ਸਿੱਖਿਆ ਵਿਭਾਗ ਨੇ ਤੀਜੇ ਗੇੜ ’ਚ 4313 ਅਧਿਆਪਕਾਂ ਦੀਆਂ ਆਨਲਾਈਨ ਕੀਤੀਆਂ ਬਦਲੀਆਂ

07/31/2021 12:29:06 AM

ਲੁਧਿਆਣਾ (ਵਿੱਕੀ)- ਸਕੂਲ ਸਿੱਖਿਆ ਵਿਭਾਗ ਪੰਜਾਬ ਵੱਲੋਂ ਤਿਆਰ ਕੀਤੀ ਗਈ ਅਧਿਆਪਕ ਆਨਲਾਈਨ ਤਬਾਦਲਾ ਨੀਤੀ ਤਹਿਤ ਸਾਲ 2021-22 ਦੇ ਸੈਸ਼ਨ ਦੀਆਂ ਤੀਜੇ ਗੇੜ ਦੀਆਂ ਬਦਲੀਆਂ ’ਚ 4313 ਅਧਿਆਪਕਾਂ ਦੀਆਂ ਆਨਲਾਈਨ ਬਦਲੀਆਂ ਕੀਤੀਆਂ ਗਈਆਂ ਹਨ।

ਇਹ ਖ਼ਬਰ ਪੜ੍ਹੋ- ਓਲੰਪਿਕ ਸੋਨ ਤਮਗਾ ਜਿੱਤਣ 'ਤੇ ਹਾਕੀ ਟੀਮ ਦੇ ਖਿਡਾਰੀਆਂ ਨੂੰ 2.25 ਕਰੋੜ ਰੁਪਏ ਦੇਵੇਗੀ ਪੰਜਾਬ ਸਰਕਾਰ


ਵਿਭਾਗ ਦੇ ਬੁਲਾਰੇ ਨੇ ਦੱਸਿਆ ਕਿ ਆਨਲਾਈਨ ਤਬਾਦਲਾ ਨੀਤੀ ਤਹਿਤ ਛੋਟ ਦਿੱਤੀਆਂ ਗਈਆਂ ਕੈਟਾਗਰੀ ’ਚ 93 ਅਧਿਆਪਕਾਂ ਦੀਆਂ ਬਦਲੀਆਂ ਹੋਈਆਂ ਹਨ। ਇਨ੍ਹਾਂ ਵਿਚ 8 ਕੰਪਿਊਟਰ ਫੈਕਲਟੀਜ਼, 4 ਲੈਕਚਰਾਰ, 54 ਮਾਸਟਰ ਕੇਡਰ ਅਧਿਆਪਕ, 24 ਈ. ਟੀ. ਟੀ. ਕੇਡਰ ਦੇ ਪ੍ਰਾਇਮਰੀ ਅਧਿਆਪਕ ਅਤੇ 1 ਵੋਕੇਸ਼ਨਲ ਅਧਿਆਪਕ ਅਤੇ 2 ਹੋਰ ਕੈਟਾਗਰੀ ਦੇ ਅਧਿਆਪਕ ਸ਼ਾਮਲ ਹਨ। ਆਮ ਬਦਲੀਆਂ ’ਚ 4220 ਅਧਿਆਪਕਾਂ ਦੀਆਂ ਬਦਲੀਆਂ ਹੋਈਆਂ ਹਨ।

ਇਹ ਖ਼ਬਰ ਪੜ੍ਹੋ- ਬਿੱਲ ਰਾਹੀਂ ਸਰਕਾਰੀ ਬੀਮਾ ਕੰਪਨੀਆਂ ਨੂੰ ਹੋਰ ਮਜ਼ਬੂਤ ਬਣਾਉਣ ਦਾ ਯਤਨ : ਸੀਤਾਰਮਨ


ਇਸ ’ਚ ਮਾਸਟਰ ਕਾਡਰ ਦੇ 2672 ਅਧਿਆਪਕਾਂ, ਈ. ਟੀ. ਟੀ. ਕੇਡਰ ਦੇ 962 ਅਧਿਆਪਕਾਂ, ਲੈਕਚਰਾਰ ਕੇਡਰ ’ਚ 166 ਲੈਕਚਰਾਰਾਂ, ਹੋਰ ਕੈਟਾਗਰੀ ਵਿਚ 114 ਅਧਿਆਪਕਾਂ, 111 ਸਿੱਖਿਆ ਪ੍ਰੋਵਾਈਡਰਾਂ, 91 ਕੰਪਿਊਟਰ ਫੈਕਲਟੀਜ਼ ਦੀਆਂ, 37 ਏ. ਆਈ. ਈ. ਵਾਲੰਟੀਅਰਾਂ ਦੀਆਂ, 28 ਈ. ਜੀ. ਐੱਸ. ਵਾਲੰਟੀਅਰਾਂ ਦੀਆਂ, 29 ਐੱਸ. ਟੀ. ਆਰ. ਵਾਲੰਟੀਅਰਾਂ ਦੀਆਂ ਅਤੇ 19 ਵੋਕੇਸ਼ਨਲ ਅਧਿਆਪਕਾਂ ਦੀਆਂ ਬਦਲੀਆਂ ਹੋਈਆਂ ਹਨ।

ਨੋਟ- ਇਸ ਖ਼ਬਰ ਸਬੰਧੀ ਕਮੈਂਟ ਕਰਕੇ ਦਿਓ ਆਪਣੀ ਰਾਏ।
 


Gurdeep Singh

Content Editor

Related News