ਵਿਦੇਸ਼ੋਂ ਆਏ ਫੋਨ ਨੇ ਚੱਕਰਾਂ ''ਚ ਪਾ ਦਿੱਤਾ ਪੂਰਾ ਟੱਬਰ, ਹੋਇਆ ਉਹ ਜੋ ਸੋਚਿਆ ਨਾ ਸੀ
Sunday, Dec 15, 2024 - 07:22 PM (IST)

ਨਵਾਂਸ਼ਹਿਰ (ਤ੍ਰਿਪਾਠੀ)- ਆਨਲਾਈਨ ਧੋਖਾਧੜੀ ਦੀਆਂ ਵਾਰਦਾਤਾਂ ਰੁਕਣ ਦਾ ਨਾਮ ਨਹੀਂ ਲੈ ਰਹੀਆਂ ਹਨ। ਸ਼ਰਾਰਤੀ ਅਨਸਰ ਭੋਲੇ-ਭਾਲੇ ਲੋਕਾਂ ਨੂੰ ਠੱਗੀ ਦਾ ਸ਼ਿਕਾਰ ਬਣਾਉਣ ਅਤੇ ਉਨ੍ਹਾਂ ਦੀ ਜ਼ਿੰਦਗੀ ਦੀ ਮਿਹਨਤ ਦੀ ਕਮਾਈ ਹੜੱਪਣ ਵਿੱਚ ਕੋਈ ਝਿਜਕ ਮਹਿਸੂਸ ਨਹੀਂ ਕਰਦੇ। ਅਜਿਹੇ ਹੀ ਇਕ ਤਾਜ਼ਾ ਮਾਮਲੇ ਵਿੱਚ ਵਿਦੇਸ਼ ਤੋਂ ਆਈ ਇਕ ਕਾਲ ਵਿੱਚ ਸ਼ਿਕਾਇਤ ਕਰਤਾ ਦਾ ਭਾਣਜਾ ਹੋਣ ਦਾ ਦਾਅਵਾ ਕਰਕੇ 6.30 ਲੱਖ ਰੁਪਏ ਦੀ ਠੱਗੀ ਮਾਰਨ ਦਾ ਮਾਮਲਾ ਸਾਹਮਣੇ ਆਇਆ ਹੈ।
ਪੁਲਸ ਨੂੰ ਦਿੱਤੀ ਸ਼ਿਕਾਇਤ ’ਚ ਰਾਮ ਸੁਚਿਤ ਪੁੱਤਰ ਜਗੇਸ਼ਵਰ ਹਾਲ ਵਾਸੀ ਗੁਣਾ ਕਰ ਨੇ ਦੱਸਿਆ ਕਿ ਬੀਤੇ ਦਿਨੀਂ ਸਵੇਰੇ 6 ਵਜੇ ਉਸ ਨੂੰ ਇਕ ਵਿਦੇਸ਼ੀ ਮੋਬਾਇਲ ਨੰਬਰ ਤੋਂ ਕਾਲ ਆਈ, ਜਿਸ ’ਚ ਫੋਨ ਕਰਨ ਵਾਲੇ ਨੇ ਖ਼ੁਦ ਨੂੰ ਉਸ ਦਾ ਭਾਣਜਾ ਦੱਸਿਆ। ਸ਼ਿਕਾਇਤ ਕਰਤਾ ਨੇ ਕਿਹਾ ਕਿ ਫੋਨ ਕਰਨ ਵਾਲੇ ਨੇ ਉਸ ਨੂੰ ਪੂਰੀ ਤਰ੍ਹਾਂ ਭਰੋਸੇ ਵਿੱਚ ਲੈ ਲਿਆ ਕਿ ਉਹ ਅਸਲ ਵਿੱਚ ਉਸ ਦਾ ਭਤੀਜਾ ਹੈ। ਉਕਤ ਫੋਨ ਕਰਨ ਵਾਲੇ ਨੇ ਦੱਸਿਆ ਕਿ ਉਹ ਦੋਹਾ-ਕਤਰ ’ਚ ਇਕ ਏਜੰਟ ਨਾਲ ਫਸਿਆ ਹੋਇਆ ਹੈ। ਉਨ੍ਹਾਂ ਨੇ ਉਸ ਨੂੰ ਇਕ ਕਮਰੇ ਵਿੱਚ ਬੰਦ ਕਰ ਦਿੱਤਾ ਹੈ ਅਤੇ ਹੋ ਸਕਦਾ ਹੈ ਕਿ ਉਸ ਨੂੰ ਜਾਨੋਂ ਮਾਰ ਦਿੱਤਾ ਜਾਵੇ।
