ਆਨਲਾਈਨ 12.50 ਲੱਖ ਦੀ ਮਾਰੀ ਠੱਗੀ, ਮਾਮਲਾ ਦਰਜ
Sunday, Feb 08, 2026 - 03:19 PM (IST)
ਫਿਰੋਜ਼ਪੁਰ (ਆਨੰਦ) : ਫਿਰੋਜ਼ਪੁਰ ਵਿਖੇ ਆਨਲਾਈਨ 12 ਲੱਖ 50 ਹਜ਼ਾਰ ਰੁਪਏ ਦੀ ਠੱਗੀ ਮਾਰਨ ਦਾ ਮਾਮਲਾ ਸਾਹਮਣੇ ਆਇਆ ਹੈ। ਇਸ ਸਬੰਧ 'ਚ ਸਾਈਬਰ ਕ੍ਰਾਈਮ ਨੇ ਇਕ ਔਰਤ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ। ਪੁਲਸ ਨੂੰ ਦਿੱਤੇ ਬਿਆਨਾਂ ਵਿਚ ਕੁਲਦੀਪ ਸਿੰਘ ਪੁੱਤਰ ਮੁਖਤਿਆਰ ਸਿੰਘ ਵਾਸੀ ਗੁਲਾਮ ਹੁਸੈਨ ਵਾਲਾ ਨੇ ਦੱਸਿਆ ਕਿ ਦੋਸ਼ੀ ਜੋਠੀ ਕੇ ਪੁੱਤਰੀ ਕਰੂਪਾ ਸਾਮੀ ਵਾਸੀ ਮਕਾਨ ਨੰਬਰ 186 ਬੀ ਲਖਮੀਪੁਰਮ ਭਦਾਗੜੀ ਮਦੁਰਾਏ ਤਾਮਿਲਨਾਡੂ ਨੇ ਉਸ ਨਾਲ ਆਨਲਾਈਨ 12 ਲੱਖ 50 ਹਜ਼ਾਰ ਰੁਪਏ ਦੀ ਠੱਗੀ ਮਾਰੀ ਹੈ।
ਇਸ ਮਾਮਲੇ ਦੀ ਜਾਂਚ ਕਰ ਰਹੇ ਸਬ ਇੰਸਪੈਕਟਰ ਪਰਮਜੀਤ ਸਿੰਘ ਨੇ ਦੱਸਿਆ ਕਿ ਪੁਲਸ ਨੇ ਸ਼ਿਕਾਇਤਕਰਤਾ ਦੇ ਬਿਆਨਾਂ ’ਤੇ ਪੁਲਿਸ ਨੇ ਉਕਤ ਔਰਤ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਗਿਆ ਹੈ।
