਲਈ ਕੋਚਿੰਗ ਸ਼ੁਰੂ ਕਰ ਦਿੱਤੀ ਗਈ ਹੈ। ਇਸ ਲਈ IIT ਕਾਨਪੁਰ ਨੇ ਆਰਟੀਫੀਸ਼ੀਅਲ ਇੰਟੈਲੀਜੈਂਸ (AI) ਬੇਸਡ ਸਾਫ਼ਟਵੇਅਰ ਤਿਆਰ ਕੀਤਾ ਹੈ। ਇਹ ਯੋਜਨਾ ਸਿੱਖਿਆ ਮੰਤਰਾਲੇ ਦੇ ਸਕੂਲ ਸਿੱਖਿਆ ਵਿਭਾਗ ਤੇ ਸਾਖਰਤਾ ਦੀ ਸਾਥੀ ਐਪ ਨਾਲ ਸਬੰਧਤ ਹੈ। 

ਇਹ ਖ਼ਬਰ ਵੀ ਪੜ੍ਹੋ - ਵਿਆਹ ਸਮਾਗਮਾਂ 'ਤੇ ਲੱਗੀ ਪਾਬੰਦੀ! ਅਕਤੂਬਰ ਤੋਂ ਦਸੰਬਰ ਤਕ ਰਹੇਗੀ ਰੋਕ

ਨੀਟ ਪ੍ਰੀਖਿਆ ਲਈ 20 ਨਵੰਬਰ ਤੋਂ 4.30 ਵਜੇ ਤੋਂ 6.30 ਵਜੇ ਤਕ ਫਿਜ਼ੀਕਸ, ਕੈਮਿਸਟਰੀ, ਬਾਇਓਲੋਜੀ ਤੇ ਮੈਥ ਦੀਆਂ ਕਲਾਸਾਂ ਲਗਾਈਆਂ ਜਾਣਗੀਆਂ। ਦੱਸ ਦਈਏ ਕਿ JEE ਮੇਨ ਲਈ 11 ਨਵੰਬਰ ਤੋਂ ਹੀ ਸਕੂਲ ਦੇ ਸਮੇਂ ਦੌਰਾਨ 1.15 ਤੋਂ 3.20 ਵਜੇ ਤਕ ਫਿਜ਼ੀਕਸ, ਕੈਮਿਸਟਰੀ, ਬਾਇਓਲੋਜੀ ਤੇ ਮੈਥ ਦਾ ਪੀਰੀਅਡ ਲਗਾਇਆ ਜਾ ਰਿਹਾ ਹੈ।

ਇਹ ਖ਼ਬਰ ਵੀ ਪੜ੍ਹੋ - ਪੰਜਾਬੀਆਂ ਨੂੰ ਮਿਲਣਗੇ ਢਾਈ-ਢਾਈ ਲੱਖ ਰੁਪਏ, ਜਾਣੋ ਕੀ ਨੇ ਸ਼ਰਤਾਂ

ਸਿੱਖਿਆ ਵਿਭਾਗ ਦੇ ਇਸ ਪ੍ਰੋਗਰਾਮ ਤਹਿਤ ਵਿਦਿਆਰਥੀਆਂ ਨੂੰ JEE ਤੇ ਨੀਟ ਪ੍ਰੀਖਿਆਵਾਂ ਲਈ ਤਿਆਰ ਕੀਤਾ ਜਾਵੇਗਾ। ਇਹ ਕੋਰਸ ਡੇਢ ਤੋਂ 4 ਮਹੀਨਿਆਂ ਦਾ ਹੋਵੇਗਾ। ਇਸ ਵਿਚ ਬੱਚਿਆਂ ਨੂੰ ਫਿਜ਼ਿਕਸ, ਕੈਮਿਸਟਰੀ ਤੇ ਮੈਥਸ ਸਮੇਤ ਸਾਰੇ ਵਿਸ਼ੇ ਕਵਰ ਕੀਤੇ ਜਾਣਗੇ। ਕੋਚਿੰਗ ਲਈ ਸਰਕਾਰੀ ਸਕੂਲਾਂ ਵਿਚ ਡਿਜੀਟਲ ਕਲਾਸ ਰੂਮ ਤਿਆਰ ਕੀਤੇ ਗਏ ਹਨ। ਵਿਭਾਗ ਨੇ ਜ਼ਿਲ੍ਹਾ ਸਿੱਖਿਆ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਹਨ ਕਿ ਉਹ ਖ਼ੁਦ ਇਸ ਯੋਜਨਾ 'ਤੇ ਵਿਸ਼ੇਸ਼ ਤੌਰ 'ਤੇ ਧਿਆਨ ਦੇਣ ਅਤੇ ਪ੍ਰਬੰਧਾਂ ਦਾ ਜਾਇਜ਼ਾ ਵੀ ਲੈਣ।

ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8


author

Anmol Tagra

Content Editor

Related News