ਇਹ ਵੀ ਪੜ੍ਹੋ-ਜਲੰਧਰ ਤੋਂ ਵੱਡੀ ਖ਼ਬਰ: ਬੱਸ ਸਟੈਂਡ ਨੇੜੇ ਚੱਲੀਆਂ ਤਾਬੜਤੋੜ ਗੋਲ਼ੀਆਂ, ਫ਼ੈਲੀ ਦਹਿਸ਼ਤ
ਉਕਤ ਵਿਅਕਤੀ ਉਸ ਤੋਂ 6.30 ਲੱਖ ਰੁਪਏ ਦੀ ਮੰਗ ਕਰ ਰਹੇ ਹਨ, ਜੇਕਰ ਇਹ ਪੈਸੇ ਉਨ੍ਹਾਂ ਨੂੰ ਨਾ ਦਿੱਤੇ ਗਏ ਤਾਂ ਉਹ ਉਸ ਦੀ ਜਾਨ ਲੈ ਸਕਦੇ ਹਨ। ਉਕਤ ਕਾਲਰ ਨੇ ਅਪੀਲ ਕੀਤੀ ਕਿ ਉਹ ਜਲਦ ਤੋਂ ਜਲਦ ਉਕਤ ਵਿਅਕਤੀਆਂ ਵੱਲੋਂ ਦਿੱਤੇ ਬੈਂਕ ਖ਼ਾਤੇ ’ਚ 6.30 ਲੱਖ ਰੁਪਏ ਟਰਾਂਸਫਰ ਕਰਵਾ ਕੇ ਉਸ ਦੀ ਜਾਨ ਬਚਾ ਲਵੇ। ਉਨ੍ਹਾਂ ਕਿਹਾ ਕਿ ਉਹ ਇਹ ਗੱਲ ਕਿਸੇ ਹੋਰ ਵਿਅਕਤੀ ਨੂੰ ਨਾ ਦੱਸਣ। ਸ਼ਿਕਾਇਤਕਰਤਾ ਨੇ ਪੁਲਸ ਨੂੰ ਦੱਸਿਆ ਕਿ ਅਖੌਤੀ ਭਾਣਜੇ ਦੇ ਕਹਿਣ ’ਤੇ ਉਸਨੇ ਵੱਖ-ਵੱਖ ਮਿਤੀਆਂ ’ਤੇ 6.5 ਲੱਖ ਰੁਪਏ ਉਸਦੇ ਦੱਸੇ ਬੈਂਕ ਖ਼ਾਤਿਆਂ ’ਚ ਟਰਾਂਸਫ਼ਰ ਕਰ ਦਿੱਤੇ। ਉਸ ਨੇ ਦੱਸਿਆ ਕਿ ਬਾਅਦ ਵਿੱਚ ਉਸ ਨੂੰ ਪਤਾ ਲੱਗਾ ਕਿ ਉਹ ਸਾਈਬਰ ਧੋਖਾਧੜੀ ਦਾ ਸ਼ਿਕਾਰ ਹੋਇਆ ਹੈ। ਪੁਲਸ ਨੂੰ ਦਿੱਤੀ ਸ਼ਿਕਾਇਤ ਵਿੱਚ ਉਸ ਨੇ ਆਪਣੇ ਪੈਸੇ ਵਾਪਸ ਕਰਨ ਅਤੇ ਦੋਸ਼ੀਆਂ ਖ਼ਿਲਾਫ਼ ਕਾਨੂੰਨ ਤਹਿਤ ਬਣਦੀ ਕਾਨੂੰਨੀ ਕਾਰਵਾਈ ਕਰਨ ਦੀ ਮੰਗ ਕੀਤੀ ਹੈ। ਪੁਲਸ ਨੇ ਸਾਈਬਰ ਕ੍ਰਾਈਮ ਥਾਣੇ ਵਿਚ ਆਈ. ਟੀ. ਐਕਟ ਤਹਿਤ ਮਾਮਲਾ ਦਰਜ ਕਰਕੇ ਅਣਪਛਾਤੇ ਦੋਸ਼ੀਆਂ ਖ਼ਿਲਾਫ਼ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
ਇਹ ਵੀ ਪੜ੍ਹੋ- ਵੱਡੀ ਖ਼ਬਰ: 'ਆਪ' ਆਗੂ ਦੀ ਸ਼ੱਕੀ ਹਾਲਾਤ 'ਚ ਮੌਤ, ਘਰ 'ਚੋਂ ਇਸ ਹਾਲ 'ਚ ਮਿਲੀ ਲਾਸ਼
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8